ਵਿਜੀਲੈਂਸ ਬਿਊਰੋ ਵੱਲੋਂ 50,000 ਰਿਸ਼ਵਤ ਲੈਂਦਾ ਕਾਨੂੰਗੋ ਰੰਗੇ ਹੱਥੀਂ  ਕਾਬੂ

Date:

Nabbed Kanugo Vijay Pal ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭਿ੍ਰਸ਼ਟਾਚਾਰ ਨੂੰ ਠੱਲ ਪਾਉਣ ਦੇ ਮਕਸਦ ਨਾਲ ਅੱਜ ਮਾਲੇਰਕੋਟਲਾ ਜ਼ਿਲਾ ਦੇ ਮਾਲ ਬਲਾਕ ਜਮਾਲਪੁਰਾ ਵਿੱਚ ਤਾਇਨਾਤ ਕਾਨੂੰਗੋ ਵਿਜੇ ਪਾਲ ਨੂੰ 50,000 ਰੁਪਏ ਰਿਸ਼ਵਤ ਦੀ ਮੰਗ ਕਰਨ ਅਤੇ ਰਿਸ਼ਵਤ ਲੈਣ ਦੇ ਦੋਸ਼ ਹੇਠ  ਰੰਗੇ ਹੱਥੀਂ ਕਾਬੂ ਕੀਤਾ ਹੈ।

ਇਸ ਸਬੰਧੀ ਜਾਣਕਾਰੀ ਦਿੰਦਿਆਂ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਉਕਤ ਕਾਨੂੰਗੋ ਵਾਸੀ ਪਿੰਡ ਭਰਥਲਾ ਮੰਡੇਰ, ਮਾਲੇਰਕੋਟਲਾ ਨੂੰ ਕਰਮਜੀਤ ਸਿੰਘ ਵਾਸੀ ਪਿੰਡ ਭੈਣੀ ਕਲਾਂ, ਤਹਿਸੀਲ ਅਮਰਗੜ, ਮਾਲੇਰਕੋਟਲਾ ਦੀ ਸ਼ਿਕਾਇਤ ‘ਤੇ ਗਿਰਫਤਾਰ ਕੀਤਾ ਗਿਆ ਹੈ।

ਇਸ ਸਬੰਧੀ ਹੋਰ ਜਾਣਕਾਰੀ ਦਿੰਦੇ ਹੋਏ  ਬੁਲਾਰੇ ਨੇ ਦੱਸਿਆ ਕਿ ਸ਼ਿਕਾਇਤਕਰਤਾ ਨੇ ਵਿਜੀਲੈਂਸ ਬਿਊਰੋ ਕੋਲ ਪਹੁੰਚ ਕਰਕੇ ਦੋਸ਼ ਲਗਾਇਆ ਕਿ ਉਕਤ ਕਾਨੂੰਗੋ ਉਸ (ਸ਼ਿਕਾਇਤਕਰਤਾ) ਤੋਂ ਰਾਸ਼ਟਰੀ ਰਾਜਮਾਰਗ ਦੇ ਨਿਰਮਾਣ ਲਈ ਐਕੁਆਇਰ ਕੀਤੀ ਜਮੀਨ ਦੇ ਮੁਆਵਜੇ ਨਾਲ ਸਬੰਧਤ ਫਾਈਲ ਨੂੰ ਕਲੀਅਰ ਕਰਨ ਦੇ ਇਵਜ਼ ’ਚ 2 ਲੱਖ ਰੁਪਏ ਦੀ ਰਿਸ਼ਵਤ ਦੀ  ਮੰਗ ਕਰ ਰਿਹਾ ਹੈ। Nabbed Kanugo Vijay Pal

ਇਸ ਸ਼ਿਕਾਇਤ ਦੀ ਪੜਤਾਲ ਕਰਨ ਤੋਂ ਬਾਅਦ ਲੁਧਿਆਣਾ ਰੇਂਜ ਦੀ ਆਰਥਿਕ ਅਪਰਾਧ ਸ਼ਾਖਾ ਦੀ ਵਿਜੀਲੈਂਸ ਟੀਮ ਨੇ ਦੋਸ਼ੀ ਕਾਨੂੰਗੋ ਨੂੰ ਮੌਕੇ ਤੋਂ ਪਹਿਲੀ ਕਿਸ਼ਤ ਵਜੋਂ 50,000 ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਅਤੇ ਦੋ ਸਰਕਾਰੀ ਗਵਾਹਾਂ ਦੀ ਹਾਜ਼ਰੀ ਵਿੱਚ ਉਕਤ ਦੋਸ਼ੀ ਕੋਲੋਂ ਰਿਸ਼ਵਤ ਤੇ ਪੈਸੇ ਬਰਾਮਦ ਵੀ ਕਰ ਲਏ ਗਏ ਹਨ। Nabbed Kanugo Vijay Pal

ਉਨਾਂ ਦੱਸਿਆ ਕਿ ਦੋਸ਼ੀ ਮਾਲ ਅਧਿਕਾਰੀ ਖਿਲਾਫ ਵਿਜੀਲੈਂਸ ਬਿਓਰੋ ਦੇ ਥਾਣਾ ਲੁਧਿਆਣਾ ਵਿਖੇ ਭਿ੍ਰਸ਼ਟਾਚਾਰ ਰੋਕੂ ਕਾਨੂੰਨ ਤਹਿਤ ਮੁਕੱਦਮਾ ਦਰਜ ਕਰਕੇ ਅਗਲੇਰੀ ਕਾਰਵਾਈ ਆਰੰਭ ਦਿੱਤੀ ਹੈ।

ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭਿ੍ਰਸ਼ਟਾਚਾਰ ਨੂੰ ਠੱਲ ਪਾਉਣ ਦੇ ਮਕਸਦ ਨਾਲ ਅੱਜ ਮਾਲੇਰਕੋਟਲਾ ਜ਼ਿਲਾ ਦੇ ਮਾਲ ਬਲਾਕ 

Also Read : 26/11 ਮੁੰਬਈ ਅੱਤਵਾਦੀ ਹਮਲੇ ‘ਤੇ ਜਾਵੇਦ ਅਖਤਰ ਦੀਆਂ ਟਿੱਪਣੀਆਂ ‘ਤੇ ਪਾਕਿਸਤਾਨੀ ਅਦਾਕਾਰਾ ਦਾ ਪ੍ਰਤੀਕਰਮ; ਕਹਿੰਦਾ, ‘ਬੇਜ਼ਤ ਕਰ ਕੇ…’

Share post:

Subscribe

spot_imgspot_img

Popular

More like this
Related