ਕੌਮੀ ਲੋਕ ਅਦਾਲਤ ਦਾ ਕੀਤਾ ਗਿਆ ਸਫ਼ਲ ਆਯੋਜਨ

Date:

ਫਰੀਦਕੋਟ 9 ਮਾਰਚ 2024

ਨੈਸ਼ਨਲ ਲੀਗਲ ਸਰਵਿਸਜ਼ ਅਥਾਰਟੀ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਸਾਰੇ ਭਾਰਤ ਵਿੱਚ ਕੌਮੀ ਲੋਕ ਅਦਾਲਤ ਲਗਾਈ ਗਈ। ਇਨ੍ਹਾਂ ਦਿਸ਼ਾ ਨਿਰਦੇਸ਼ਾਂ ਅਨੁਸਾਰ ਮਿਸਟਰ ਜਸਟਿਸ ਸ਼੍ਰੀ ਗੁਰਮੀਤ ਸਿੰਘ ਸੰਧਾਵਾਲੀਆ ਜੱਜ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਸਹਿਤ ਕਾਰਜਕਾਰੀ ਚੇਅਰਮੈਨ, ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ, ਮੋਹਾਲੀ ਦੇ ਦਿਸ਼ਾ ਨਿਰਦੇਸ਼ਾਂ ਦੀ ਪਾਲਣਾ ਕਰਦੇ ਹੋਏ ਮਿਸ ਨਵਜੋਤ ਕੌਰ ਜ਼ਿਲ੍ਹਾ ਅਤੇ ਸੈਸ਼ਨਜ਼ ਜੱਜ ਸਾਹਿਬ ਫਰੀਦਕੋਟ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਸ੍ਰੀ ਅਜੀਤ ਪਾਲ ਸਿੰਘ ਚੀਫ ਜੁਡੀਸ਼ੀਅਲ ਮੈਜਿਸਟ੍ਰੇਟ ਸਹਿਤ ਸਕੱਤਰ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਫਰੀਦਕੋਟ ਵੱਲੋਂ ਇਸ ਜ਼ਿਲ੍ਹੇ ਦੀਆਂ ਅਦਾਲਤਾਂ ਵਿਚ ਕੌਮੀ ਲੋਕ ਅਦਾਲਤ ਦਾ ਆਯੋਜਨ ਕੀਤਾ ਗਿਆ, ਜਿਸ ਦੇ ਤਹਿਤ ਜ਼ਿਲ੍ਹਾ ਫਰੀਦਕੋਟ ਦੀਆਂ ਅਦਾਲਤਾਂ ਵਿੱਚ 6 ਬੈਂਚ, ਸਥਾਈ ਲੋਕ ਅਦਾਲਤ ਵਿਖੇ । ਬੈਂਚ. ਸਬ ਡਵੀਜਨ ਜੈਤੋ ਵਿਖੇ । ਬੈਂਚ ਬਣਾਇਆ ਗਿਆ।

ਇਸ ਤੋਂ ਇਲਾਵਾ ਰੈਵੇਨਿਊ ਅਦਾਲਤਾਂ ਦੇ ਵੀ ਬੈਂਚ ਲਗਾਏ ਗਏ । ਇਸ ਲੋਕ ਅਦਾਲਤ ਵਿੱਚ 3896 ਕੇਸਾਂ ਵਿੱਚੋਂ 1232 ਕੇਸਾਂ ਦਾ ਨਿਪਟਾਰਾ ਕਰਕੇ 11,14,56,642/- ਰੁਪਏ ਦਾ ਅਤੇ ਇਸ ਵਿੱਚੋਂ ਪ੍ਰੀ ਲਿਟੀਗੇਸ਼ਨ ਸਟੇਜ਼ ਤੇ 2226 ਕੇਸਾਂ ਵਿੱਚੋਂ 523 ਕੇਸਾਂ ਦਾ ਨਿਪਟਾਰਾ ਕਰਕੇ 6,29,643/- ਰੁਪਏ ਦਾ ਅਵਾਰਡ ਪਾਸ ਕੀਤਾ ਗਿਆ। ਇਸ ਲੋਕ ਅਦਾਲਤ ਵਿੱਚ ਵੱਖ ਵੱਖ ਤਰ੍ਹਾਂ ਦੇ ਕੇਸਾਂ ਦਾ ਜਿਵੇਂ ਕਿ ਦੀਵਾਨੀ ਕੇਸ, ਰਾਜੀਨਾਮਾ ਹੋਣ ਯੋਗ ਫੌਜਦਾਰੀ ਕੇਸ, ਚੈੱਕ ਬਾਊਂਸ, ਰਿਕਵਰੀ ਦੇ ਕੇਸ, ਟ੍ਰੈਫਿਕ ਚਲਾਨ ਅਤੇ ਘਰੇਲੂ ਝਗੜਿਆਂ ਦੇ ਕੇਸ ਅਤੇ ਪ੍ਰੀ ਲਿਟੀਗੇਟਿਵ ਕੇਸਾਂ ਦਾ ਨਿਪਟਾਰਾ ਧਿਰਾਂ ਦੀ ਆਪਸੀ ਸਹਿਮਤੀ ਦੇ ਨਾਲ ਕੀਤਾ ਗਿਆ।

ਇਸ ਮੌਕੇ ਬੋਲਦਿਆਂ ਸ਼੍ਰੀ ਰਾਜੀਵ ਕਾਲੜਾ ਜੱਜ ਸਾਹਿਬ ਨੇ ਸੰਬੋਧਨ ਕਰਦਿਆਂ ਹੋਇਆ ਦੱਸਿਆ ਕਿ ਲੋਕ ਅਦਾਲਤ ਵਿੱਚ ਫੈਸਲਾ ਹੋਏ ਕੇਸਾਂ ਦੀ ਕੋਈ ਅਪੀਲ ਦਲੀਲ ਨਹੀਂ ਹੈ । ਲੋਕ ਅਦਾਲਤ ਵਿੱਚ ਹੋਏ ਫੈਸਲੇ ਨੂੰ ਡਿਕਰੀ ਦੀ ਮਾਨਤਾ ਪ੍ਰਾਪਤ ਹੈ ਅਤੇ ਇਹ ਫੈਸਲੇ ਤਸੱਲੀਬਖਸ਼ ਹੁੰਦੇ ਹਨ ਅਤੇ ਧਿਰਾਂ ਨੂੰ ਮੁੱਕਦਮੇ ਬਾਜੀ ਤੋਂ ਮੁਕਤੀ ਮਿਲਦੀ ਹੈ ਅਤੇ ਹੋਰ ਕਈ ਮਾਨਸਿਕ ਪਰੇਸ਼ਾਨੀਆਂ ਤੋਂ ਧਿਰਾਂ ਨੂੰ ਮੁਕਤੀ ਮਿਲਦੀ ਹੈ। ਇਸ ਤੋਂ ਇਲਾਵਾ ਜੱਜ ਸਾਹਿਬ ਨੇ ਮਿਡੀਏਸ਼ਨ ਸੈਂਟਰ ਬਾਰੇ ਜਾਣਕਾਰੀ ਦਿੰਦੇ ਹੋਏ ਕਿਹਾ ਕਿ ਮਿਡੀਏਸ਼ਨ ਸੈਂਟਰ ਵਿਖੇ ਲੋਕ ਆਪਣੇ ਕੇਸਾਂ ਫੈਸਲਾ ਆਪਸੀ ਰਾਜੀਨਾਮੇ ਨਾਲ ਕਰਵਾ ਸਕਦੇ ਹਨ ਅਤੇ ਜੋ ਲੋਕ ਅਦਾਲਤ ਵਿੱਚ ਕੇਸ ਕਰਨ ‘ਅਸਮਰਥ ਉਹ ਵੀ ਮਿਡੀਏਸ਼ਨ ਸੈਂਟਰ ਵਿੱਚ ਦਰਖਾਸਤ ਦੇ ਕੇ ਅਪਣੇ ਕੇਸ ਦੀ ਸੁਣਵਾਈ ਕਰਵਾ ਸਕਦੇ ਹਨ ਅਤੇ ਆਪਸੀ ਰਾਜ਼ੀਨਾਮੇ ਨਾਲ ਆਪਣੇ ਝਗੜੇ ਨੂੰ ਖਤਮ ਕਰ ਸਕਦੇ ਹਨ। ਮਿਡੀਏਸ਼ਨ ਵਿੱਚ ਫੈਸਲਾ ਹੋਏ ਕੇਸਾਂ ਵਿੱਚ ਧਿਰਾਂ ਦਾ ਆਪਸੀ ਭਾਈਚਾਰਾ ਬਣਿਆ ਰਹਿੰਦਾ ਹੈ ।

ਇਸ ਦੇ ਨਾਲ ਹੀ ਸੀ. ਜੇ. ਐਮ. ਸ੍ਰੀ ਅਜੀਤ ਪਾਲ ਸਿੰਘ ਵੱਲੋਂ ਦਫਤਰ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਫਰੀਦਕੋਟ ਵੱਲੋਂ ਦਿੱਤੀਆਂ ਜਾਂਦੀਆਂ ਸੁਵਿਧਾਵਾਂ ਬਾਰੇ ਵੀ ਲੋਕਾਂ ਨੂੰ ਜਾਗਰੂਕ ਕੀਤਾ ਗਿਆ। ਅੰਤ ਵਿੱਚ ਜੱਜ ਸਾਹਿਬਾਨ ਨੇ ਲੋਕਾਂ ਨੂੰ ਸੰਬੋਧਨ ਕਰਦੇ ਹੋਏ ਕਿਹਾ ਕਿ” ਝਗੜੇ ਮੁਕਾਉ ਪਿਆਰ ਵਧਾਉਂ” ਲੋਕ ਅਦਾਲਰਾਂ ਰਾਹੀਂ ਸਸਤਾ ਤੇ ਛੇਤੀ ਨਿਆ ਪਾਓ।

Share post:

Subscribe

spot_imgspot_img

Popular

More like this
Related