ਸਰਕਾਰੀ ਹਾਈ ਸਕੂਲ (ਲੜਕੇ) ਸਾਦਿਕ ਵਿਖੇ ਰਾਸ਼ਟਰੀ ਪੁਲਾੜ ਦਿਵਸ 2024 ਮਨਾਇਆ

ਸਰਕਾਰੀ ਹਾਈ ਸਕੂਲ (ਲੜਕੇ) ਸਾਦਿਕ ਵਿਖੇ ਰਾਸ਼ਟਰੀ ਪੁਲਾੜ ਦਿਵਸ 2024 ਮਨਾਇਆ

ਫਰੀਦਕੋਟ 25 ਅਗਸਤ,2024 ਰਾਜ ਵਿਦਿਅਕ ਖੋਜ ਅਤੇ ਸਿਖਲਾਈ ਪ੍ਰੀਸ਼ਦ ਪੰਜਾਬ ਵਲੋਂ ਜਾਰੀ ਹਦਾਇਤਾਂ ਦੀ ਪਾਲਣਾ ਕਰਦਿਆਂ ਸ਼੍ਰੀਮਤੀ ਨੀਲਮ ਰਾਣੀ ਜ਼ਿਲ੍ਹਾ ਸਿੱਖਿਆ ਅਫ਼ਸਰ ਸੈਕੰਡਰੀ ਫ਼ਰੀਦਕੋਟ ਅਤੇ ਸ਼੍ਰੀ ਪ੍ਰਦੀਪ ਦਿਓੜਾ ਉਪ-ਜ਼ਿਲ੍ਹਾ ਸਿੱਖਿਆ ਅਫ਼ਸਰ ਸੈਕੰਡਰੀ ਦੀ ਯੋਗ ਅਗਵਾਹੀ ਹੇਠ ਚੰਦਰਯਾਨ-3 ਮਿਸ਼ਨ ਦੀ ਸਫ਼ਲਤਾ ਨੂੰ ਰਾਸ਼ਟਰੀ ਪੁਲਾੜ ਦਿਵਸ 2024 ਦੇ ਰੂਪ ਵਿੱਚ ਸਰਕਾਰੀ ਹਾਈ ਸਕੂਲ (ਲੜਕੇ) ਸਾਦਿਕ ਵਿਖੇ ਸ਼੍ਰੀਮਤੀ […]

ਫਰੀਦਕੋਟ 25 ਅਗਸਤ,2024

ਰਾਜ ਵਿਦਿਅਕ ਖੋਜ ਅਤੇ ਸਿਖਲਾਈ ਪ੍ਰੀਸ਼ਦ ਪੰਜਾਬ ਵਲੋਂ ਜਾਰੀ ਹਦਾਇਤਾਂ ਦੀ ਪਾਲਣਾ ਕਰਦਿਆਂ ਸ਼੍ਰੀਮਤੀ ਨੀਲਮ ਰਾਣੀ ਜ਼ਿਲ੍ਹਾ ਸਿੱਖਿਆ ਅਫ਼ਸਰ ਸੈਕੰਡਰੀ ਫ਼ਰੀਦਕੋਟ ਅਤੇ ਸ਼੍ਰੀ ਪ੍ਰਦੀਪ ਦਿਓੜਾ ਉਪ-ਜ਼ਿਲ੍ਹਾ ਸਿੱਖਿਆ ਅਫ਼ਸਰ ਸੈਕੰਡਰੀ ਦੀ ਯੋਗ ਅਗਵਾਹੀ ਹੇਠ ਚੰਦਰਯਾਨ-3 ਮਿਸ਼ਨ ਦੀ ਸਫ਼ਲਤਾ ਨੂੰ ਰਾਸ਼ਟਰੀ ਪੁਲਾੜ ਦਿਵਸ 2024 ਦੇ ਰੂਪ ਵਿੱਚ ਸਰਕਾਰੀ ਹਾਈ ਸਕੂਲ (ਲੜਕੇ) ਸਾਦਿਕ ਵਿਖੇ ਸ਼੍ਰੀਮਤੀ ਰੁਬੀਨਾ ਹੈਡ ਮਿਸਟ੍ਰਸ ਦੀ ਨਿਗਰਾਨੀ ਹੇਠ ਮਨਾਇਆ ਗਿਆ।

 ਇਸ ਪ੍ਰੋਗਰਾਮ ਮੋਕੇ ਸ਼੍ਰੀਮਤੀ ਡਿੰਪਲ ਸ਼ਰਮਾ ਸਾਇੰਸ ਅਧਿਆਪਕਾ ਸਰਕਾਰੀ ਹਾਈ ਸਕੂਲ (ਲੜਕੇ) ਸਾਦਿਕ ਵੱਲੋਂ ਬੱਚਿਆਂ ਨੂੰ ਚੰਦਰਯਾਨ ਮਿਸ਼ਨ-3 ਦੀ ਸਫ਼ਲਤਾ ਬਾਰੇ ਵਿਸਥਾਰ ਸਹਿਤ ਜਾਣਕਾਰੀ ਦੇਣ ਦੇ ਨਾਲ-ਨਾਲ ਰਾਸ਼ਟਰੀ ਪੁਲਾੜ ਦਿਵਸ ਦੇ ਥੀਮ ਤੇ ਅਧਾਰਿਤ ਪ੍ਰਦਰਸ਼ਨੀ ਲਗਾਈ ਗਈ ਅਤੇ ਇਸ ਸਬੰਧੀ ਬੱਚਿਆਂ ਦੇ ਚਾਰਟ ਮੁਕਾਬਲੇ ਕਰਵਾਏ ਗਏ ਅਤੇ ਬੱਚਿਆਂ ਦੀ ਹੌਸਲਾ ਅਫਜਾਈ ਕੀਤੀ ਗਈ।

ਇਸ ਮੌਕੇ ਸਮੂਹ ਸਕੂਲ ਸਟਾਫ ਹਾਜ਼ਰ ਸੀ।

Tags:

Advertisement

Latest

ਮੁੱਖ ਮੰਤਰੀ ਨੇ ਵਿਧਾਨ ਸਭਾ ਵਿੱਚ 'ਪੰਜਾਬ ਧਾਰਮਿਕ ਗ੍ਰੰਥਾਂ ਵਿਰੁੱਧ ਅਪਰਾਧ ਦੀ ਰੋਕਥਾਮ ਬਾਰੇ ਬਿੱਲ, 2025' ਪੇਸ਼ ਕੀਤਾ
ਯੁੱਧ ਨਸ਼ਿਆਂ ਵਿਰੁੱਧ ਦੇ 135ਵੇਂ ਦਿਨ 109 ਨਸ਼ਾ ਤਸਕਰ ਕਾਬੂ; 2.7 ਕਿਲੋ ਹੈਰੋਇਨ ਅਤੇ 7.18 ਲੱਖ ਰੁਪਏ ਦੀ ਡਰੱਗ ਮਨੀ ਬਰਾਮਦ
ਪੰਜਾਬ ਵਿਧਾਨ ਸਭਾ ਵੱਲੋਂ ਪੰਜਾਬ ਸਟੇਟ ਡਿਵੈਲਪਮੈਂਟ ਟੈਕਸ (ਸੋਧ) ਬਿੱਲ, 2025 ਅਤੇ ਪੰਜਾਬ ਨਮਿੱਤਣ ਐਕਟਸ (ਰਪੀਲ) ਬਿੱਲ, 2025 ਸਰਬਸੰਮਤੀ ਨਾਲ ਪਾਸ
ਪੰਜਾਬ ਵਿੱਚ ਮੌਜੂਦਾ ਸਮੇਂ ਹੜ੍ਹਾਂ ਜਿਹੀ ਕੋਈ ਸਥਿਤੀ ਨਹੀਂ, ਸਰਕਾਰ ਵੱਲੋਂ ਹਰ ਸੰਭਾਵੀ ਸਥਿਤੀ ਨਾਲ ਨਜਿੱਠਣ ਲਈ ਪੁਖ਼ਤਾ ਪ੍ਰਬੰਧ: ਬਰਿੰਦਰ ਕੁਮਾਰ ਗੋਇਲ
ਮੁੱਖ ਮੰਤਰੀ ਦੀ ਅਗਵਾਈ ’ਚ ਵਜ਼ਾਰਤ ਵੱਲੋਂ ‘ਪੰਜਾਬ ਪਵਿੱਤਰ ਗ੍ਰੰਥਾਂ ਵਿਰੁੱਧ ਅਪਰਾਧ ਦੀ ਰੋਕਥਾਮ ਬਾਰੇ ਬਿੱਲ-2025’ ਨੂੰ ਮਨਜ਼ੂਰੀ