ਮੋਗਾ ਵਿਖੇ 11 ਮਈ ਨੂੰ ਹੋਵੇਗਾ ਰਾਸ਼ਟਰੀ ਲੋਕ ਅਦਾਲਤ ਦਾ ਆਯੋਜਨ-ਸੈਸ਼ਨ ਜੱਜ ਸਰਬਜੀਤ ਸਿੰਘ ਧਾਲੀਵਾਲ

ਮੋਗਾ, 29 ਅਪ੍ਰੈਲ:
ਨੈਸ਼ਨਲ ਲੀਗਲ ਸਰਵਿਸਜ਼ ਅਥਾਰਟੀ, ਨਵੀਂ ਦਿੱਲੀ ਅਤੇ ਮਿਸਟਰ ਜਸਟਿਸ ਗੁਰਮੀਤ ਸਿੰਘ ਸੰਧਾਵਾਲੀਆ ਜੀ ਜੱਜ ਮਾਣਯੋਗ ਪੰਜਾਬ ਅਤੇ ਹਰਿਆਣਾ ਹਾਈਕੋਰਟ ਤੇ ਕਾਰਜਕਾਰੀ ਚੇਅਰਮੈਨ ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ, ਮੋਹਾਲੀ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਮਿਤੀ 11 ਮਈ, 2024 ਨੂੰ  ਪੂਰੇ ਪੰਜਾਬ ਵਿੱਚ ਰਾਸ਼ਟਰੀ ਲੋਕ ਅਦਾਲਤ ਦਾ ਆਯੋਜਨ ਕੀਤਾ ਜਾ ਰਿਹਾ ਹੈ।
ਸ੍ਰ. ਸਰਬਜੀਤ ਸਿੰਘ ਧਾਲੀਵਾਲ ਜ਼ਿਲ੍ਹਾ ਅਤੇ ਸੈਸ਼ਨ ਜੱਜ-ਕਮ-ਚੇਅਰਪਰਸਨ, ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਮੋਗਾ  ਨੇ ਜਾਣਕਾਰੀ ਦਿੰਦੀਆਂ ਦੱਸਿਆ ਕਿ ਸੈਸ਼ਨ ਡਿਵੀਜ਼ਨ ਮੋਗਾ, ਸਬ ਡਿਵੀਜ਼ਨ ਨਿਹਾਲ ਸਿੰਘ ਵਾਲਾ ਅਤੇ ਬਾਘਾਪੁਰਾਣਾ ਵਿਖੇ ਇਸ ਲੋਕ ਅਦਾਲਤ ਦਾ ਆਯੋਜਨ ਕੀਤਾ ਜਾਵੇਗਾ।  ਇਸ ਲੋਕ ਅਦਾਲਤ ਵਿਚ ਦੀਵਾਨੀ ਕੇਸ, ਘਰੇਲੂ ਝਗੜੇ, ਮੋਟਰ ਵਹੀਕਲ ਸੜਕ ਦੁਰਘਟਨਾਵਾਂ ਦੇ ਮੁਆਵਜ਼ੇ ਦੇ ਮਸਲੇ, ਜ਼ਮੀਨੀ ਝਗੜੇ ਦੇ ਮਸਲੇ, ਬਿਜਲੀ ਚੋਰੀ ਦੇ ਮਸਲੇ, ਚੈੱਕ ਬਾਉਂਸਿੰਗ ਦੇ ਮਸਲੇ, ਟ੍ਰੈਫਿਕ ਚਲਾਨ, ਰਿਕਵਰੀ ਸੂਟ, ਲੇਬਰ ਆਦਿ ਦੇ ਮਸਲੇ ਲਗਾਏ ਜਾ ਸਕਦੇ ਹਨ। ਇਹਨਾਂ ਲੋਕ ਅਦਾਲਤਾਂ ਦੇ ਨਾਲ ਜਿੱਥੇ ਆਮ ਲੋਕਾਂ ਨੂੰ ਰਾਹਤ ਮਿਲਦੀ ਹੈ ਉੱਥੇ ਉਹਨਾਂ ਲੋਕਾ ਦੇ ਸਮਾਂ ਅਤੇ ਪੈਸੇ ਦੀ ਵੀ ਬੱਚਤ ਹੁੰਦੀ ਹੈ। ਲੋਕ ਅਦਾਲਤ ਦੁਆਰਾ ਦੋਨੋ ਪਾਰਟੀਆਂ ਵਿੱਚ ਆਪਸੀ ਦੁਸ਼ਮਣੀ ਖਤਮ ਹੋ ਜਾਂਦੀ ਹੈ ਅਤੇ ਭਾਈਚਾਰਾ ਵੱਧਦਾ ਹੈ। ਲੋਕ ਅਦਾਲਤ ਵਿੱਚ ਫੈਸਲਾਂ ਹੋਣ ਤੋਂ ਬਾਅਦ ਕੇਸ ਵਿੱਚ ਲੱਗੀ ਸਾਰੀ ਕੋਰਟ ਫੀਸ ਵਾਪਿਸ ਮਿਲ ਜਾਂਦੀ ਹੈ। ਇਸ ਦੇ ਫੈਸਲੇ ਨੂੰ ਦੀਵਾਨੀ ਅਦਾਲਤ ਦੀ ਡਿਗਰੀ ਦੀ ਮਾਣਤਾ ਪ੍ਰਾਪਤ ਹੈ। ਇਸ ਦੇ ਫੈਸਲੇ ਦੇ ਖਿਲਾਫ਼ ਕੋਈ ਅਪੀਲ ਨਹੀਂ ਹੋ ਸਕਦੀ। ਉਹਨਾਂ ਨੇ ਆਮ ਲੋਕਾਂ ਨੂੰ ਅਪੀਲ ਕੀਤੀ ਕਿ ਆਪਣੇ ਕੇਸਾਂ ਦਾ ਲੋਕ ਅਦਾਲਤ ਵਿੱਚ ਫੈਸਲਾ ਕਰਾ ਕੇ ਵੱਧ ਤੋਂ ਵੱਧ ਲਾਭ ਉਠਾਇਆ ਜਾਵੇ। ਕਿਸੇ ਵੀ ਤਰ੍ਹਾਂ ਦੀ ਕਾਨੂੰਨੀ ਸਹਾਇਤਾ/ਸਲਾਹ ਲਈ 1968 ਜਾਂ ਦਫ਼ਤਰ ਦੇ ਫੋਨ ਨੰਬਰ 01636-235864  ਜਾਂ ਈ-ਮੇਲ ਆਈ.ਡੀ dlsa.moga@punjab.gov.in  ਤੇ ਸੰਪਰਕ ਕੀਤਾ ਜਾ ਸਕਦਾ ਹੈ।

[wpadcenter_ad id='4448' align='none']