Sunday, December 22, 2024

ਜ਼ਿਲ੍ਹੇ ਦੀਆਂ ਅਦਾਲਤਾਂ ਵਿੱਚ 14 ਸਤੰਬਰ ਨੂੰ ਲੱਗੇਗੀ ਨੈਸ਼ਨਲ ਲੋਕ ਅਦਾਲਤ- ਜ਼ਿਲ੍ਹਾ ਅਤੇ ਸੈਸ਼ਨ ਜੱਜ

Date:

ਫਿਰੋਜ਼ਪੁਰ 7 ਸਤੰਬਰ 2024

     ਜ਼ਿਲ੍ਹਾ ਅਤੇ ਸੈਸ਼ਨ ਜੱਜ-ਕਮ-ਚੇਅਰਮੈਨ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਫਿਰੋਜ਼ਪੁਰ ਸ਼੍ਰੀ ਵੀਰਇੰਦਰ ਅਗਰਵਾਲ ਦੀ ਪ੍ਰਧਾਨਗੀ ਹੇਠ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਦੀਆਂ ਗਤੀਵਿਧੀਆਂ ਸੰਬੰਧੀ ਤਿਮਾਹੀ ਮੀਟਿੰਗ ਕੀਤੀ ਗਈ। ਇਸ ਮੌਕੇ ਵਧੀਕ ਜ਼ਿਲ੍ਹਾ ਅਤੇ ਸੈਸ਼ਨ ਜੱਜ ਸ੍ਰੀ ਨਵਲ ਕੁਮਾਰ, ਸਹਾਇਕ ਕਮਿਸ਼ਨਰ ਸ੍ਰੀ ਸੂਰਜ ਕੁਮਾਰ, ਡਿਪਟੀ ਸੁਪਰਡੈਂਟ ਆਫ ਪੁਲਿਸ ਫਿਰੋਜਪੁਰ ਸ੍ਰੀ ਰਵਿੰਦਰ ਪਾਲ ਸਿੰਘ, ਚੀਫ ਜੁਡੀਸ਼ੀਅਲ ਮੈਜਿਸਟ੍ਰੇਟ ਫਿਰੋਜ਼ਪੁਰ ਸ੍ਰੀ ਰਸ਼ਪਾਲ ਸਿੰਘ, ਚੀਫ ਜੁਡੀਸ਼ੀਅਲ ਮੈਜਿਸਟ੍ਰੇਟ-ਕਮ-ਸਕੱਤਰ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਫਿਰੋਜ਼ਪੁਰ ਮੈਡਮ ਅਨੁਰਾਧਾ ਹਾਜ਼ਰ ਸਨ!

 ਜ਼ਿਲ੍ਹਾ ਅਤੇ ਸੈਸ਼ਨ ਜੱਜ ਸ਼੍ਰੀ ਵੀਰਇੰਦਰ ਅਗਰਵਾਲ ਨੇ ਦੱਸਿਆ ਕਿ ਜਿਲ੍ਹੇ ਦੀਆਂ ਅਦਾਲਤਾਂ ਵਿੱਚ 14 ਸਤੰਬਰ 2024 ਨੂੰ ਨੈਸ਼ਨਲ ਲੋਕ ਅਦਾਲਤ ਲੱਗੇਗੀ। ਉਨ੍ਹਾਂ ਲੋਕਾਂ ਨੂੰ ਇਸ ਨੈਸ਼ਨਲ ਲੋਕ ਅਦਾਲਤ ਦਾ ਵੱਧ ਤੋਂ ਵੱਧ ਲਾਭ ਉਠਾਉਣ ਦੀ ਅਪੀਲ ਕਰਦਿਆਂ ਕਿਹਾ ਕਿ ਇਸ ਲੋਕ ਅਦਾਲਤ ’ਚ ਪ੍ਰੀ-ਲੀਟੀਗੇਟਿਵ ਕੇਸਾਂ (ਜੋ ਕਿ ਅਜੇ ਤੱਕ ਅਦਾਲਤ ’ਚ ਦਾਇਰ ਨਹੀਂ ਹੋਏ) ਦੀ ਵੀ ਸੁਣਵਾਈ ਕਰਦੇ ਨਿਪਟਾਰਾ ਕੀਤਾ ਜਾਵੇਗਾ ਅਤੇ ਦੀਵਾਨੀ ਕੇਸਾਂ, ਦੀਵਾਨੀ ਮੁਕੱਦਮਿਆਂ, ਦੀਵਾਨੀ ਐਗਜੀਕਿਊਸ਼ਨ ਪਰਿਵਾਰਕ ਝਗੜਿਆਂ, ਬੈਂਕ ਰਿਕਵਰੀ ਆਦਿ ਕੇਸਾਂ ਦਾ ਗੰਭੀਰ ਅਪਰਾਧਿਕ ਕੇਸਾਂ ਨੂੰ ਛੱਡ ਕੇ ਫ਼ੌਜਦਾਰੀ ਕੇਸਾਂ ਦੀ ਸੁਣਵਾਈ ਕਰਦੇ ਨਿਪਟਾਰਾ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਲੋਕ ਅਦਾਲਤ ’ਚ ਨਿਪਟਾਏ ਗਏ ਕੇਸਾਂ ਦੇ ਫ਼ੈਸਲਿਆਂ ਦੀ ਕਿਸੇ ਵੀ ਅਦਾਲਤ ’ਚ ਅਪੀਲ ਨਹੀਂ ਕੀਤੀ ਜਾ ਸਕਦੀ, ਜਿਥੇ ਲੋਕਾਂ ਦੇ ਸਮੇਂ ਅਤੇ ਪੈਸੇ ਦੀ ਬੱਚਤ ਹੁੰਦੀ ਹੈ, ਉਥੇ ਹੀ ਲੋਕਾਂ ਦੀਆਂ ਆਪਸੀ ਦੁਸ਼ਮਣੀਆਂ ਵੀ ਖ਼ਤਮ ਹੁੰਦੀਆਂ ਹਨ।  ਇਸ ਦੌਰਾਨ ਉਨਾਂ ਜ਼ਿਲ੍ਹਾ ਕਾਨੂੰਨੀ ਸੇਵਾ ਅਥਾਰਟੀ ਵੱਲੋਂ ਚਲਾਈ ਜਾ ਰਹੀ ਬੂਟੇ ਲਗਾਉਣ ਮੁਹਿੰਮ ਬਾਰੇ ਗੱਲਬਾਤ ਕਰਦਿਆਂ ਕਿਹਾ ਕਿ ਇਸ ਮੁਹਿਮ ਦੇ ਤਹਿਤ ਵੱਧ ਤੋਂ ਵੱਧ ਬੂਟੇ ਲਗਾਏ ਜਾਣ! ਇਸ ਮੌਕੇ ਜ਼ਿਲ੍ਹਾ ਅਟਾਰਨੀ ਫਿਰੋਜਪੁਰ ਸ੍ਰੀ ਦਲੀਪ ਕੁਮਾਰ, ਸ੍ਰੀ ਜਸਦੀਪ ਸਿੰਘ ਕੰਬੋਜ਼ ਪ੍ਰਧਾਨ ਬਾਰ ਐਸੋਸੀਏਸ਼ਨ ਫਿਰੋਜ਼ਪੁਰ ਵੀ ਹਾਜ਼ਰ ਸਨ!

Share post:

Subscribe

spot_imgspot_img

Popular

More like this
Related

ਹੁਣ ਤੱਕ 5 ਲੋਕਾਂ ਨੂੰ ਮਲਬੇ ‘ਚੋਂ ਕੱਢਿਆ ਬਾਹਰ, ਰਾਹਤ ਅਤੇ ਬਚਾਅ ਕਾਰਜ ਜਾਰੀ

Relief and rescue operations continue ਸ਼ਨੀਵਾਰ ਸ਼ਾਮ ਨੂੰ ਮੋਹਾਲੀ...

ਵਧੀਕ ਡਿਪਟੀ ਕਮਿਸ਼ਨਰ ਵੱਲੋਂ ਸਰਕਾਰੀ ਗਊਸ਼ਾਲਾ ਪਿੰਡ ਸਲੇਮਸ਼ਾਹ ਦਾ ਅਚਨਚੇਤ ਦੌਰਾ, ਗਊਆਂ ਦੀ ਦੇਖਭਾਲ ਅਤੇ ਖਾਣ ਪੀਣ ਲਈ ਕੀਤੇ ਪ੍ਰਬੰਧਾਂ ਦਾ ਲਿਆ ਜਾਇਆ

ਫਾਜ਼ਿਲਕਾ 21 ਦਸੰਬਰ ਵਧੀਕ ਡਿਪਟੀ ਕਮਿਸ਼ਨਰ ਸੁਭਾਸ਼ ਚੰਦਰ ਵੱਲੋਂ ਫਾਜ਼ਿਲਕਾ ਦੇ ਪਿੰਡ ਸਲੇਮਸ਼ਾਹ ਵਿਖੇ ਚੱਲ ਰਹੀ...

ਯੂ.ਡੀ.ਆਈ.ਡੀ ਕਾਰਡ ਵਿੱਚ ਤਰੁੱਟੀਆਂ ਨੂੰ ਦੂਰ ਕਰਨ ਲਈ ਤਰਨਤਾਰਨ ‘ਚ 23 ਦਸੰਬਰ ਨੂੰ ਲਗਾਇਆ ਜਾਵੇਗਾ ਵਿਸ਼ੇਸ਼ ਕੈਂਪ: ਡਾ. ਬਲਜੀਤ ਕੌਰ

ਚੰਡੀਗੜ੍ਹ, 21 ਦਸੰਬਰ: ਪੰਜਾਬ ਸਰਕਾਰ ਵੱਲੋਂ ਯੂ.ਡੀ.ਆਈ.ਡੀ ਕਾਰਡ ਵਿੱਚ ਤਰੁੱਟੀਆਂ...

ਖਿਓਵਾਲੀ ਢਾਬ ਵਿਖੇ ਨਿਕਸ਼ੈ ਕੈਂਪ ਲਗਾਇਆ

ਫਾਜ਼ਿਲਕਾ, 21 ਦਸੰਬਰ :ਸਿਹਤ ਵਿਭਾਗ ਵੱਲੋਂ ਸ਼ੁਰੂ ਕੀਤੀ ਗਈ...