Sunday, January 19, 2025

ਨੈਸ਼ਨਲ ਹਾਈਵੇ ਦੇ ਕੰਮਾਂ ਵਿੱਚ ਲਿਆਂਦੀ ਜਾਵੇ ਤੇਜੀ – ਈ:ਟੀ:ਓ

Date:

ਅੰਮ੍ਰਿਤਸਰ, 12 ਜਨਵਰੀ 2024 —

ਸੂਬੇ ਦੇ ਆਰਥਿਕ ਵਿਕਾਸ ਨੂੰ ਹੁਲਾਰਾ ਦੇਣ ਲਈ ਸੜਕਾਂ ਦੇ ਜਾਲ  ਦਾ ਅਹਿਮ ਰੋਲ ਹੁੰਦਾ ਹੈ ਤਾਂ ਜੋ ਸੂਬਿਆਂ ਦਾ ਇਕ ਦੂਜੇ ਨਾਲ ਸੜਕੀ ਰਾਬਤਾ ਕਾਇਮ ਹੋ ਸਕੇ ਅਤੇ ਵਪਾਰ ਵਿੱਚ ਵਾਧਾ ਹੋ ਸਕੇ। ਇਨ੍ਹਾਂ ਸ਼ਬਦਾ ਦਾ ਪ੍ਰਗਟਾਵਾ ਸ੍ਰ ਹਰਭਜਨ ਸਿੰਘ ਈ:ਟੀ:ਓ ਲੋਕ ਨਿਰਮਾਣ ਵਿਭਾਗ ਮੰਤਰੀ ਪੰਜਾਬ ਨੇ ਅੱਜ ਦਿੱਲੀ-ਕਟੜਾ ਐਕਸਪ੍ਰੈਸ ਵੇਅ ਨੂੰ ਲੈ ਕੇ ਨੈਸ਼ਨਲ ਪ੍ਰਾਜੈਕਟ ਹਾਈਵੇ ਦੇ ਅਤੇ ਅੰਮ੍ਰਿਤਸਰ ਦੇ ਪ੍ਰਸ਼ਾਸ਼ਨਿਕ ਅਧਿਕਾਰੀਆਂ ਨਾਲ ਰਿਵਿਊ ਮੀਟਿੰਗ ਕਰਨ ਉਪਰੰਤ ਕੀਤਾ।

ਮੰਤਰੀ ਈ.ਟੀ.ਓ. ਨੇ ਦੱਸਿਆ ਕਿ ਦਿੱਲੀ -ਕਟੜਾ ਐਕਸਪ੍ਰੈਸ ਵੇਅ ਦੀ ਜਮੀਨ ਐਕਵਾਈਰ ਕਰਨ ਲਈ 1829 ਕਰੋੜ ਰੁਪਏ ਜਾਰੀ ਹੋਏ ਸਨ। ਜਿਸ ਵਿਚੋਂ ਹੁਣ ਤੱਕ 1647 ਕਰੋੜ ਰੁਪਏ ਸਬੰਧਤਾਂ ਨੂੰ ਵੰਡੇ ਜਾ ਚੁੱਕੇ ਹਨ। ਉਨਾਂ ਅਧਿਕਾਰੀਆਂ ਨੂੰ ਹਾਦਾਇਤ ਕਰਦਿਆਂ ਕਿਹਾ ਕਿ ਨੈਸ਼ਨਲ ਹਾਈਵੇ ਦੇ ਕੰਮਾਂ ਵਿੱਚ ਕਿਸੇ ਤਰ੍ਹਾਂ ਦੀ ਵੀ ਢਿੱਲ ਮਿੱਠ ਬਰਦਾਸ਼ਤ ਨਹੀਂ ਕੀਤੀ ਜਾਵੇਗੀ ਅਤੇ ਜੇਕਰ ਕਿਸੇ ਥਾਂ ਤੇ ਜਮੀਨ ਐਕਵਾਈਰ ਸਬੰਧੀ ਕੋਈ ਮੁਸ਼ਕਿਲ ਪੇਸ਼ ਆਉਂਦੀ ਹੈ ਤਾਂ ਮਿਲ ਜੁਲ ਕੇ ਉਸਦਾ ਹੱਲ ਕੱਢਿਆ ਜਾਵੇ। ਨੈਸ਼ਨਲ ਹਾਈਵੇ ਦੇ ਅਧਿਕਾਰੀਆਂ ਨੇ ਸ: ਈ.ਟੀ.ਓ. ਦੇ ਧਿਆਨ ਵਿੱਚ ਲਿਆਂਦਾ ਕਿ ਕੁੱਝ ਲੋਕਾਂ ਵਲੋਂ ਪੈਸੇ ਲੈ ਕੇ ਵੀ ਜਮੀਨ ਦਾ ਕਬਜ਼ਾ ਨਹੀਂ ਦਿੱਤਾ ਜਾ ਰਿਹਾ, ਜਿਸ ਤੇ ਲੋਕ ਨਿਰਮਾਣ ਮੰਤਰੀ ਨੇ ਸਬੰਧਤ ਅਧਿਕਾਰੀਆਂ ਨੂੰ ਹਦਾਇਤ ਕਰਦਿਆਂ ਕਿਹਾ ਕਿ ਉਹ ਖੁਦ ਇਹ ਕੇਸ ਦੇਖਣ ਅਤੇ ਜਲਦ ਤੋਂ ਜਲਦ ਇਨਾਂ ਦਾ ਨਿਪਟਾਰਾ ਕਰਵਾਇਆ ਜਾਵੇੇ।

ਮੰਤਰੀ ਈ:ਟੀ:ਓ ਨੇ ਕਿਹਾ ਕਿ ਸੂਬੇ ਦੇ ਵਿਕਾਸ ਨੂੰ ਹੱਲਾਸ਼ੇਰੀ ਦੇਣ ਲਈ ਮੁੱਖ ਮੰਤਰੀ ਪੰਜਾਬ ਸ੍ਰ ਭਗਵੰਤ ਮਾਨ ਦੀ ਸਰਕਾਰ ਵੱਲੋਂ ਹਰ ਸੰਭਵ ਕੋਸ਼ਿਸ਼ ਕੀਤੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਕਿਸੇ ਸੂਬੇ ਦਾ ਵਿਕਾਸ ਉਥੇ ਦੇ ਸੜਕੀ ਜਾਲ ਨੂੰ ਵੇਖ ਕੇ ਹੀ ਲਗਾਇਆ ਜਾ ਸਕਦਾ ਹੈ। ਸ੍ਰ ਈ:ਟੀ:ਓ ਨੇ ਸਮੂਹ ਐਸ:ਡੀ:ਐਮਜ਼ ਨੂੰ ਹਦਾਇਤ ਕਰਦਿਆਂ ਕਿਸੇ ਜਮੀਨ ਦੀ ਮਾਲਕੀ ਦਾ ਮੁਆਵਜਾ ਦੇਣ ਵਿੱਚ ਦੇਰ ਨਹੀਂ ਹੋਣੀ ਚਾਹੀਦੀ ਅਤੇ ਸਬੰਧਤ ਮਾਲਕਾਂ ਨੂੰ ਸਰਕਾਰ ਵੱਲੋਂ ਜੋ ਮੁਆਵਜਾ ਨਿਰਧਾਰਤ ਕੀਤਾ ਗਿਆ ਹੈ ਉਹੀ ਮਿਲਣਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਪੈਡਿੰਗ ਕੇਸਾਂ ਵਿੱਚ ਤੇਜੀ ਲਿਆਂਦੀ ਜਾਵੇ ਤਾਂ ਜੋ ਭੂਮੀ ਨੂੰ ਐਕਵਾਇਰ ਕਰਕੇ ਪ੍ਰਾਜੈਕਟ ਦਾ ਕੰਮ ਜਲਦੀ ਨੇਪਰੇ ਚਾੜਿਆ ਜਾ ਸਕੇ। 

ਮੰਤਰੀ ਈ:ਟੀ:ਓ ਨੇ ਕਿਸਾਨਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਜੇਕਰ ਉਨ੍ਹਾਂ ਦੀ ਜਮੀਨ ਦੇ ਮਾਲਕੀ ਰੇਟ ਵਿੱਚ ਕਿਸੇ ਵੀ ਤਰ੍ਹਾਂ ਦੀ ਕੋਈ ਗਲਤੀ ਹੈ ਤਾਂ ਉਹ ਆਰਬੀਟਰੇਟਰ ਕੋਲ ਜਾ ਸਕਦਾ ਹੈ। ਉਨ੍ਹਾਂ ਕਿਹਾ ਕਿ ਸਰਕਾਰ ਵੱਲੋਂ ਨਿਰਧਾਰਤ ਕੀਤੇ ਪੈਸੇ ਹੀ ਸਬੰਧਤ ਮਾਲਕਾਂ ਨੂੰ ਦਿੱਤੇ ਜਾ ਰਹੇ।

ਇਸ ਮੀਟਿੰਗ ਵਿੱਚ ਡਿਪਟੀ ਕਮਿਸ਼ਨਰ ਸ੍ਰੀ ਘਨਸ਼ਾਮ ਥੋਰੀ, ਵਧੀਕ ਡਿਪਟੀ ਕਮਿਸ਼ਨਰ ਸ੍ਰ ਹਰਪ੍ਰੀਤ ਸਿੰਘ, ਐਸ:ਡੀ:ਐਮ ਅੰਮ੍ਰਿਤਸਰ-1 ਅਤੇ 2 ਸ: ਮਨਕੰਵਲ ਸਿੰਘ ਚਾਹਲ ਅਤੇ ਸ੍ਰੀ ਨਿਕਾਸ ਕੁਮਾਰ, ਐਸ:ਡੀ:ਐਮ ਬਾਬਾ ਬਕਾਲਾ ਸ: ਅਮਨਦੀਪ ਸਿੰਘ,  ਐਸ:ਡੀ:ਐਮ ਅਜਨਾਲ ਸ: ਅਰਵਿੰਦਰਪਾਲ ਸਿੰਘ, ਜਿਲ੍ਹਾ ਮਾਲ ਅਫ਼ਸਰ ਸ੍ਰੀ ਤਪਨ ਭਨੋਟ, ਐਸ.ਪੀ. ਹੈਡਕੁਆਟਰ ਸ੍ਰੀਮਤੀ ਜਸਵੰਤ ਕੌਰ, ਡੀ.ਐਸ.ਪੀ. ਦਿਹਾਤੀ ਸ: ਹਰਪ੍ਰੀਤ ਸਿੰਘ, ਐਸ.ਈ. ਲੋਕ ਨਿਰਮਾਣ ਵਿਭਾਗ ਸ: ਇੰਦਰਜੀਤ ਸਿੰਘ, ਪ੍ਰੋਜੈਕਟ ਡਾਇਰੈਕਟਰ ਨੈਸ਼ਨਲ ਹਾਈਵੇਅ, ਰਾਕੇਸ਼ ਕੁਮਾਰ ਯਾਦਵ ਇੰਜੀ ਵਿਸ਼ਾਲ ਗੌਤਮ ਤੋਂ ਇਲਾਵਾ ਹੋਰ ਅਧਿਕਾਰੀ ਹਾਜ਼ਰ ਸਨ।

Share post:

Subscribe

spot_imgspot_img

Popular

More like this
Related

ਸਪੀਕਰ ਸੰਧਵਾਂ ਨੇ ਸੱਤ ਲੱਖ ਦੇ ਚੈੱਕ ਆਪਣੇ ਅਖਤਿਆਰੀ ਕੋਟੇ ਵਿੱਚੋਂ ਦਿੱਤੇ

ਫ਼ਰੀਦਕੋਟ 18 ਜਨਵਰੀ,2025 ਸਪੀਕਰ ਪੰਜਾਬ ਵਿਧਾਨ ਸਭਾ ਸ. ਕੁਲਤਾਰ ਸਿੰਘ...

ਜਲੰਧਰ ਛਾਉਣੀ ‘ਚ ਐੱਨਸੀਸੀ ਕੈਡਿਟਾਂ ਦੇ ਆਰਮੀ ਅਟੈਚਮੈਂਟ ਕੈਂਪ ਦੀ ਸ਼ੁਰੂਆਤ

 ਜਲੰਧਰ, 18 ਜਨਵਰੀ :     ਐੱਨਸੀਸੀ ਗਰੁੱਪ ਹੈੱਡਕੁਆਰਟਰ ਜਲੰਧਰ ਦੀ ਅਗਵਾਈ...

ਸੱਪ ਦੇ ਡੰਗਣ ‘ਤੇ ਪਸ਼ੂਆਂ ਦਾ ਹੁਣ ਸਰਕਾਰੀ ਵੈਟਰਨਰੀ ਹਸਪਤਾਲਾਂ ਵਿੱਚ ਮੁਫ਼ਤ ਹੋਵੇਗਾ ਇਲਾਜ

ਚੰਡੀਗੜ੍ਹ, 18 ਜਨਵਰੀ:ਸੂਬੇ ਵਿੱਚ ਪਸ਼ੂਆਂ ਦੀ ਸਿਹਤ ਸੰਭਾਲ ਨੂੰ...