Sunday, January 19, 2025

ਨਵਜੋਤ ਸਿੰਘ ਸਿੱਧੂ ਖਿਲਾਫ ਖੁਦ ਕਾਂਗਰਸੀ ਆਗੂ ਨੇ ਖੋਲ੍ਹਿਆ ਮੋਰਚਾ, ਹਾਈਕਮਾਨ ਨੂੰ ਚਿੱਠੀ ਲਿਖ, ਲਾਏ ਇਹ ਦੋਸ਼

Date:

Navjot Singh Sidhu News:

ਆਪਣੀ ਹੀ ਪਾਰਟੀ ਦੇ ਆਗੂ ਨੇ ਨਵਜੋਤ ਸਿੰਘ ਸਿੱਧੂ ਖਿਲਾਫ ਮੋਰਚਾ ਖੋਲ੍ਹ ਦਿੱਤਾ ਹੈ। ਅੰਮ੍ਰਿਤਸਰ ਜ਼ਿਲ੍ਹਾ ਕਾਂਗਰਸ ਕਮੇਟੀ ਦੇ ਮੀਡੀਆ ਇੰਚਾਰਜ ਐਡਵੋਕੇਟ ਗਗਨ ਭਾਟੀਆ ਨੇ ਪੰਜਾਬ ਕਾਂਗਰਸ ਦੇ ਸਾਬਕਾ ਪ੍ਰਧਾਨ ਨਵਜੋਤ ਸਿੰਘ ਸਿੱਧੂ ਦੀਆਂ ਨੀਤੀਆਂ ਖ਼ਿਲਾਫ਼ ਕਾਂਗਰਸ ਹਾਈਕਮਾਂਡ ਨੂੰ ਪੱਤਰ ਲਿਖਿਆ ਹੈ।

ਐਡਵੋਕੇਟ ਭਾਟੀਆ ਨੇ ਅੰਮ੍ਰਿਤਸਰ ਦੇ ਪ੍ਰੈੱਸ ਕਲੱਬ ਵਿਖੇ ਪ੍ਰੈਸ ਕਾਨਫਰੰਸ ਵੀ ਕੀਤੀ। ਪਰ ਗੱਲਬਾਤ ਸ਼ੁਰੂ ਹੋਣ ਤੋਂ ਪਹਿਲਾਂ ਹੀ ਭਾਟੀਆ ਨੂੰ ਪੰਜਾਬ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਸਮੇਤ ਵੱਖ-ਵੱਖ ਪਾਰਟੀ ਆਗੂਆਂ ਦੇ ਫੋਨ ਆਉਣੇ ਸ਼ੁਰੂ ਹੋ ਗਏ। ਇਸ ਤੋਂ ਬਾਅਦ ਉਨ੍ਹਾਂ ਨੇ ਪ੍ਰੈਸ ਕਾਨਫਰੰਸ ਮੁਲਤਵੀ ਕਰ ਦਿੱਤੀ।

ਇਹ ਵੀ ਪੜ੍ਹੋ: ਮੁੱਖ ਮੰਤਰੀ ਵੱਲੋਂ ਸਰਕਾਰੀ ਅਧਿਕਾਰੀ ਨੂੰ ਪਰਾਲੀ ਸਾੜਨ ਲਈ ਮਜਬੂਰ ਕਰਨ ਵਾਲੀ ਭੀੜ ’ਤੇ ਐਫ.ਆਈ.ਆਰ. ਦਰਜ ਕਰਨ ਦੇ ਹੁਕਮ

ਹਾਈਕਮਾਂਡ ਨੂੰ ਲਿਖੇ ਪੱਤਰ ਵਿੱਚ ਗਗਨ ਭਾਟੀਆ ਨੇ ਲਿਖਿਆ ਹੈ ਕਿ ਨਵਜੋਤ ਸਿੰਘ ਸਿੱਧੂ ਦੇ ਕਹਿਣ ’ਤੇ ਅੰਮ੍ਰਿਤਸਰ ਵਿੱਚ ਨਗਰ ਨਿਗਮ ਚੋਣਾਂ ਲਈ ਕਿਸੇ ਵੀ ਵਿਅਕਤੀ ਨੂੰ ਟਿਕਟ ਨਾ ਦਿੱਤੀ ਜਾਵੇ। ਹੁਣ ਤੱਕ ਪਿਛਲੀਆਂ ਨਗਰ ਨਿਗਮ ਚੋਣਾਂ ਵਿੱਚ ਜਿਨ੍ਹਾਂ ਲੋਕਾਂ ਨੂੰ ਟਿਕਟਾਂ ਦਿੱਤੀਆਂ ਗਈਆਂ ਸਨ, ਉਹ ਜਿੱਤ ਕੇ ਆਮ ਆਦਮੀ ਪਾਰਟੀ ਵਿੱਚ ਸ਼ਾਮਲ ਹੋ ਗਏ ਸਨ।

ਜਦੋਂ ਤੋਂ ਸਿੱਧੂ ਪਾਰਟੀ ਵਿੱਚ ਸ਼ਾਮਲ ਹੋਏ ਹਨ, ਕਾਂਗਰਸ ਵਿੱਚ ਧੜੇਬੰਦੀ ਵਧ ਗਈ ਹੈ। ਸਿੱਧੂ ਨੇ ਪਾਰਟੀ ਦਾ ਪ੍ਰਚਾਰ ਕਰਨ ਦੀ ਬਜਾਏ ਸਿਰਫ ਆਪਣਾ ਹੀ ਪ੍ਰਚਾਰ ਕੀਤਾ ਹੈ। ਉਨ੍ਹਾਂ ਕਿਹਾ ਕਿ ਅੰਮ੍ਰਿਤਸਰ ਦੀ ਸੇਵਾ ਕਰਨ ਦੀ ਸਹੁੰ ਚੁੱਕਣ ਵਾਲੇ ਆਗੂ ਨੇ ਵੀ ਕਿਹਾ ਕਿ ਉਹ ਅੰਮ੍ਰਿਤਸਰ ਨਹੀਂ ਛੱਡਣਗੇ। ਉਸ ਨੇ ਅੰਮ੍ਰਿਤਸਰ ਸਥਿਤ ਆਪਣੀ ਰਿਹਾਇਸ਼ ਵੀ ਵੇਚ ਦਿੱਤੀ ਅਤੇ ਪੱਕੇ ਤੌਰ ‘ਤੇ ਪਟਿਆਲਾ ਆ ਗਏ।

Navjot Singh Sidhu News:

Share post:

Subscribe

spot_imgspot_img

Popular

More like this
Related

ਸਪੀਕਰ ਸੰਧਵਾਂ ਨੇ ਸੱਤ ਲੱਖ ਦੇ ਚੈੱਕ ਆਪਣੇ ਅਖਤਿਆਰੀ ਕੋਟੇ ਵਿੱਚੋਂ ਦਿੱਤੇ

ਫ਼ਰੀਦਕੋਟ 18 ਜਨਵਰੀ,2025 ਸਪੀਕਰ ਪੰਜਾਬ ਵਿਧਾਨ ਸਭਾ ਸ. ਕੁਲਤਾਰ ਸਿੰਘ...

ਜਲੰਧਰ ਛਾਉਣੀ ‘ਚ ਐੱਨਸੀਸੀ ਕੈਡਿਟਾਂ ਦੇ ਆਰਮੀ ਅਟੈਚਮੈਂਟ ਕੈਂਪ ਦੀ ਸ਼ੁਰੂਆਤ

 ਜਲੰਧਰ, 18 ਜਨਵਰੀ :     ਐੱਨਸੀਸੀ ਗਰੁੱਪ ਹੈੱਡਕੁਆਰਟਰ ਜਲੰਧਰ ਦੀ ਅਗਵਾਈ...

ਸੱਪ ਦੇ ਡੰਗਣ ‘ਤੇ ਪਸ਼ੂਆਂ ਦਾ ਹੁਣ ਸਰਕਾਰੀ ਵੈਟਰਨਰੀ ਹਸਪਤਾਲਾਂ ਵਿੱਚ ਮੁਫ਼ਤ ਹੋਵੇਗਾ ਇਲਾਜ

ਚੰਡੀਗੜ੍ਹ, 18 ਜਨਵਰੀ:ਸੂਬੇ ਵਿੱਚ ਪਸ਼ੂਆਂ ਦੀ ਸਿਹਤ ਸੰਭਾਲ ਨੂੰ...