ਨਵਜੋਤ ਸਿੱਧੂ ਦੀ ਸੁਰੱਖਿਆ ਮਾਮਲੇ ‘ਚ ਇਸ ਦਿਨ ਆਵੇਗਾ ਫ਼ੈਸਲਾ,

Date:

ਪੰਜਾਬ ਕਾਂਗਰਸ ਦੇ ਆਗੂ ਨਵਜੋਤ ਸਿੰਘ ਸਿੱਧੂ ਦੀ ਸੁਰੱਖਿਆ ‘ਚ ਕਟੌਤੀ ਨੂੰ ਲੈ ਕੇ ਪੰਜਾਬ ਅਤੇ ਹਰਿਆਣਾ ਹਾਈਕੋਰਟ ‘ਚ ਵੀਰਵਾਰ ਨੂੰ ਸੁਣਵਾਈ ਹੋਈ। ਇਸ ਦੌਰਾਨ ਪੰਜਾਬ ਸਰਕਾਰ ਵੱਲੋਂ ਖ਼ੁਫ਼ੀਆ ਏਜੰਸੀਆਂ ਅਤੇ ਇੰਟੈਲੀਜੈਂਸ ਬਿਊਰੋ ਨੇ ਅਦਾਲਤ ‘ਚ ਸੀਲਬੰਦ ਰਿਪੋਰਟ ਪੇਸ਼ ਕੀਤੀ। ਹਾਈਕੋਰਟ ਨੇ ਕਿਹਾ ਕਿ ਪੰਜਾਬ ਸਰਕਾਰ ਦੀ ਰਿਪੋਰਟ ਦੇਖਣ ਤੋਂ ਬਾਅਦ ਇਸ ਮਾਮਲੇ ਦੀ ਸੁਣਵਾਈ ਆਉਣ ਵਾਲੇ ਸੋਮਵਾਰ ਨੂੰ ਕੀਤੀ ਜਾਵੇਗੀ।Navjot Sidhu security matters

ਤੁਹਾਨੂੰ ਦੱਸ ਦੇਈਏ ਕਿ ਬੀਤੇ ਦਿਨੀਂ ਹੋਈ ਸੁਣਵਾਈ ਵਿੱਚ ਪੰਜਾਬ ਸਰਕਾਰ ਸਟੇਟਸ ਰਿਪੋਰਟ ਪੇਸ਼ ਨਹੀਂ ਕਰ ਸਕੀ ਸੀ। ਉਨ੍ਹਾਂ ਇਸ ਦੇ ਪਿੱਛੇ ਦਾ ਕਾਰਨ ਕੇਂਦਰੀ ਏਜੰਸੀਆਂ ਵੱਲੋਂ ਜਵਾਬ ਨਾ ਆਉਣਾ ਦੱਸਿਆ ਸੀ। ਇਸ ਤੋਂ ਬਾਅਦ ਹਾਈਕੋਰਟ ਨੇ ਸੂਬਾ ਸਰਕਾਰ ਨੂੰ 18 ਮਈ ਤੱਕ ਰਿਪੋਰਟ ਦਾਖ਼ਲ ਕਰਨ ਦੇ ਹੁਕਮ ਦਿੱਤੇ ਸਨ। ਜ਼ਿਕਰਯੋਗ ਹੈ ਕਿ ਕੁੱਝ ਦਿਨ ਪਹਿਲਾਂ ਨਵਜੋਤ ਸਿੱਧੂ ਨੇ ਪਟਿਆਲਾ ‘ਚ ਮਾਮਲਾ ਦਰਜ ਕਰਵਾਇਆ ਸੀ ਕਿ ਉਨ੍ਹਾਂ ਦੇ ਨੌਕਰ ਨੇ ਘਰ ਦੀ ਛੱਤ ‘ਤੇ ਕਿਸੇ ਅਣਪਛਾਤੇ ਵਿਅਕਤੀ ਨੂੰ ਦੇਖਿਆ ਸੀ।Navjot Sidhu security matters

also read:- ਪੰਜਾਬ ਸਣੇ ਦੇਸ਼ ਦੇ 6 ਸੂਬਿਆਂ ‘ਚ ਬਾਰਸ਼ ਤੇ ਧੂੜ ਭਰੀ ਹਨੇਰੀ ਦਾ ਅਲਰਟ

ਸਿੱਧੂ ਨੇ ਕਿਹਾ ਸੀ ਕਿ ਉਨ੍ਹਾਂ ਨੂੰ ਜਾਨ ਦਾ ਖ਼ਤਰਾ ਹੈ। ਇੱਥੇ ਇਹ ਵੀ ਦੱਸਣਯੋਗ ਹੈ ਕਿ ਕਿ ਰੋਡਰੇਜ ਮਾਮਲੇ ‘ਚ ਇਕ ਸਾਲ ਦੀ ਸਜ਼ਾ ਕੱਟਣ ਤੋਂ ਬਾਅਦ ਨਵਜੋਤ ਸਿੱਧੂ ਹਾਲ ਹੀ ‘ਚ ਪਟਿਆਲਾ ਜੇਲ੍ਹ ਤੋਂ ਬਾਹਰ ਆਏ ਹਨ। ਇਸ ਤੋਂ ਬਾਅਦ ਹੀ ‘ਆਪ’ ਸਰਕਾਰ ਨੇ ਉਨ੍ਹਾਂ ਦੀ ਸੁਰੱਖਿਆ ਜ਼ੈੱਡ ਪਲੱਸ ਤੋਂ ਘਟਾ ਕੇ ਵਾਈ ਪਲੱਸ ਕਰ ਦਿੱਤੀ ਸੀ। ਇਸ ਤੋਂ ਬਾਅਦ ਆਪਣੀ ਪਟੀਸ਼ਨ ‘ਚ ਨਵਜੋਤ ਸਿੱਧੂ ਨੇ ਆਪਣੀ ਜਾਨ ਨੂੰ ਖਤਰੇ ਦਾ ਹਵਾਲਾ ਦਿੰਦੇ ਹੋਏ ਸੁਰੱਖਿਆ ਵਧਾਉਣ ਦੀ ਮੰਗ ਕੀਤੀ ਹੈ। Navjot Sidhu security matters

Share post:

Subscribe

spot_imgspot_img

Popular

More like this
Related

ਸਪੀਕਰ ਸੰਧਵਾਂ ਦੀ ਅਗਵਾਈ ਵਿੱਚ ਗੁਰੂ ਨਾਨਕ ਮੋਦੀਖਾਨੇ ਵਿਖੇ ਪਹੁੰਚਾਈਆਂ ਜਰੂਰੀ ਵਸਤਾਂ

ਕੋਟਕਪੂਰਾ, 18 ਦਸੰਬਰ (           )  ‘ਗੁੱਡ ਮੌਰਨਿੰਗ ਵੈਲਫੇਅਰ ਕਲੱਬ’ ਵੱਲੋਂ ਗੁਰੂ ਗੋਬਿੰਦ ਸਿੰਘ...

ਜਿਲ੍ਹਾ ਅਤੇ ਸੈਸ਼ਨ ਜੱਜ ਨੇ ਕੀਤਾ ਜੇਲ੍ਹ ਦਾ ਦੌਰਾ

ਸ਼੍ਰੀ ਮੁਕਤਸਰ ਸਾਹਿਬ  18 ਦਸੰਬਰ                                   ਪੰਜਾਬ ਰਾਜ ਕਾਨੂੰਨੀ ਸੇਵਾਵਾਂ...

21 ਦਸੰਬਰ ਨੂੰ ਹੋਣ ਵਾਲੀਆਂ ਚੋਣਾਂ ਲਈ ਸਾਰੇ ਪ੍ਰਬੰਧ ਮੁਕੰਮਲ

ਲੁਧਿਆਣਾ, 18 ਦਸੰਬਰ (000) ਜ਼ਿਲ੍ਹਾ ਪ੍ਰਸ਼ਾਸਨ ਲੁਧਿਆਣਾ ਨਗਰ ਨਿਗਮ...