Sunday, January 19, 2025

ਨਵਜੋਤ ਸਿੱਧੂ ਦੀ ਪਤਨੀ ਦਾ ਆਪ੍ਰੇਸ਼ਨ ਹੋਇਆ ਸਫਲ , ਕੈਂਸਰ ਨਾਲ ਲੜ ਰਹੀ ਹੈ ਜੰਗ

Date:

 Navjot Kaur Health Update

ਕ੍ਰਿਕਟਰ ਅਤੇ ਕਾਂਗਰਸੀ ਆਗੂ ਨਵਜੋਤ ਸਿੰਘ ਸਿੱਧੂ ਦੀ ਪਤਨੀ ਡਾ.ਨਵਜੋਤ ਕੌਰ ਕੈਂਸਰ ਨੂੰ ਹਰਾਉਣ ਵਿੱਚ ਜੁਟੀ ਹੋਈ ਹੈ। ਯਮੁਨਾਨਗਰ ਦੇ ਡਾ: ਵਰਿਆਮ ਸਿੰਘ ਹਸਪਤਾਲ ‘ਚ ਵੀਰਵਾਰ ਸ਼ਾਮ ਉਸ ਦਾ ਸਫਲ ਆਪ੍ਰੇਸ਼ਨ ਕੀਤਾ ਗਿਆ। ਇਹ ਆਪਰੇਸ਼ਨ ਕਰੀਬ ਸਾਢੇ ਤਿੰਨ ਘੰਟੇ ਚੱਲਿਆ। ਪਤਾ ਲੱਗਾ ਹੈ ਕਿ ਸ਼ਾਮ ਪੰਜ ਵਜੇ ਉਸ ਦਾ ਅਪਰੇਸ਼ਨ ਸ਼ੁਰੂ ਹੋਇਆ।

ਆਪਰੇਸ਼ਨ ਤੋਂ ਬਾਅਦ ਉਹ ਠੀਕ ਹੈ। ਹੁਣ ਨਵਜੋਤ ਸਿੰਘ ਸਿੱਧੂ ਨੇ ਖੁਦ ਸੋਸ਼ਲ ਮੀਡੀਆ ‘ਤੇ ਇਹ ਜਾਣਕਾਰੀ ਸਾਂਝੀ ਕੀਤੀ ਹੈ।

ਇਸ ਤੋਂ ਪਹਿਲਾਂ ਚਰਚਾ ਸੀ ਕਿ ਨਵਜੋਤ ਸਿੰਘ ਸਿੱਧੂ ਦੀ ਪਤਨੀ ਪਟਿਆਲਾ ਤੋਂ ਚੋਣ ਲੜੇਗੀ। ਕਰੀਬ ਦੋ ਮਹੀਨੇ ਪਹਿਲਾਂ ਨਵਜੋਤ ਸਿੰਘ ਸਿੱਧੂ ਨੇ ਸਪੱਸ਼ਟ ਕੀਤਾ ਸੀ ਕਿ ਉਹ ਚੋਣ ਨਹੀਂ ਲੜਨਗੇ। ਸਿੱਧੂ ਨੇ ਖੁਦ ਸੋਸ਼ਲ ਮੀਡੀਆ ‘ਤੇ ਪੋਸਟ ਕਰਕੇ ਲਿਖਿਆ ਕਿ ਅਜਿਹੀਆਂ ਅਟਕਲਾਂ ‘ਤੇ ਰੋਕ ਲੱਗਣੀ ਚਾਹੀਦੀ ਹੈ। ਪਤਨੀ (ਡਾ. ਨਵਜੋਤ ਕੌਰ) ਦਾ ਅਜੇ ਕੈਂਸਰ ਦਾ ਇਲਾਜ ਚੱਲ ਰਿਹਾ ਹੈ, ਜੋ ਕੁਝ ਮਹੀਨੇ ਚੱਲੇਗਾ। ਇਨ੍ਹਾਂ ਹਾਲਾਤਾਂ ਵਿੱਚ ਸਿਰਫ ਉਨ੍ਹਾਂ ਦੀ ਸਿਹਤ ਅਤੇ ਰਿਕਵਰੀ ‘ਤੇ ਧਿਆਨ ਦਿੱਤਾ ਜਾਵੇਗਾ। ਉਸ ਬਾਰੇ ਕੋਈ ਵੀ ਅਟਕਲਾਂ ਬੰਦ ਹੋਣੀਆਂ ਚਾਹੀਦੀਆਂ ਹਨ।”

READ ALSO : ਸਵੀਪ ਪ੍ਰੋਜੈਕਟ ਅਧੀਨ ਵੋਟਾਂ ਪ੍ਰਤੀ ਪ੍ਰੇਰਿਤ ਕਰਨ ਲਈ ਪਿੰਡ ਰਾਜਾਂਵਾਲੀ ਵਿਖੇ ਲਗਾਇਆ ਜਾਗਰੁਕਤਾ ਕੈਂਪ

 Navjot Kaur Health Update

Share post:

Subscribe

spot_imgspot_img

Popular

More like this
Related

ਸਪੀਕਰ ਸੰਧਵਾਂ ਨੇ ਸੱਤ ਲੱਖ ਦੇ ਚੈੱਕ ਆਪਣੇ ਅਖਤਿਆਰੀ ਕੋਟੇ ਵਿੱਚੋਂ ਦਿੱਤੇ

ਫ਼ਰੀਦਕੋਟ 18 ਜਨਵਰੀ,2025 ਸਪੀਕਰ ਪੰਜਾਬ ਵਿਧਾਨ ਸਭਾ ਸ. ਕੁਲਤਾਰ ਸਿੰਘ...

ਜਲੰਧਰ ਛਾਉਣੀ ‘ਚ ਐੱਨਸੀਸੀ ਕੈਡਿਟਾਂ ਦੇ ਆਰਮੀ ਅਟੈਚਮੈਂਟ ਕੈਂਪ ਦੀ ਸ਼ੁਰੂਆਤ

 ਜਲੰਧਰ, 18 ਜਨਵਰੀ :     ਐੱਨਸੀਸੀ ਗਰੁੱਪ ਹੈੱਡਕੁਆਰਟਰ ਜਲੰਧਰ ਦੀ ਅਗਵਾਈ...

ਸੱਪ ਦੇ ਡੰਗਣ ‘ਤੇ ਪਸ਼ੂਆਂ ਦਾ ਹੁਣ ਸਰਕਾਰੀ ਵੈਟਰਨਰੀ ਹਸਪਤਾਲਾਂ ਵਿੱਚ ਮੁਫ਼ਤ ਹੋਵੇਗਾ ਇਲਾਜ

ਚੰਡੀਗੜ੍ਹ, 18 ਜਨਵਰੀ:ਸੂਬੇ ਵਿੱਚ ਪਸ਼ੂਆਂ ਦੀ ਸਿਹਤ ਸੰਭਾਲ ਨੂੰ...