ਸੁਪਰੀਮ ਕੋਰਟ ਦਾ ਆਇਆ ਡੱਲੇਵਾਲ ਸਬੰਧੀ ਵੱਡਾ ਬਿਆਨ

ਸੁਪਰੀਮ ਕੋਰਟ ਦਾ ਆਇਆ ਡੱਲੇਵਾਲ ਸਬੰਧੀ ਵੱਡਾ ਬਿਆਨ

ਨਵੀਂ ਦਿੱਲੀ- ਸੁਪਰੀਮ ਕੋਰਟ ਨੇ ਕਿਹਾ ਕਿ 70 ਸਾਲਾ ਜਗਜੀਤ ਸਿੰਘ ਡੱਲੇਵਾਲ ਜੋ ਲੰਮੇ ਸਮੇਂ ਤੋਂ ਕਿਸਾਨ ਮੋਰਚੇ ਦਾ ਹਿੱਸੇ ਬਣੇ ਹੋਏ ਹਨ ਇੱਕ ਬਹੁਤ ਹੀ ਆਦਰਸ਼ ਪੁਰਸ਼ ਹਨ। ਜਿਨ੍ਹਾਂ ਨੇ ਲਗਭਗ ਚਾਰ ਮਹੀਨਿਆਂ ਬਾਅਦ ਕਿਸਾਨਾਂ ਦੀਆਂ ਕਈ ਮੰਗਾਂ ਦੇ ਸਮਰਥਨ ਵਿੱਚ ਆਪਣੀ ਅਣਮਿੱਥੇ ਸਮੇਂ ਦੀ ਭੁੱਖ ਹੜਤਾਲ ਖਤਮ ਕੀਤੀ ਸੀਸੁਪਰੀਮ ਕੋਰਟ ਦਾ ਕਹਿਣਾ ਹੈ ਕਿ ਡੱਲੇਵਾਲਸਿਆਸੀ ਏਜੰਡੇ ਤੋਂ ਬਿਨਾਂ ਇੱਕ ਸੱਚਾ ਆਗੂ” ਹੈ।

ਜਸਟਿਸ ਸੂਰਿਆ ਕਾਂਤ ਅਤੇ ਐੱਨ ਕੋਟੀਸ਼ਵਰ ਸਿੰਘ ਦੇ ਬੈਂਚ ਨੂੰ ਪੰਜਾਬ ਦੇ ਐਡਵੋਕੇਟ ਜਨਰਲ (ਏਜੀ) ਗੁਰਮਿੰਦਰ ਸਿੰਘ ਨੇ ਸੂਚਿਤ ਕੀਤਾ ਕਿ ਖਨੌਰੀ ਅਤੇ ਸ਼ੰਭੂ ਸਰਹੱਦਾਂ ’ਤੇ ਪ੍ਰਦਰਸ਼ਨ ਕਰ ਰਹੇ ਕਿਸਾਨਾਂ ਨੂੰ ਖਿੰਡਾ ਦਿੱਤਾ ਗਿਆ ਹੈ ਅਤੇ ਸਾਰੀਆਂ ਬਲਾਕ ਕੀਤੀਆਂ ਸੜਕਾਂ ਅਤੇ ਹਾਈਵੇਅ ਖੋਲ੍ਹ ਦਿੱਤੇ ਗਏ ਹਨ।

ਸਿਖਰਲੀ ਅਦਾਲਤ ਨੇ ਡੱਲੇਵਾਲ ਦੀ ਸ਼ਲਾਘਾ ਵਿੱਚ ਬੋਲਦਿਆਂ ਕਿਹਾ ਕਿ ਉਨ੍ਹਾਂ ਨੂੰ ਇੱਕ ਸੱਚਾ ਕਿਸਾਨ ਆਗੂ ਕਿਹਾ। ਜਿਨ੍ਹਾਂ ਨੇ ਬਿਨਾਂ ਕਿਸੇ ਰਾਜਨੀਤਿਕ ਏਜੰਡੇ ਦੇ ਕਿਸਾਨ ਭਾਈਚਾਰੇ ਦੇ ਅਸਲ ਮੁੱਦੇ ਚੁੱਕੇ। ਅਦਾਲਤ ਨੇ ਕਿਹਾ ‘‘ਅਸੀਂ ਜਾਣਦੇ ਹਾਂ ਕਿ ਕੁਝ ਲੋਕ ਕਿਸਾਨਾਂ ਦੀਆਂ ਸ਼ਿਕਾਇਤਾਂ ਦਾ ਨਿਪਟਾਰਾ ਨਹੀਂ ਚਾਹੁੰਦੇ ਸਨ। ਅਸੀਂ ਹਾਥੀ ਦੰਦ ਦੇ ਟਾਵਰ ਵਿੱਚ ਨਹੀਂ ਬੈਠੇ ਹਾਂ। ਅਸੀਂ ਸਭ ਕੁਝ ਜਾਣਦੇ ਹਾਂ।’’ ਬੈਂਚ ਨੇ ਪੰਜਾਬ ਅਤੇ ਹਰਿਆਣਾ ਸਰਕਾਰ ਨੂੰ ਜ਼ਮੀਨੀ ਸਥਿਤੀ ’ਤੇ ਰਿਪੋਰਟ ਦਾਇਰ ਕਰਨ ਲਈ ਕਿਹਾ।

1200-675-23227084-76-23227084-1735630082360

Read Also- ਸਲਮਾਨ ਖ਼ਾਨ ਨੇ ਕਸਿਆ ਕੰਗਨਾ ਰਣੌਤ ਤੇ ਨਿਸ਼ਾਨਾ

ਇਸ ਦੇ ਨਾਲ ਹੀ ਸਿੰਘ ਨੇ ਕਿਹਾ ਕਿ ਹਰਿਆਣਾ ਨੇ ਵੀ ਹਾਈਵੇਅ ਤੋਂ ਸਾਰੇ ਬੈਰੀਕੇਡ ਹਟਾ ਦਿੱਤੇ ਹਨ ਜਿਸ ਨਾਲ ਆਵਾਜਾਈ ਸੁਚਾਰੂ ਹੋ ਸਕੇ। ਬੈਂਚ ਨੇ ਹਾਈ ਕੋਰਟ ਦੇ ਸਾਬਕਾ ਜੱਜ ਦੀ ਅਗਵਾਈ ਵਾਲੀ ਕਮੇਟੀ ਨੂੰ ਕਿਸਾਨਾਂ ਦੀਆਂ ਸ਼ਿਕਾਇਤਾਂ ’ਤੇ ਗੌਰ ਕਰਨ ਅਤੇ ਆਪਣੀ ਅਗਲੀ ਪੂਰਕ ਸਥਿਤੀ ਰਿਪੋਰਟ ਦਾਇਰ ਕਰਨ ਲਈ ਕਿਹਾ।

ਦੱਸਣਯੋਗ ਹੈ ਕਿ ਡੱਲੇਵਾਲ ਨੂੰ ਡਾਕਟਰੀ ਸਹਾਇਤਾ ਪ੍ਰਦਾਨ ਕਰਨ ਦੇ ਸਿਖਰਲੀ ਅਦਾਲਤ ਦੇ ਹੁਕਮਾਂ ਦੀ ਪਾਲਣਾ ਨਾ ਕਰਨ ਲਈ ਪੰਜਾਬ ਦੇ ਮੁੱਖ ਸਕੱਤਰ ਅਤੇ ਪੁਲੀਸ ਡਾਇਰੈਕਟਰ ਜਨਰਲ ਵਿਰੁੱਧ ਸ਼ੁਰੂ ਕੀਤੀ ਗਈ ਮਾਣਹਾਨੀ ਦੀ ਕਾਰਵਾਈ ਨੂੰ ਵੀ ਰੱਦ ਕਰ ਦਿੱਤਾ।

ਇੱਕ ਸੰਬੰਧਿਤ ਘਟਨਾਕ੍ਰਮ ਵਿੱਚ ਕਿਸਾਨ ਆਗੂ ਸਰਵਣ ਸਿੰਘ ਪੰਧੇਰ, ਅਭਿਮਨਿਊ ਕੋਹਾੜ ਅਤੇ ਕਾਕਾ ਸਿੰਘ ਕੋਟੜਾ, ਜਿਨ੍ਹਾਂ ਨੂੰ ਕੇਂਦਰੀ ਵਫ਼ਦ ਨਾਲ ਮੀਟਿੰਗ ਤੋਂ ਬਾਅਦ ਹਾਲ ਹੀ ਵਿੱਚ ਪੁਲਿਸ ਕਾਰਵਾਈ ਵਿੱਚ ਹਿਰਾਸਤ ਵਿੱਚ ਲਿਆ ਗਿਆ ਸੀ ਜਿਨ੍ਹਾਂ ਨੂੰ ਸ਼ੁੱਕਰਵਾਰ ਨੂੰ ਰਿਹਾਅ ਕਰ ਦਿੱਤਾ ਗਿਆ ਹੈ।