ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਲਿਖੀ ਬੰਗਲਾਦੇਸ਼ ਨੂੰ ਚਿੱਠੀ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਲਿਖੀ ਬੰਗਲਾਦੇਸ਼ ਨੂੰ ਚਿੱਠੀ

ਨਵੀਂ ਦਿੱਲੀ-  ਭਾਰਤ ਦੇ ਗੁਆਂਢੀ ਦੇਸ਼ ਬੰਗਲਾਦੇਸ਼ 'ਚ ਸਥਿਤੀ ਬਹੁਤ ਅਸਥਿਰਤਾ ਭਰਪੂਰ ਹੈ। ਦੱਸ ਦਈਏ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਬੰਗਲਾਦੇਸ਼ ਸਰਕਾਰ ਦੇ ਮੁੱਖ ਸਲਾਹਕਾਰ ਮੁਹੰਮਦ ਯੂਨਸ ਨੂੰ ਇੱਕ ਪੱਤਰ ਲਿਖਿਆ ਹੈ। ਜ਼ਿਕਰਯੋਗ ਹੈ ਕਿ ਮੋਦੀ ਨੇ ਇਹ ਪੱਤਰ ਬੰਗਲਾਦੇਸ਼ ਦੇ ਰਾਸ਼ਟਰੀ ਦਿਵਸ 'ਤੇ ਲਿਖਿਆ ਹੈ।

ਇਹ ਪੱਤਰ ਲਿਖਣ ਦਾ ਮੁੱਖ ਉਦੇਸ਼ ਇਹ ਹੈ ਕਿ ਮੋਦੀ ਬੰਗਲਾਦੇਸ਼ ਨੂੰ ਉਸ ਦਾ ਬੀਤਿਆ ਕੱਲ੍ਹ ਯਾਦ ਕਰਵਾਉਣਾ ਚਾਹੁੰਦੇ ਹਨ। ਜਿਸ ਵਿੱਚ ਪ੍ਰਧਾਨ ਮੰਤਰੀ ਮੋਦੀ ਨੇ ਇਤਿਹਾਸ ਦਾ ਜ਼ਿਕਰ ਕੀਤਾ ਅਤੇ 1971 ਦੇ ਬੰਗਲਾਦੇਸ਼ ਮੁਕਤੀ ਯੁੱਧ ਦੀ ਅਟੁੱਟ ਭਾਵਨਾ ਨੂੰ ਮਜ਼ਬੂਤ ਭਾਰਤ-ਬੰਗਲਾਦੇਸ਼ ਸਬੰਧਾਂ ਦੀ ਨੀਂਹ ਦੱਸਿਆ ਬੰਗਲਾਦੇਸ਼ ਨੂੰ ਦੇਸ਼ ਦੀ ਸਥਾਪਨਾ 'ਚ ਭਾਰਤ ਦੀ ਭੂਮਿਕਾ ਦੀ ਯਾਦ ਦਿਵਾਈ। ਮੋਦੀ ਦਾ ਮੰਨਣਾ ਹੈ ਕਿ ਬੰਗਲਾਦੇਸ਼ ਇਸ ਗੱਲ ਲਈ ਭਾਰਤ ਦਾ ਦੇਣ ਕਦੇ ਨਹੀਂ ਦੇ ਸਕਦਾ।

ਮੋਦੀ ਨੇ ਕਿਹਾ ਕਿ ਅਸੀਂ ਸ਼ਾਂਤੀ, ਸਥਿਰਤਾ ਅਤੇ ਖੁਸ਼ਹਾਲੀ ਲਈ ਸਾਡੀਆਂ ਸਾਂਝੀਆਂ ਇੱਛਾਵਾਂ ਅਤੇ ਇੱਕ ਦੂਜੇ ਦੇ ਹਿੱਤਾਂ ਅਤੇ ਚਿੰਤਾਵਾਂ ਪ੍ਰਤੀ ਆਪਸੀ ਸੰਵੇਦਨਸ਼ੀਲਤਾ ਦੇ ਅਧਾਰ 'ਤੇ ਇਸ ਸਾਂਝੇਦਾਰੀ ਨੂੰ ਅੱਗੇ ਵਧਾਉਣ ਲਈ ਵਚਨਬੱਧ ਹਾਂ। ਦੋਵੇਂ ਆਗੂ 3-4 ਅਪ੍ਰੈਲ ਨੂੰ ਬੈਂਕਾਕ 'ਚ ਬਿਮਸਟੇਕ ਸੰਮੇਲਨ 'ਚ ਸ਼ਾਮਲ ਹੋਣਗੇ।

india-and-Ban

Read Also- ਅਦਾਕਾਰ ਸਲਮਾਨ ਖ਼ਾਨ ਨੇ ਦਿੱਤਾ ਲਾਰੈਂਸ ਬਿਸ਼ਨੋਈ ਦੀਆਂ ਧਮਕੀਆਂ ਦਾ ਜਵਾਬ

ਢਾਕਾ ਨੇ ਦੁਵੱਲੀ ਮੀਟਿੰਗ ਦੀ ਮੰਗ ਕੀਤੀ ਹੈ, ਜਦੋਂ ਕਿ ਭਾਰਤ ਹੁਣ ਤੱਕ ਇਸ ਮੁੱਦੇ 'ਤੇ ਚੁੱਪ ਰਿਹਾ ਹੈ। ਘੱਟ  ਗਿਣਤੀਆਂ 'ਤੇ ਹਮਲਿਆਂ ਦੀਆਂ ਰਿਪੋਰਟਾਂ ਵਿਚਕਾਰ ਭਾਰਤ ਨੇ ਬੰਗਲਾਦੇਸ਼ ਨਾਲ ਆਪਣੀਆਂ ਚਿੰਤਾਵਾਂ ਸਾਂਝੀਆਂ ਕੀਤੀਆਂ ਹਨ। ਢਾਕਾ ਨੇ ਕਿਹਾ ਹੈ ਕਿ ਹਮਲੇ ਫਿਰਕੂ ਨਹੀਂ ਸਨ ਸਗੋਂ ਰਾਜਨੀਤਿਕ ਤੌਰ 'ਤੇ ਪ੍ਰੇਰਿਤ ਸਨ।

ਭਾਰਤ ਦੀ ਪੁਰਾਣੀ ਸਹਿਯੋਗੀ ਸ਼ੇਖ ਹਸੀਨਾ ਦੀ ਅਗਵਾਈ ਵਾਲੀ ਅਵਾਮੀ ਲੀਗ ਸਰਕਾਰ ਨੂੰ ਦੇਸ਼ ਵਿਆਪੀ ਅੰਦੋਲਨ ਤੋਂ ਬਾਅਦ ਡੇਗਣ ਅਤੇ ਸਾਬਕਾ ਪ੍ਰਧਾਨ ਮੰਤਰੀ ਨੂੰ ਭਾਰਤ ਭੱਜਣ ਲਈ ਮਜ਼ਬੂਰ ਹੋਣ ਤੋਂ ਬਾਅਦ ਦੋਵਾਂ ਦੇਸ਼ਾਂ ਦੇ ਸਬੰਧ ਤਣਾਅਪੂਰਨ ਹੋ ਗਏ ਹਨ। 

ਮੁਹੰਮਦ ਯੂਨਸ ਬੈਂਕਾਕ 'ਚ ਹੋਣ ਵਾਲੇ ਬਿਮਸਟੇਕ ਸੰਮੇਲਨ 'ਚ ਪ੍ਰਧਾਨ ਮੰਤਰੀ ਮੋਦੀ ਨਾਲ ਦੁਵੱਲੀ ਗੱਲਬਾਤ ਕਰਨਾ ਚਾਹੁੰਦੇ ਹਨ। ਹਾਲਾਂਕਿ ਭਾਰਤ ਨੇ ਅਜੇ ਤੱਕ ਕੋਈ ਜਵਾਬ ਨਹੀਂ ਦਿੱਤਾ ਹੈ। ਇੰਨਾ ਹੀ ਨਹੀਂ ਯੂਨਸ ਚੀਨ ਜਾਣ ਤੋਂ ਪਹਿਲਾਂ ਭਾਰਤ ਆਉਣਾ ਚਾਹੁੰਦਾ ਸੀ ਪਰ ਉਸ ਨੂੰ ਕੋਈ ਜਵਾਬ ਨਹੀਂ ਮਿਲਿਆ।