ਲੋਕ ਸਭਾ ਸੰਸਦ ’ਚ ਹੋਇਆ ਹੰਗਾਮਾ
ਨਵੀਂ ਦਿੱਲੀ- ਵਕਫ਼ ਸੋਧ ਬਿੱਲ 2024 ਲੋਕ ਸਭਾ ਵਿੱਚ ਪੇਸ਼ ਕੀਤਾ ਗਿਆ ਹੈ। ਅੱਜ ਹੀ ਬਿੱਲ 'ਤੇ ਚਰਚਾ ਅਤੇ ਵੋਟਿੰਗ ਦੀਆਂ ਤਿਆਰੀਆਂ ਚੱਲ ਰਹੀਆਂ ਹਨ। ਵਿਰੋਧੀ ਧਿਰ ਨੇ ਚਰਚਾ ਲਈ 12 ਘੰਟੇ ਦਾ ਸਮਾਂ ਮੰਗਿਆ। ਪਰ ਸਰਕਾਰ ਨੇ ਸਿਰਫ਼ 8 ਘੰਟੇ ਦਾ ਸਮਾਂ ਦੇਣ ਦੀ ਮਨਜ਼ੂਰੀ ਦਿੱਤੀ ਹੈ।
ਸਰਕਾਰ ਜਿੱਥੇ ਇਸ ਬਿੱਲ ਨੂੰ ਮੁਸਲਮਾਨਾਂ ਦੇ ਹਿੱਤ ਵਿੱਚ ਇੱਕ ਸੁਧਾਰਾਤਮਿਕ ਕਦਮ ਦੱਸ ਰਹੀ ਹੈ, ਉੱਥੇ ਹੀ ਵਿਰੋਧੀ ਧਿਰ ਸਖ਼ਤ ਵਿਰੋਧ ਵਿੱਚ ਸਾਹਮਣੇ ਆਈ ਹੈ। ਵਿਰੋਧੀ ਪਾਰਟੀਆਂ ਦਾ ਕਹਿਣਾ ਹੈ ਕਿ ਇਹ ਬਿੱਲ ਸੰਵਿਧਾਨ ਦੀ ਉਲੰਘਣਾ ਅਤੇ ਧਾਰਮਿਕ ਆਜ਼ਾਦੀ ਦੇ ਵਿਰੁੱਧ ਹੈ।
ਭਾਜਪਾ ਸੰਸਦ ਵੀਡੀ ਸ਼ਰਮਾ ਨੇ ਕਿਹਾ ਕਿ ਅੱਜ ਇਤਿਹਾਸਕ ਦਿਨ ਹੈ। ਇਸ ਕਾਨੂੰਨ ਵਿੱਚ ਇਹ ਵਿਵਸਥਾ ਹੈ ਕਿ ਵਕਫ਼ ਜਾਇਦਾਦਾਂ ਤੋਂ ਆਉਣ ਵਾਲੀ ਆਮਦਨ ਮੁਸਲਮਾਨ ਭਰਾਵਾਂ ਅਤੇ ਭੈਣਾਂ ਦੀ ਭਲਾਈ, ਉਨ੍ਹਾਂ ਦੀ ਸਿੱਖਿਆ, ਉਨ੍ਹਾਂ ਦੀ ਸਿਹਤ ਲਈ ਵਰਤੀ ਜਾਵੇਗੀ।
Read Also- ਰਾਜ ਕੁਮਾਰ ਸਿੰਘ ਬਣੇ ਚੰਡੀਗੜ੍ਹ ਦੇ ਨਵੇਂ ਡੀਜੀਪੀ
ਸੰਸਦੀ ਕਾਰਜ ਤੇ ਘੱਟਗਿਣਤੀ ਮਾਮਲਿਆਂ ਦੇ ਮੰਤਰੀ ਕਿਰਨ ਰਿਜਿਜੂ ਨੇ ਕਿਹਾ ਹੈ ਕਿ ਬਿੱਲ ਦੇ ਸਮਰਥਨ ’ਚ ਐੱਨਡੀਏ ਦੀਆਂ ਸਾਰੀਆਂ ਪਾਰਟੀਆਂ ਪੂਰੀ ਤਰ੍ਹਾਂ ਨਾਲ ਇਕਜੁੱਟ ਹਨ। ਇੱਥੋਂ ਤੱਕ ਕਿ ਉਨ੍ਹਾਂ ਨੇ ਵਿਰੋਧੀ ਧੇਰ ਦੇ ਵੀ ਕਈ ਸੰਸਦ ਮੈਂਬਰਾਂ ਦਾ ਸਮਰਥਨ ਹਾਸਲ ਹੋਣ ਦਾ ਦਾਅਵਾ ਕੀਤਾ ਹੈ।
ਸਰਕਾਰ ਨੇ ਪਿਛਲੇ ਸਾਲ 8 ਅਗਸਤ ਨੂੰ ਵਕਫ ਸੋਧ ਬਿੱਲ ਨੂੰ ਲੋਕ ਸਭਾ ’ਚ ਪੇਸ਼ ਕੀਤਾ ਸੀ ਪਰ ਵਿਰੋਧੀ ਧਿਰ ਦੇ ਵਿਰੋਧ ਕਾਰਨ ਇਸ ਨੂੰ ਜਗਦੰਬਿਕਾ ਪਾਲ ਦੀ ਅਗਵਾਈ ’ਚ ਬਣੀ ਸਾਂਝੀ ਸੰਸਦੀ ਕਮੇਟੀ ਕੋਲ ਵਿਚਾਰ ਲਈ ਭੇਜ ਦਿੱਤਾ ਗਿਆ ਸੀ। ਕੁਝ ਸੋਧਾਂ ਤੋਂ ਬਾਅਦ ਹੁਣ ਇਸ ਨੂੰ ਮੁੜ ਲੋਕ ਸਭਾ ’ਚ ਪੇਸ਼ ਕੀਤਾ ਜਾ ਰਿਹਾ ਹੈ ਕਿਉਂਕਿ ਇਹ ਸਾਧਾਰਨ ਬਿੱਲ ਹੈ, ਇਸ ਲਈ ਸੱਤਾ ਧਿਰ ਨੂੰ ਇਸ ਨੂੰ ਪਾਸ ਕਰਾਉਣ ਲਈ ਸਦਨ ’ਚ ਹਾਜ਼ਰ ਮੈਂਬਰਾਂ ਦੇ ਸਿਰਫ਼ ਬਹੁਮਤ ਦੀ ਹੀ ਲੋੜ ਹੋਵੇਗੀ। ਸਦਨ ’ਚ ਮੈਂਬਰਾਂ ਦੀ ਗਿਣਤੀ ਦੇ ਹਿਸਾਬ ਨਾਲ ਐੱਨਡੀਏ ਦੇ ਹੱਕ ’ਚ ਸਪੱਸ਼ਟ ਬਹੁਮਤ ਦਿਖ ਰਿਹਾ ਹੈ।
ਲੋਕ ਸਭਾ ’ਚ ਕੁੱਲ ਮੈਂਬਰਾਂ ਦੀ ਗਿਣਤੀ ਹਾਲੇ 542 ਹੈ। ਵੈਸੇ ਵਕਫ ਸੋਧ ਇਕ ਸਾਧਾਰਨ ਬਿੱਲ ਹੈ ਤੇ ਇਸ ਨੂੰ ਪਾਸ ਕਰਾਉਣ ਲਈ ਵੋਟਿੰਗ ਕਰਾਉਣ ਲਈ ਮੌਜੂਦਾ ਵੋਟਿੰਗ ਗਿਣਤੀ ’ਚ ਬਹੁਮਤ ਚਾਹੀਦਾ ਹੈ। ਸਦਨ ’ਚ ਇਕੱਲੇ ਭਾਜਪਾ ਦੇ 240 ਮੈਂਬਰ ਹਨ ਤੇ ਸਹਿਯੋਗੀ ਪਾਰਟੀਆਂ ਨੂੰ ਮਿਲਾ ਕੇ ਕੁੱਲ 293 ਮੈਂਬਰ ਹਨ ਜਦਕਿ ਵਿਰੋਧੀ ਮੈਂਬਰਾਂ ਦੀ ਗਿਣਤੀ ਸਿਰਫ਼ 237 ਹੈ। ਕੁਝ ਅਜਿਹੀਆਂ ਵੀ ਪਾਰਟੀਆਂ ਤੇ ਆਜ਼ਾਦ ਮੈਂਬਰ ਹਨ, ਜਿਨ੍ਹਾਂ ਨੇ ਹਾਲੇ ਤੱਕ ਆਪਣਾ ਪੱਖ ਸਪੱਸ਼ਟ ਨਹੀਂ ਕੀਤਾ। ਇਨ੍ਹਾਂ ’ਚ ਚੰਦਰ ਸ਼ੇਖਰ ਰਾਵਣ ਸ਼ਾਮਲ ਹਨ।
ਦੱਸ ਦਈਏ ਕਿ ਰਾਜ ਸਭਾ ’ਚ ਇਸ ਸਮੇਂ ਕੁੱਲ 236 ਮੈਂਬਰ ਹਨ। ਬਿੱਲ ਪਾਸ ਕਰਾਉਣ ਲਈ ਸੱਤਾ ਧਿਰ ਨੂੰ ਕੁੱਲ 119 ਮੈਂਬਰਾਂ ਦੇ ਸਮਰਥਨ ਦੀ ਲੋੜ ਹੋਵੇਗੀ। ਭਾਜਪਾ ਦੇ 98 ਮੈਂਬਰ ਹਨ ਜਦਕਿ ਸਹਿਯੋਗੀ ਪਾਰਟੀਆਂ ਦੇ 19 ਮੈਂਬਰ ਹਨ। ਇਸ ਤੋਂ ਇਲਾਵਾ ਛੇ ਨਾਮਜ਼ਦ ਮੈਂਬਰ ਹਨ। ਦੋ ਆਜ਼ਾਦ ਮੈਂਬਰਾਂ ਦਾ ਵੀ ਸਮਰਥਨ ਭਾਜਪਾ ਦੇ ਹੱਕ ’ਚ ਹੈ।
Advertisement
