ਬਾਬੇ ਨਾਨਕ ਦੇ ਵਿਆਹ ਪੁਰਬ ਮੌਕੇ ਬਟਾਲਾ ‘ਚ ਕੱਢਿਆ ਬਾਰਾਤ ਰੂਪੀ ਨਗਰ ਕੀਰਤਨ, ਦੇਖੋ ਅਲੌਕਿਕ ਤਸਵੀਰਾਂ

Nagar kirtan in the form of Barat

Nagar kirtan in the form of Barat
ਸ੍ਰੀ ਗੁਰੂ ਨਾਨਕ ਦੇਵ ਜੀ ਦੇ 537 ਵੇਂ ਵਿਆਹ ਪੁਰਬ ਨੂੰ ਲੈ ਕੇ ਅੱਜ ਵੱਡੀ ਗਿਣਤੀ ‘ਚ ਸੰਗਤ ਬਟਾਲਾ ਦੇ ਗੁਰਦੁਆਰਾ ਸ੍ਰੀ ਡੇਰਾ ਸਾਹਿਬ ਅਤੇ ਸ੍ਰੀ ਕੰਧ ਸਾਹਿਬ ਵਿਖੇ ਨਤਮਸਤਕ ਹੋਣ ਪਹੁੰਚੀ ਹੈ। ਜਿਥੇ ਬੀਤੇ ਕੱਲ ਸੁਲਤਾਨਪੁਰ ਲੋਧੀ ਤੋਂ ਇਕ ਬਾਰਾਤ ਰੂਪੀ ਮਹਾਨ ਨਗਰ ਕੀਰਤਨ ਦੇਰ ਰਾਤ ਬਟਾਲਾ ਪਹੁੰਚਿਆ।

ਇਸ ਸਥਾਨ ‘ਤੇ ਅੱਜ ਗੁਰੂ ਨਾਨਕ ਦੇਵ ਜੀ ਦੇ ਵਿਆਹ ਪੁਰਬ ਨੂੰ ਲੈ ਕੇ ਗੁਰਦੁਆਰਾ ਸ੍ਰੀ ਡੇਰਾ ਸਾਹਿਬ ਜੋ ਮਾਤਾ ਸੁਲੱਖਣੀ ਜੀ ਦਾ ਜਨਮ ਅਸਥਾਨ ਅਤੇ ਉਥੇ ਹੀ ਗੁਰੂ ਨਾਨਕ ਸਾਹਿਬ ਦੇ ਅਨੰਦ ਕਾਰਜ ਹੋਏ ਸਨ। ਇਸ ਧਾਰਮਿਕ ਅਸਥਾਨ ਤੋਂ ਅੱਜ ਇਕ ਮਹਾਨ ਨਗਰ ਕੀਰਤਨ ਅਰਦਾਸ ਉਪਰੰਤ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ  ਦੀ ਛੱਤਰ ਛਾਇਆ ਹੇਠ ਅਤੇ ਪੰਜ ਪਿਆਰਿਆਂ ਦੀ ਅਗਵਾਈ ‘ਚ ਆਰੰਭ ਹੋਇਆ ਅਤੇ ਅੱਜ ਪੂਰਾ ਦਿਨ ਇਹ ਨਗਰ ਕੀਰਤਨ ਬਟਾਲਾ ਦੇ ਬਾਜ਼ਾਰਾਂ ‘ਚ ਹੁੰਦਾ ਹੋਇਆ ਦੇਰ ਸ਼ਾਮ ਗੁਰਦੁਆਰਾ ਸ੍ਰੀ ਕੰਧ ਸਾਹਿਬ ਵਿਖੇ ਸੰਪੂਰਨ ਹੋਵੇਗਾ।Nagar kirtan in the form of Barat

ਇਸ ਦੌਰਾਨ ਨਗਰ ਕੀਰਤਨ ‘ਚ ਪੰਜਾਬ ਪੁਲਸ, ਬੈਂਡ ਅਤੇ ਗੱਤਕਾ ਪਾਰਟੀਆਂ ਨੇ ਆਪਣੇ ਜੌਹਰ ਦਿਖਾਏ। ਸ਼੍ਰੋਮਣੀ ਗੁਰਦਵਾਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਵੀ ਇਸ ਨਗਰ ਕੀਰਤਨ ‘ਚ ਪਹੁੰਚੇ ਅਤੇ ਧਾਰਮਿਕ ਅਤੇ ਰਾਜਨੀਤਿਕ ਆਗੂ ਵੀ ਨਗਰ ਕੀਰਤਨ ‘ਚ ਨਤਮਸਤਕ ਹੋਣ ਪਹੁੰਚੇ।

also read :- ਅਗਲੇ 24 ਘੰਟਿਆਂ ਲਈ ਅਲਰਟ, ਭਾਰੀ ਤੋਂ ਬਹੁਤ ਭਾਰੀ ਮੀਂਹ ਦੀ ਚਿਤਾਵਨੀ

ਉਥੇ ਹੀ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਉਹਨਾਂ ਕਿਹਾ ਕਿ ਇਸ ਪੁਰਬ ਨੂੰ ਮਨਾਉਣ ਲਈ ਲੱਖਾਂ ਦੀ ਤਾਦਾਦ ‘ਚ ਸੰਗਤ ਦੀ ਆਮਦ ਹੈ ਅਤੇ ਉਨ੍ਹਾਂ ਵਲੋਂ ਵੀ ਇੰਤਜ਼ਾਮ ਪੂਰੇ ਕੀਤੇ ਗਏ ਹਨ। ਉੱਥੇ ਹੀ ਉਹਨਾਂ ਕਿਹਾ ਕਿ ਗੁਰੂ ਨਾਨਕ ਦੇਵ ਜੀ ਦੇ ਦਿੱਤੇ ਉਪਦੇਸ਼ਾਂ ਨਾਲ ਹਰ ਸਿੱਖ ਨੂੰ ਜੋੜਨ ਦੀ ਲੋੜ ਹੈ ਅਤੇ ਉਥੇ ਹੀ ਇਸ ਪੁਰਬ ਨੂੰ ਲੈ ਕੇ ਸੰਗਤ ‘ਚ ਕਾਫੀ ਉਤਸ਼ਾਹ ਦੇਖਣ ਨੂੰ ਮਿਲਿਆ।Nagar kirtan in the form of Barat

[wpadcenter_ad id='4448' align='none']