ਨਮਨ ਮੜਕਨ ਨੇ ਫਤਹਿਗੜ੍ਹ ਸਾਹਿਬ ਦੇ ਆਰ.ਟੀ.ਓ ਵਜੋਂ ਕਾਰਜਭਾਰ ਸੰਭਾਲਿਆ

ਫਤਹਿਗੜ੍ਹ ਸਾਹਿਬ, 05 ਫਰਵਰੀ

2016 ਬੈਚ ਦੇ ਪੀ.ਸੀ.ਐਸ. ਅਧਿਕਾਰੀ ਸ੍ਰੀ ਨਮਨ ਮੜਕਨ ਨੇ ਅੱਜ ਫਤਹਿਗੜ੍ਹ ਸਾਹਿਬ ਜ਼ਿਲ੍ਹੇ ਦੇ ਰਿਜਨਲ ਟਰਾਂਸਪੋਰਟ ਅਫਸਰ (ਆਰ.ਟੀ.ਓ) ਵਜੋਂ ਆਪਣੇ ਆਹੁਦੇ ਦਾ ਕਾਰਜਭਾਰ ਸੰਭਾਲ ਲਿਆ ਹੈ। ਇਸ ਤੋਂ ਪਹਿਲਾ ਉਹ ਰਿਜਨਲ ਟਰਾਂਸਪੋਰਟ ਅਫਸਰ (ਆਰ.ਟੀ.ਓ) ਵਜੋਂ ਆਪਣੀਆਂ ਸੇਵਾਵਾਂ ਨਿਭਾ ਰਹੇ ਸਨ। ਸ੍ਰੀ ਮੜਕਨ ਨੇ ਕਿਹਾ ਕਿ ਉਹ ਜਿਲ੍ਹਾ ਵਾਸੀਆਂ ਦੀਆਂ ਟਰਾਂਸਪੋਰਟ ਸਬੰਧੀ ਸਮੱਸਿਆਵਾਂ ਨੂੰ ਪਹਿਲ ਦੇ ਅਧਾਰ ‘ਤੇ ਹੱਲ ਕਰਨਗੇ। ਉਨ੍ਹਾਂ ਕਿਹਾ ਕਿ ਉਹ ਆਪਣੇ ਆਪ ਨੂੰ ਬੜੇ ਭਾਗਸ਼ਾਲੀ ਸਮਝਦੇ ਹਨ ਕਿ ਉਹਨ੍ਹਾਂ ਨੂੰ ਸ਼ਹੀਦਾਂ ਦੀ ਇਸ ਇਤਿਹਾਸਕ ਧਰਤੀ ‘ਤੇ ਸੇਵਾ ਕਰਨ ਦਾ ਮੌਕਾ ਮਿਲਿਆ ਹੈ। ਇਸ ਮੌਕੇ ਸਮੂਹ ਸਟਾਫ ਵੱਲੋਂ ਉਨ੍ਹਾਂ ਦਾ ਭਰਵਾਂ ਸਵਾਗਤ ਕੀਤਾ ਗਿਆ।
ਉਨ੍ਹਾਂ ਕਰਮਚਾਰੀਆਂ ਨੂੰ ਹਦਾਇਤ ਕੀਤੀ ਕਿ ਉਹ ਅਪਣੀ ਡਿਊਟੀ ਪੂਰੀ ਤਨਦੇਹੀ ਅਤੇ ਇਮਾਨਦਾਰੀ ਨਾਲ ਨਿਭਾਉਣ ਅਤੇ ਲੋਕਾਂ ਦਾ ਕੰਮ ਤੈਅ ਸਮੇਂ ਦੇ ਅੰਦਰ ਅੰਦਰ ਪੂਰਾ ਕਰਨ ਤਾਂ ਜੋ ਲੋਕਾਂ ਨੂੰ ਦਫਤਰ ਦੇ ਵਾਰ ਵਾਰ ਚੱਕਰ ਨਾ ਮਾਰਨੇ ਪੈਣ।

[wpadcenter_ad id='4448' align='none']