Thursday, January 16, 2025

ਨੈਸ਼ਨਲ ਸਕੂਲ ਖੇਡਾਂ: ਡਿਪਟੀ ਕਮਿਸ਼ਨਰ ਵਲੋਂ ਸ਼ਾਨਦਾਰ ਪ੍ਰਦਰਸ਼ਨ ਵਾਲੇ ਖਿਡਾਰੀਆਂ ਦਾ ਸਨਮਾਨ

Date:

ਬਰਨਾਲਾ, 16 ਜਨਵਰੀ
   68ਵੀਆਂ ਨੈਸ਼ਨਲ ਸਕੂਲ ਖੇਡਾਂ (ਨੈੱਟਬਾਲ) ਜੋ ਕਿ ਛੱਤੀਸਗੜ੍ਹ ਵਿਖੇ ਹੋਈਆਂ ਵਿੱਚ ਜ਼ਿਲ੍ਹਾ ਬਰਨਾਲਾ ਦੇ ਮੁੰਡੇ ਅਤੇ ਕੁੜੀਆਂ ਨੇ ਸ਼ਾਨਦਾਰ ਪ੍ਰਦਰਸ਼ਨ ਸਦਕਾ ਪੰਜਾਬ ਦੀ ਟੀਮ ਨੂੰ ਦੋ ਚਾਂਦੀ ਤੇ ਇੱਕ ਕਾਂਸੀ ਦਾ ਤਗਮਾ ਜਿਤਾਉਣ ਵਿੱਚ ਸਫਲਤਾ ਹਾਸਲ ਕੀਤੀ ਹੈ। ਵਾਪਸ ਪਹੁੰਚਣ ‘ਤੇ ਜੇਤੂ ਖਿਡਾਰੀਆਂ ਦਾ ਡਿਪਟੀ ਕਮਿਸ਼ਨਰ ਬਰਨਾਲਾ ਪੂਨਮਦੀਪ ਕੌਰ ਵੱਲੋਂ ਵਿਸ਼ੇਸ਼ ਸਨਮਾਨ ਕੀਤਾ ਗਿਆ।
ਡੀ.ਐਮ. ਸਪੋਰਟਸ ਬਰਨਾਲਾ ਸਿਮਰਦੀਪ ਸਿੰਘ ਸਿੱਧੂ ਨੇ ਦੱਸਿਆ ਕਿ ਛੱਤੀਸਗੜ੍ਹ ਦੇ ਕੋਰਬਾ ਵਿੱਚ ਹੋਈਆਂ 68ਵੀਆਂ ਨੈਸ਼ਨਲ ਸਕੂਲ ਖੇਡਾਂ ਨੈਟਬਾਲ ਅੰਡਰ 19 ਸਾਲ (ਲੜਕੇ) ਵਿੱਚ ਪੰਜਾਬ ਦੀ ਟੀਮ ਨੇ ਚਾਂਦੀ, ਅੰਡਰ 14 (ਲੜਕੀਆਂ) ਦੇ ਵਰਗ ਵਿੱਚ ਵੀ ਪੰਜਾਬ ਦੀ ਟੀਮ ਨੇ ਚਾਂਦੀ ਅਤੇ ਅੰਡਰ 19 ਸਾਲ (ਲੜਕੀਆਂ) ਦੇ ਵਰਗ ਵਿੱਚ ਕਾਂਸੀ ਦਾ ਤਗਮਾ ਹਾਸਲ ਕੀਤਾ ਹੈ। ਉਹਨਾਂ ਨੇ ਦੱਸਿਆ ਕਿ ਜ਼ਿਲ੍ਹਾ ਬਰਨਾਲਾ ਦੇ ਵੱਖ–ਵੱਖ ਸਕੂਲਾਂ ਦੇ ਖਿਡਾਰੀਆਂ ਬੇਅੰਤ ਕੌਰ, ਦਿਕਸ਼ਾ ਰਾਣੀ, ਖੁਸ਼ਪ੍ਰੀਤ ਕੌਰ, ਹੁਸਨਪ੍ਰੀਤ ਕੌਰ, ਪਰਮਵੀਰ ਕੌਰ, ਦਿਸ਼ਾਂਤ ਕੱਕੜੀਆ, ਅਰਸ਼ਪ੍ਰੀਤ ਸ਼ਰਮਾ, ਹਰਵਿੰਦਰ ਸਿੰਘ, ਸਿਵਪ੍ਰੀਤ ਸਿੰਘ, ਅਨਮੋਲਪ੍ਰੀਤ ਕੌਰ, ਕਮਲਦੀਪ ਕੌਰ, ਹਰਪ੍ਰੀਤ ਕੌਰ ਨੇ ਸਕੂਲ ਨੈਸ਼ਨਲ ਖੇਡਾਂ ਵਿੱਚ ਪੰਜਾਬ ਦੀਆਂ ਟੀਮਾਂ ਦੀ ਪ੍ਰਤੀਨਿਧਤਾ ਕਰਦਿਆਂ ਦੋ ਚਾਂਦੀ ਤੇ ਇੱਕ ਕਾਂਸੀ ਦਾ ਤਗਮਾ ਹਾਸਲ ਕੀਤਾ ਹੈ। ਡੀਸੀ ਬਰਨਾਲਾ ਪੂਨਮਦੀਪ ਕੌਰ ਨੇ ਜੇਤੂ ਖਿਡਾਰੀਆਂ ਦਾ ਸਨਮਾਨ ਕਰਦਿਆਂ ਕਿਹਾ ਕਿ ਇਹਨਾਂ ਖਿਡਾਰੀਆਂ ਨੇ ਨੈਸ਼ਨਲ ਸਕੂਲ ਖੇਡਾਂ ਵਿੱਚ ਸ਼ਾਨਦਾਰ ਪ੍ਰਾਪਤੀਆਂ ਕਰਕੇ ਜ਼ਿਲ੍ਹਾ ਬਰਨਾਲਾ ਦੇ ਨਾਲ–ਨਾਲ ਸਮੁੱਚੇ ਪੰਜਾਬ ਦਾ ਨਾਮ ਰੌਸ਼ਨ ਕੀਤਾ ਹੈ। ਉਹਨਾਂ ਉਮੀਦ ਕੀਤੀ ਕਿ ਇਹ ਖਿਡਾਰੀ ਭਵਿੱਖ ਵਿੱਚ ਆਪਣੇ ਜ਼ਿਲ੍ਹੇ ਦਾ ਨਾਮ ਰੌਸ਼ਨ ਕਰਦੇ ਰਹਿਣਗੇ।
  ਜ਼ਿਲ੍ਹਾ ਸਿੱਖਿਆ ਅਫਸਰ (ਸੈ.ਸਿੱ.) ਬਰਨਾਲਾ ਮਲਕਾ ਰਾਣੀ ਨੇ ਵੀ ਜੇਤੂ ਖਿਡਾਰੀਆਂ ਨੂੰ ਵਧਾਈ ਦਿੱਤੀ। ਇਸ ਮੌਕੇ ਜ਼ਿਲ੍ਹਾ ਸਿੱਖਿਆ ਅਫਸਰ (ਸੈ.ਸਿੱ.) ਬਰਨਾਲਾ ਮਲਕਾ ਰਾਣੀ, ਡੀ.ਐਮ. ਸਪੋਰਟਸ ਬਰਨਾਲਾ ਸਿਮਰਦੀਪ ਸਿੰਘ ਸਿੱਧੂ, ਤੇਜਿੰਦਰ ਸਿੰਘ ਖੁੱਡੀ, ਸੁਖਰਾਜ ਕੌਰ, ਜਸਪਿੰਦਰ ਕੌਰ, ਮਨਜੀਤ ਸਿੰਘ, ਜਤਿੰਦਰਜੀਤ ਸਿੰਘ, ਬਲਜੀਤ ਸਿੰਘ ਅਕਲੀਆ ਸਮੇਤ ਸਮੂਹ ਜੇਤੂ ਖਿਡਾਰੀ ਮੌਜੂਦ ਸਨ।

LEAVE A REPLY

Please enter your comment!
Please enter your name here

Share post:

Subscribe

spot_imgspot_img

Popular

More like this
Related

ਪੰਜਾਬ ਖੇਤੀਬਾੜੀ ਯੂਨੀਵਰਸਿਟੀ ਦੇ ਫਾਰਮ ਸਲਾਹਕਾਰ ਸੇਵਾ ਕੇਂਦਰ ਵੱਲੋਂ ਕਿਸਾਨ-ਸਾਇੰਸਦਾਨ ਵਿਚਾਰ ਗੋਸ਼ਟੀ ਕਰਵਾਈ

ਮਹਿਲ ਕਲਾਂ, 16 ਜਨਵਰੀਪੰਜਾਬ ਖੇਤੀਬਾੜੀ ਯੂਨੀਵਰਸਿਟੀ ਦੇ ਫਾਰਮ ਸਲਾਹਕਾਰ...

ਨਵੀਆਂ ਵਿਕਸਿਤ ਹੋ ਰਹੀਆਂ ਅਣ ਅਧਿਕਾਰਿਤ ਕਲੋਨੀਆਂ ਉੱਪਰ ਚੱਲਿਆ ਪੀਲਾ ਪੰਜਾ

ਅੰਮ੍ਰਿਤਸਰ 16 ਜਨਵਰੀ 2025-- ਪੰਜਾਬ ਸਰਕਾਰ ਵੱਲੋਂ ਜਾਰੀ ਦਿਸ਼ਾ ਨਿਰਦੇਸ਼ਾਂ ਤਹਿਤ ਏਡੀਏ ਦੇ...