ਅੰਮ੍ਰਿਤਸਰ ਦੇ ਜਲਿਆਂਵਾਲਾ ਬਾਗ ਵਿੱਚ ਮਹਾਤਮਾ ਗਾਂਧੀ ਦਾ ਮਨਾਇਆ ਗਿਆ ਸ਼ਹੀਦੀ ਦਿਵਸ

ਅੰਮ੍ਰਿਤਸਰ ਦੇ ਜਲਿਆਂਵਾਲਾ ਬਾਗ ਵਿੱਚ ਮਹਾਤਮਾ ਗਾਂਧੀ ਦਾ ਮਨਾਇਆ ਗਿਆ  ਸ਼ਹੀਦੀ ਦਿਵਸ

ਮੋਹਨਦਾਸ ਕਰਮਚੰਦ ਗਾਂਧੀ ਉਨ੍ਹਾਂ ਆਜ਼ਾਦੀ ਘੁਲਾਟੀਆਂ ਵਿੱਚੋਂ ਇੱਕ ਸਨ ਜਿਨ੍ਹਾਂ ਨੇ ਭਾਰਤ ਦੀ ਆਜ਼ਾਦੀ ਦੀ ਲੜਾਈ ਵਿੱਚ ਅਹਿਮ ਭੂਮਿਕਾ ਨਿਭਾਈ ਸੀ। ਉਹ ਬਾਪੂ ਦੇ ਨਾਂ ਨਾਲ ਵੀ ਜਾਣੇ ਜਾਂਦੇ ਹਨ। ਅੱਜ ਉਨ੍ਹਾਂ ਦੀ 77ਵੀਂ ਬਰਸੀ ਦੇਸ਼ ਭਰ ਵਿੱਚ ਮਨਾਈ ਜਾ ਰਹੀ ਹੈ। ਗਾਂਧੀ ਦੀ 30 ਜਨਵਰੀ 1948 ਨੂੰ ਨੱਥੂਰਾਮ ਗੋਡਸੇ ਨੇ ਗੋਲੀ ਮਾਰ ਕੇ ਹੱਤਿਆ ਕਰ ਦਿੱਤੀ ਸੀ।

ਹਰ ਸਾਲ ਉਨ੍ਹਾਂ ਦੀ ਬਰਸੀ ਨੂੰ ਦੇਸ਼ ਭਰ ਵਿੱਚ ਸ਼ਹੀਦੀ ਦਿਵਸ ਵਜੋਂ ਮਨਾਇਆ ਜਾਂਦਾ ਹੈ। ਜਿਸ ਦੇ ਚਲਦੇ ਅੱਜ ਅੰਮ੍ਰਿਤਸਰ ਦੇ ਜਲਿਆਂਵਾਲਾ ਬਾਗ ਵਿਖੇ ਉਹਨਾਂ ਦਾ ਸ਼ਹੀਦੀ ਸਮਾਗਮ ਕਰਵਾਇਆ ਜਾ ਰਿਹਾ ਤੇ ਇਸ ਦੇ ਨਾਲ ਹੀ ਪੂਰੇ ਦੇਸ਼ ਕੌਮ ਦੇ ਲਈ ਆਪਣੀਆਂ ਜਾਨਾਂ ਵਾਰਨ ਵਾਲੇ ਸ਼ਹੀਦਾਂ ਨੂੰ ਯਾਦ ਕਰਕੇ ਦੋ ਮਿੰਟ ਦਾ ਮੌਨ ਵਰਤ ਵੀ ਰੱਖਿਆ ਗਿਆ ਹੈ।

WhatsApp Image 2025-01-30 at 12.08.12 PM

ਇਸ ਦੌਰਾਨ ਗੱਲਬਾਤ ਕਰਦਿਆਂ ਦੁਰਗਿਆਣਾ ਕਮੇਟੀ ਦੀ ਪ੍ਰਧਾਨ ਲਸ਼ਮੀਕਾਂ ਚਾਵਲਾ ਨੇ ਕਿਹਾ ਕਿ ਅੱਜ ਦੇ ਇਸ ਸਮਾਗਮ ਦੇ ਵਿੱਚ ਅੰਮ੍ਰਿਤਸਰ ਤੋਂ ਜਿੱਤੇ 85 ਕੌਂਸਲਰਾਂ ਦੀ ਗੈਰ ਹਾਜ਼ਰੀ ਅਤੇ ਅੰਮ੍ਰਿਤਸਰ ਦੇ ਵੱਖ-ਵੱਖ ਹਲਕਿਆਂ ਤੋਂ ਵਿਧਾਇਕਾਂ ਦੀ ਗੈਰ ਹਾਜ਼ਰੀ ਅਤੇ ਅੰਮ੍ਰਿਤਸਰ ਦੇ ਸਾਂਸਦ ਦੀ ਗੈਰ ਹਾਜ਼ਰੀ ਚਿੰਤਾ ਦਾ ਵਿਸ਼ਾ ਹੈ ਅਤੇ ਉਹਨਾਂ ਕਿਹਾ ਕਿ ਇਸ ਸਮਾਗਮ ਵਿੱਚ ਅੰਮ੍ਰਿਤਸਰ ਦਾ ਜ਼ਿਲ੍ਾ ਪ੍ਰਸ਼ਾਸਨ ਵੀ ਨਹੀਂ ਪਹੁੰਚਿਆ।

Read Also : ਹਰਿਆਣਾ ਦੇ ਪੰਚਕੂਲਾ 'ਚ ED ਦੀ ਰੇਡ , ਹਿਮਾਚਲ ਸਕਾਲਰਸ਼ਿਪ ਘੁਟਾਲੇ 'ਚ ਸ਼ਿਕਾਇਤਕਰਤਾ ਦੇ ਘਰ ਦੀ ਤਲਾਸ਼ੀ

ਉਹਨਾਂ ਕਿਹਾ ਕਿ ਸੁਤੰਤਰਤਾ ਸੰਗਰਾਮ ਦੌਰਾਨ ਵੀ ਆਪਣੀਆਂ ਜਾਨਾਂ ਵਾਰਨ ਵਾਲੇ ਸ਼ਹੀਦਾਂ ਨੂੰ ਅੱਜ ਯਾਦ ਕੀਤਾ ਗਿਆ ਅਤੇ ਮਹਾਤਮਾ ਗਾਂਧੀ ਜੀ ਨੂੰ ਵੀ ਉਹਨਾਂ ਦੇ ਸ਼ਹੀਦੀ ਦਿਵਸ ਤੇ ਯਾਦ ਕਰਕੇ ਅੱਜ ਦਾ ਇਹ ਸਮਾਗਮ ਕਰਵਾਇਆ ਗਿਆ ਹੈ। ਉਹਨਾਂ ਕਿਹਾ ਕਿ ਅੱਜ ਦੇ ਸਮੇਂ ਵਿੱਚ ਲੋਕਾਂ ਨੂੰ ਸਿਰਫ ਪੈਸੇ ਦੀ ਭੱਜ ਦੌੜ ਬਚੀ ਹੈ ਲੋਕ ਆਪਣੇ ਸ਼ਹੀਦਾਂ ਨੂੰ ਭੁੱਲਦੇ ਜਾ ਰਹੇ ਹਨ ਜੋ ਕਿ ਇੱਕ ਚਿੰਤਾ ਦਾ ਵਿਸ਼ਾ ਹੈ।