ਉੱਤਰਾਖੰਡ ’ਚ ਧਾਮੀ ਸਰਕਾਰ ਨੇ ਲਿਆ ਭ੍ਰਿਸ਼ਟਾਚਾਰ ਉੱਤੇ ਸਖ਼ਤ ਐਕਸ਼ਨ

ਉੱਤਰਾਖੰਡ ’ਚ ਧਾਮੀ ਸਰਕਾਰ ਨੇ ਲਿਆ ਭ੍ਰਿਸ਼ਟਾਚਾਰ ਉੱਤੇ ਸਖ਼ਤ ਐਕਸ਼ਨ

ਨਿਊਜ ਡੈਸਕ- ਭ੍ਰਿਸ਼ਟਾਚਾਰ ਨੂੰ ਲੈ ਕੇ ਮੁੱਖ ਮੰਤਰੀ ਪੁਸ਼ਕਰ ਸਿੰਘ ਧਾਮੀ ਦਾ ਰਵੱਈਆ ਗੰਭੀਰ ਦੇਖਿਆ ਜਾ ਰਿਹਾ ਹੈ। ਜਿਸ ਕਾਰਨ ਮੁੱਖ ਮੰਤਰੀ ਵੱਲੋਂ ਸਖ਼ਤ ਕਦਮ ਚੁੱਕਣ ਦਾ ਫ਼ੈਸਲਾ ਕੀਤਾ ਗਿਆ ਹੈ। ਉਸ ਵੱਲੋਂ ਇਹ ਪੁਸ਼ਟੀ ਕੀਤੀ ਗਈ ਹੈ ਕਿ ਪਿਛਲੇ ਤਿੰਨ ਸਾਲਾਂ 'ਚ ਉਨ੍ਹਾਂ ਦੇ ਕਾਰਜਕਾਲ ਦੌਰਾਨ ਕੁੱਲ 66 ਮੁਲਾਜ਼ਮ ਅਜਿਹੇ ਮਾਮਲਿਆਂ 'ਚ ਫਸੇ ਸਨ, ਜਦੋਂ ਕਿ 72 ਭ੍ਰਿਸ਼ਟ ਲੋਕਾਂ ਨੂੰ ਹਿਰਾਸਤ 'ਚ ਲਿਆ ਗਿਆ ਸੀ। ਫਸੇ ਲੋਕਾਂ 'ਚ ਜ਼ਿਆਦਾਤਰ ਪੁਲਿਸ ਅਤੇ ਬਿਜਲੀ ਵਿਭਾਗ ਦੇ ਕਰਮਚਾਰੀ ਸਨ। ਮੁੱਖ ਮੰਤਰੀ ਨੇ ਕਿਹਾ ਕਿ ਭ੍ਰਿਸ਼ਟਾਚਾਰ ਦੀਆਂ ਸ਼ਿਕਾਇਤਾਂ 'ਤੇ ਪੂਰੀ ਜਾਂਚ ਤੋਂ ਬਾਅਦ ਸਖ਼ਤ ਕਾਰਵਾਈ ਕੀਤੀ ਜਾਵੇਗੀ।

ਭ੍ਰਿਸ਼ਟਾਚਾਰ ਨੂੰ ਰੋਕਣ ਲਈ ਹਰ ਵਿਭਾਗ 'ਚ ਨੋਡਲ ਅਫ਼ਸਰ ਨਿਯੁਕਤ ਕੀਤੇ ਜਾਣ ਦੀ ਸੂਚਨਾ ਮਿਲੀ ਹੈ। ਉਨ੍ਹਾਂ ਨੂੰ ਸਿਖਲਾਈ ਵੀ ਦਿੱਤੀ ਜਾਵੇਗੀ। ਉਨ੍ਹਾਂ ਲੰਬੇ ਸਮੇਂ ਤੋਂ ਇੱਕ ਥਾਂ 'ਤੇ ਤਾਇਨਾਤ ਅਧਿਕਾਰੀਆਂ ਤੇ ਕਰਮਚਾਰੀਆਂ ਦੇ ਸਮੇਂ-ਸਮੇਂ 'ਤੇ ਤਬਾਦਲੇ ਕਰਨ ਦੇ ਨਿਰਦੇਸ਼ ਦਿੱਤੇ।

GMFQ3AGWoAAjcJ8_Easy-Resize.com_

Read Also- ਪੰਜਾਬ ਵਿੱਚ ਕਣਕ ਦੀ ਖ਼ਰੀਦ 1 ਅਪ੍ਰੈਲ ਤੋਂ ਸ਼ੁਰੂ

ਮੁੱਖ ਮੰਤਰੀ ਹੈਲਪਲਾਈਨ ਦੀ ਸਮੀਖਿਆ

ਮੁੱਖ ਮੰਤਰੀ ਧਾਮੀ ਨੇ ਸ਼ੁੱਕਰਵਾਰ ਨੂੰ ਮੁੱਖ ਮੰਤਰੀ ਨਿਵਾਸ 'ਤੇ ਭ੍ਰਿਸ਼ਟਾਚਾਰ ਦੀਆਂ ਸ਼ਿਕਾਇਤਾਂ ਲਈ 1064 ਹੈਲਪਲਾਈਨ ਦੀ ਸਮੀਖਿਆ ਕੀਤੀ। ਇਸ ਦੌਰਾਨ ਦੱਸਿਆ ਗਿਆ ਕਿ ਸਾਲ 2025 'ਚ ਹੁਣ ਤੱਕ ਟੋਲ ਫਰੀ ਨੰਬਰ 1064 ਅਤੇ ਵੈੱਬਸਾਈਟ ਤੋਂ ਭ੍ਰਿਸ਼ਟਾਚਾਰ ਨਾਲ ਸਬੰਧਤ 343 ਸ਼ਿਕਾਇਤਾਂ ਪ੍ਰਾਪਤ ਹੋਈਆਂ ਹਨ। ਇਨ੍ਹਾਂ 'ਤੇ ਕਾਰਵਾਈ ਜਾਰੀ ਹੈ। ਮੁੱਖ ਮੰਤਰੀ ਨੇ ਕਿਹਾ ਕਿ ਸੀਐੱਮ ਹੈਲਪਲਾਈਨ 1905 ਦੇ ਨਾਲ-ਨਾਲ ਹੈਲਪਲਾਈਨ 1064 ਦੀ ਵੀ ਸਮੀਖਿਆ ਕੀਤੀ ਜਾਵੇਗੀ। ਵਿਭਾਗ ਨੂੰ ਇਹ ਵੀ ਯਕੀਨੀ ਬਣਾਉਣਾ ਚਾਹੀਦਾ ਹੈ ਕਿ ਸ਼ਿਕਾਇਤਕਰਤਾ ਦੀ ਗੁਪਤਤਾ ਬਣਾਈ ਰੱਖੀ ਜਾਵੇਗੀ।

ਰਿਵਾਲਵਿੰਗ ਫੰਡ ਤਹਿਤ ਟਰੈਪ ਦੀ ਕਾਰਵਾਈ 'ਚ ਸ਼ਿਕਾਇਤਕਰਤਾਵਾਂ ਨੂੰ ਟਰੈਪ ਦੇ ਪੈਸੇ ਵਾਪਸ ਕਰਵਾਉਣ ਦੀ ਪ੍ਰਕਿਰਿਆ ਸ਼ੁਰੂ ਕਰ ਦਿੱਤੀ ਗਈ ਹੈ। ਫਿਲਹਾਲ ਇਹ ਰਕਮ 33 ਵਿਅਕਤੀਆਂ ਨੂੰ ਵਾਪਸ ਕਰਨ ਦੀ ਪ੍ਰਕਿਰਿਆ ਚੱਲ ਰਹੀ ਹੈ। ਉਨ੍ਹਾਂ ਦਾ ਕਹਿਣਾ ਹੈ ਕਿ ਸਾਰੇ ਵਿਭਾਗਾਂ ਨੂੰ ਭ੍ਰਿਸ਼ਟਾਚਾਰ ਮੁਕਤ ਉੱਤਰਾਖੰਡ ਲਈ ਆਪਣੇ ਪੱਧਰ 'ਤੇ ਪੂਰੀ ਕੋਸ਼ਿਸ਼ ਕਰਨੀ ਚਾਹੀਦੀ ਹੈ। ਜਿਨ੍ਹਾਂ ਮਾਮਲਿਆਂ 'ਚ ਵਿਭਾਗਾਂ 'ਚ ਜ਼ਿਆਦਾ ਸ਼ਿਕਾਇਤਾਂ ਆ ਰਹੀਆਂ ਹਨ, ਉਨ੍ਹਾਂ ਦੇ ਹੱਲ ਲਈ ਢੁੱਕਵੀਂ ਕਾਰਵਾਈ ਕੀਤੀ ਜਾਵੇ।