ਜ਼ਿਲ੍ਹੇ ਅੰਦਰ 11 ਮਈ ਨੂੰ ਲੱਗੇਗੀ ਕੌਮੀ ਲੋਕ ਅਦਾਲਤ

ਜ਼ਿਲ੍ਹੇ ਅੰਦਰ 11 ਮਈ ਨੂੰ ਲੱਗੇਗੀ ਕੌਮੀ ਲੋਕ ਅਦਾਲਤ

ਮਾਨਸਾ, 30 ਅਪ੍ਰੈਲ:ਸਕੱਤਰ, ਜ਼ਿਲ੍ਹਾ ਕਾਨੂੰਨੀ  ਸੇਵਾਵਾਂ ਅਥਾਰਟੀ, ਸ੍ਰੀ ਅਮਿਤ ਕੁਮਾਰ ਗਰਗ ਨੇ 11 ਮਈ, 2024 ਨੂੰ ਲੱਗਣ ਵਾਲੀ ਕੌਮੀ ਲੋਕ ਅਦਾਲਤ ਸਬੰਧੀ ਵੱਖ ਵੱਖ ਬੈਂਕਾਂ ਅਤੇ ਬੀਮਾ ਕੰਪਨੀ ਦੇ ਅਧਿਕਾਰੀਆਂ ਨਾਲ ਮੀਟਿੰਗ ਕੀਤੀ।ਉਨ੍ਹਾਂ ਕੌਮੀ ਲੋਕ ਅਦਾਲਤ ਦਾ ਵੱਧ ਤੋਂ ਵੱਧ ਲਾਹਾ ਲੈਣ ਅਤੇ ਵੱਧ ਤੋਂ ਵੱਧ ਕੇਸ ਕੌਮੀ ਲੋਕ ਅਦਾਲਤ ਵਿੱਚ ਨਿਪਟਾਰੇ ਲਈ ਦਾਇਰ ਕਰਨ […]

ਮਾਨਸਾ, 30 ਅਪ੍ਰੈਲ:
ਸਕੱਤਰ, ਜ਼ਿਲ੍ਹਾ ਕਾਨੂੰਨੀ  ਸੇਵਾਵਾਂ ਅਥਾਰਟੀ, ਸ੍ਰੀ ਅਮਿਤ ਕੁਮਾਰ ਗਰਗ ਨੇ 11 ਮਈ, 2024 ਨੂੰ ਲੱਗਣ ਵਾਲੀ ਕੌਮੀ ਲੋਕ ਅਦਾਲਤ ਸਬੰਧੀ ਵੱਖ ਵੱਖ ਬੈਂਕਾਂ ਅਤੇ ਬੀਮਾ ਕੰਪਨੀ ਦੇ ਅਧਿਕਾਰੀਆਂ ਨਾਲ ਮੀਟਿੰਗ ਕੀਤੀ।
ਉਨ੍ਹਾਂ ਕੌਮੀ ਲੋਕ ਅਦਾਲਤ ਦਾ ਵੱਧ ਤੋਂ ਵੱਧ ਲਾਹਾ ਲੈਣ ਅਤੇ ਵੱਧ ਤੋਂ ਵੱਧ ਕੇਸ ਕੌਮੀ ਲੋਕ ਅਦਾਲਤ ਵਿੱਚ ਨਿਪਟਾਰੇ ਲਈ ਦਾਇਰ ਕਰਨ ਦੀ ਅਪੀਲ ਕੀਤੀ। ਉਨ੍ਹਾਂ ਕਿਹਾ ਕਿ ਜੇਕਰ ਕਿਸੇ ਨੂੰ ਵੀ ਕੋਈ ਮੁਫ਼ਤ ਕਾਨੂੰਨੀ ਸੇਵਾਵਾਂ ਦੀ ਲੋੜ੍ਹ ਹੈ ਤਾਂ ਉਹ ਨੈਸ਼ਨਲ ਹੈਲਪਲਾਈਨ ਨੰਬਰ 15100 ’ਤੇ ਕਾਲ ਕਰ ਸਕਦੇ ਹਨ।
ਉਨ੍ਹਾਂ ਕਿਹਾ ਕਿ ਇਸ ਕੌਮੀ ਲੋਕ ਅਦਾਲਤ ’ਚ ਦੋ ਧਿਰਾਂ ਦੀ ਆਪਸੀ ਰਜ਼ਾਮੰਦੀ ਨਾਲ ਝਗੜਿਆਂ ਦਾ ਨਿਪਟਾਰਾ ਕੀਤਾ ਜਾਂਦਾ ਹੈ। ਲੋਕ ਅਦਾਲਤ ਵਿੱਚ ਇਕ ਦਰਖ਼ਾਸਤ ਦੇ ਕੇ ਹੀ ਆਪਣਾ ਕੇਸ ਲਗਾਇਆ ਜਾ ਸਕਦਾ ਹੈ।

Tags:

Latest

ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਵੱਲੋਂ ਸੰਤ ਸਹਾਰਾ ਇੰਸੀਟਿਊਟ ਆਫ ਨਰਸਿੰਗ ਕਾਲਜ, ਸ੍ਰੀ ਮੁਕਤਸਰ ਸਾਹਿਬ ਵਿਖੇ ‘ਯੂਥ ਅਗੇਂਸਟ ਡਰੱਗਸ’ ਮੁਹਿੰਮ ਤਹਿਤ ਪ੍ਰੋਗਰਾਮ ਕੀਤਾ ਗਿਆ – ਸ੍ਰੀ ਹਿਮਾਂਸ਼ੂ ਅਰੋੜਾ, ਸੀ.ਜੀ.ਐੱਮ/ਸਕੱਤਰ
ਜ਼ਿਲਾ ਕਾਨੂੰਨੀ ਸੇਵਾਵਾਂ ਅਥਾਰਿਟੀ ਤਰਨ ਤਾਰਨ ਨੇ ਨਸ਼ਿਆਂ ਵਿਰੁੱਧ ਜਾਗਰੂਕਤਾ ਮੁਹਿੰਮ ਸ਼ੁਰੂ ਕੀਤੀ
ਜਿਲਾ ਕਾਨੂੰਨੀ ਸੇਵਾਵਾਂ ਅਥਾਰਟੀ, ਰੂਪਨਗਰ ਵੱਲੋਂ ਨਸ਼ਾ ਮੁਕਤੀ ਮੁਹਿੰਮ ਅਧੀਨ ਕੀਡਸ ਪੈਰਾਡਾਈਸ ਸਕੂਲ ਰੰਗੀਲਪੁਰ ਵਿੱਚ ਨੁੱਕੜ ਨਾਟਕ ਆਯੋਜਿਤ
ਨੌਵੇਂ ਪਾਤਸ਼ਾਹ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਮਨੁੱਖੀ ਅਧਿਕਾਰਾਂ ਦੀ ਰਾਖੀ ਦੀ ਸਭ ਤੋਂ ਵੱਡੀ ਮਿਸਾਲ: ਪਦਮਸ਼੍ਰੀ ਡਾ. ਜਤਿੰਦਰ ਸਿੰਘ ਸ਼ੰਟੀ
ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਨੇ ਆਬਜ਼ਰਵੇਸ਼ਨ ਹੋਮ ਅਤੇ ਵੱਖ-ਵੱਖ ਪਿੰਡਾਂ 'ਚ ਨਸ਼ਿਆਂ ਖ਼ਿਲਾਫ਼ ਕਰਵਾਏ ਜਾਗਰੂਕਤਾ ਪ੍ਰੋਗਰਾਮ