ਕੇਜਰੀਵਾਲ ਸਮੇਤ ‘ਆਪ’ ਦੇ ਵਿਧਾਇਕਾਂ ਖ਼ਿਲਾਫ਼ ਹੋਈ FIR ਦਰਜ

ਕੇਜਰੀਵਾਲ ਸਮੇਤ ‘ਆਪ’ ਦੇ ਵਿਧਾਇਕਾਂ ਖ਼ਿਲਾਫ਼ ਹੋਈ FIR ਦਰਜ

ਨਵੀਂ ਦਿੱਲੀ- ਦਿੱਲੀ ਪੁਲਿਸ ਨੇ ਆਮ ਆਦਮੀ ਪਾਰਟੀ ਦੇ ਕਨਵੀਨਰ ਅਰਵਿੰਦ ਕੇਜਰੀਵਾਲ ਅਤੇ ਹੋਰਾਂ ਖ਼ਿਲਾਫ਼ ਐੱਫਆਈਆਰ ਦਰਜ ਕੀਤੀ ਹੈ। ਦਿੱਲੀ ਪੁਲਿਸ ਨੇ ਸ਼ੁੱਕਰਵਾਰ ਨੂੰ ਰਾਉਸ ਐਵੇਨਿਊ ਕੋਰਟ ਨੂੰ ਇਹ ਜਾਣਕਾਰੀ ਦਿੱਤੀ। ਇਹ ਕਾਰਵਾਈ ਸ਼ਿਕਾਇਤਕਰਤਾ ਵੱਲੋਂ ਦਵਾਰਕਾ ਖੇਤਰ 'ਚ ਡਿਫੇਸਮੈਂਟ ਆਫ ਪਬਲਿਕ ਪ੍ਰਾਪਰਟੀ ਐਕਟ ਦੀ ਕਥਿਤ ਉਲੰਘਣਾ ਤੋਂ ਬਾਅਦ ਕੀਤੀ ਗਈ ਹੈ।

ਰਾਉਸ ਐਵੇਨਿਊ ਅਦਾਲਤ ਨੇ ਦਿੱਲੀ ਪੁਲਿਸ ਨੂੰ 11 ਮਾਰਚ, 2025 ਨੂੰ ਇੱਕ ਐੱਫਆਈਆਰ ਦਰਜ ਕਰਨ ਅਤੇ ਪਾਲਣਾ ਰਿਪੋਰਟ ਦਰਜ ਕਰਨ ਦਾ ਨਿਰਦੇਸ਼ ਦਿੱਤਾ ਸੀ। ਦਿੱਲੀ ਪੁਲਿਸ ਨੇ ਵਧੀਕ ਮੁੱਖ ਨਿਆਂਇਕ ਮੈਜਿਸਟਰੇਟ ਨੇਹਾ ਮਿੱਤਲ ਦੀ ਅਦਾਲਤ 'ਚ ਪਾਲਣਾ ਰਿਪੋਰਟ ਪੇਸ਼ ਕੀਤੀ ਅਤੇ ਦੱਸਿਆ ਕਿ ਇੱਕ ਐੱਫਆਈਆਰ ਦਰਜ ਕੀਤੀ ਗਈ ਹੈ।

o-102

Read Also- ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਕੀਤਾ ਬਜਟ ਪੇਸ਼

ਦਿੱਲੀ ਪੁਲਿਸ ਨੇ ਇਹ ਵੀ ਕਿਹਾ ਕਿ ਜਾਂਚ ਜਾਰੀ ਹੈ ਅਤੇ ਇਹ ਪੁਰਾਣਾ ਮਾਮਲਾ ਹੈ ਅਤੇ ਉਨ੍ਹਾਂ ਨੂੰ ਮਾਮਲੇ ਦੀ ਜਾਂਚ ਲਈ ਕੁਝ ਸਮਾਂ ਚਾਹੀਦਾ ਹੈ। ਹੁਣ ਇਸ ਮਾਮਲੇ ਦੀ ਅਗਲੀ ਸੁਣਵਾਈ 18 ਅਪ੍ਰੈਲ 2025 ਨੂੰ ਹੋਵੇਗੀ।

11 ਮਾਰਚ ਨੂੰ ਅਦਾਲਤ ਨੇ ਦਿੱਲੀ ਪੁਲਿਸ ਨੂੰ ਦਵਾਰਕਾ ਖੇਤਰ 'ਚ ਜਨਤਕ ਸੰਪਤੀ ਨੂੰ ਨੁਕਸਾਨ ਪਹੁੰਚਾਉਣ ਲਈ ਸਾਲ 2019 'ਚ ਸਾਬਕਾ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ, ਸਾਬਕਾ ਵਿਧਾਇਕ ਗੁਲਾਬ ਸਿੰਘ ਅਤੇ ਐੱਮਸੀਡੀ ਕੌਂਸਲਰ ਨਿਤਿਕਾ ਸ਼ਰਮਾ ਵਿਰੁੱਧ ਦਾਇਰ ਸ਼ਿਕਾਇਤ 'ਤੇ ਐੱਫਆਈਆਰ ਦਰਜ ਕਰਨ ਦਾ ਨਿਰਦੇਸ਼ ਦਿੱਤਾ ਸੀ।