ਗੱਟੀ ਰਾਜੋ ਕੇ ਸਕੂਲ ‘ਚ ਐਨ.ਸੀ.ਸੀ. ਬਟਾਲੀਅਨ ਵੱਲੋਂ ਮਨਾਇਆ ਵਿਸ਼ਵ ਵਾਤਾਵਰਨ ਦਿਵਸ

Date:

ਫਿਰੋਜ਼ਪੁਰ, 06 ਜੂਨ 2024 ( )

            ਸਰਹੱਦੀ ਖੇਤਰ ਦੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਗੱਟੀ ਰਾਜੋ ਕੇ ਵਿੱਚ 13 ਪੰਜਾਬ ਐਨ. ਸੀ.ਸੀ. ਬਟਾਲੀਅਨ ਵੱਲੋਂ ਸਕੂਲ ਦੇ ਐਨ.ਸੀ.ਸੀ. ਯੂਨਿਟ ਦੇ ਸਹਿਯੋਗ ਨਾਲ ਕਮਾਂਡਿੰਗ ਅਫ਼ਸਰ ਕਰਨਲ ਜੇ.ਐਸ. ਸ਼ਰਮਾ ਅਤੇ ਪ੍ਰਿੰਸੀਪਲ ਡਾ. ਸਤਿੰਦਰ ਸਿੰਘ ਨੈਸ਼ਨਲ ਅਵਾਰਡੀ ਦੀ ਅਗਵਾਈ ਵਿੱਚ ਵਿਸ਼ਵ ਵਾਤਾਵਰਨ ਦਿਵਸ 2024 ਉਤਸ਼ਾਹ ਨਾਲ ਮਨਾਇਆ ਗਿਆ। ਇਸ ਮੌਕੇ ਵਾਤਾਵਰਨ ਦੀ ਸੰਭਾਲ ਅਤੇ ਸਤਲੁਜ ਦਰਿਆ ਦੇ ਕੰਢੇ ਨੂੰ ਹਰਿਆ-ਭਰਿਆ ਬਣਾਉਣ ਦੇ ਲਈ ਯਤਨ ਕਰਨ ਦਾ ਉਪਰਾਲਾ ਕੀਤਾ ਗਿਆ।

            ਸਕੂਲ ਦੇ ਐਨ.ਸੀ.ਸੀ. ਇੰਚਾਰਜ ਪ੍ਰਿਤਪਾਲ ਸਿੰਘ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਐਨ.ਸੀ.ਸੀ. ਦੇ 50 ਤੋਂ ਵੱਧ ਕੈਡਿਟਾਂ ਵੱਲੋਂ ਵਿਸ਼ਵ ਵਾਤਾਵਰਨ ਦਿਵਸ ਮੌਕੇ ਸਤਲੁਜ ਦਰਿਆ ਦੇ ਕੰਢੇ ’ਤੇ ਬੂਟੇ ਲਗਾ ਕੇ ਉਹਨਾਂ ਦੀ ਸੰਭਾਲ ਕਰਨ ਦਾ ਉਪਰਾਲਾ ਕੀਤਾ ਗਿਆ ਹੈ। ਇਸ ਮੌਕੇ ਆਯੋਜਿਤ ਜਾਗਰੂਕਤਾ ਸੈਮੀਨਾਰ ਵਿੱਚ ਵਾਤਾਵਰਨ ਸੰਭਾਲ ਦੀ ਜਰੂਰਤ ਅਤੇ ਪ੍ਰਦੂਸ਼ਣ ਕਾਰਨ ਹੋਰ ਹੈ ਨੁਕਸਾਨ ਪ੍ਰਤੀ ਚੇਤਨ ਕਰਨ ਦੀ ਕੋਸ਼ਿਸ਼ ਵੀ ਕੀਤੀ ਗਈ। ਉਨ੍ਹਾਂ ਕਿਹਾ ਕਿ ਸੂਬੇ ਦੇ ਸਭ ਤੋਂ ਵੱਡੇ ਦਰਿਆ ਸਤਲੁਜ ਵਿੱਚ ਵੱਧਦੇ ਪ੍ਰਦੂਸ਼ਣ ਕਾਰਨ ਸਰਹੱਦੀ ਖੇਤਰ ਵਿੱਚ ਅਨੇਕਾਂ ਲਾ ਇਲਾਜ ਰੋਗ ਪੈਦਾ ਹੋ ਰਹੇ ਹਨ, ਇਸ ਲਈ ਇਸ ਦਰਿਆ ਨੂੰ ਪ੍ਰਦੂਸ਼ਣ ਮੁਕਤ ਕਰਨਾ ਸਮੇਂ ਦੀ ਵੱਡੀ ਜਰੂਰਤ ਹੈ। ਉਨ੍ਹਾਂ ਆਏ ਮਹਿਮਾਨਾਂ ਦਾ ਧੰਨਵਾਦ ਕੀਤਾ ਅਤੇ ਵਾਤਾਵਰਣ ਸੰਭਾਲ ਪ੍ਰਣ ਵੀ ਕਰਵਾਇਆ।

            ਐਨ.ਸੀ.ਸੀ. ਦੇ 13 ਪੰਜਾਬ ਬਟਾਲੀਅਨ ਦੇ ਪ੍ਰਬੰਧ ਅਫਸਰ ਕਰਨਲ ਜੇ. ਅਰਵਿੰਦਰ ਅਤੇ ਸੂਬੇਦਾਰ ਸੁਖਚੈਨ ਸਿੰਘ ਨੇ ਵਲੰਟੀਅਰਜ ਨੂੰ ਵਾਤਾਵਰਨ ਸੰਭਾਲ ਵਿੱਚ ਸਹਿਯੋਗ ਕਰਨ ਲਈ ਪ੍ਰੇਰਿਤ ਕਰਦਿਆਂ ਹਵਾ, ਪਾਣੀ ਅਤੇ ਧਰਤੀ ਦੀ ਸੰਭਾਲ ਕਰਨ ਦੀ ਗੱਲ ਕੀਤੀ। ਉਨ੍ਹਾਂ ਕਿਹਾ ਕਿ ਅੱਜ ਵਾਤਾਵਰਨ ਪ੍ਰਦੂਸ਼ਣ ਬੇਹੱਦ ਚਿੰਤਾਜਨਕ ਸਥਿਤੀ ਵਿੱਚ ਪਹੁੰਚ ਚੁੱਕਿਆ ਹੈ। ਇਸ ਲਈ ਮਨੁੱਖਤਾ ਦੀ ਭਲਾਈ ਲਈ ਕੁਦਰਤੀ ਸੋਮਿਆਂ ਦੀ ਸੁਚੱਜੀ ਵਰਤੋ ਅਤੇ ਸੰਭਾਲ ਕਰਨੀ ਚਾਹੀਦੀ ਹੈ।

            ਇਸ ਮੌਕੇ ਐਨ.ਸੀ.ਸੀ. ਬਟਾਲੀਅਨ ਸੁਖਵਿੰਦਰ ਸਿੰਘ, ਨੀਰਜ ਕੁਮਾਰ, ਸਕੂਲ ਸਟਾਫ ਅਤੇ ਐਨ. ਸੀ.ਸੀ. ਦੇ ਵਲੰਟੀਅਰਜ ਵੱਡੀ ਗਿਣਤੀ ਵਿੱਚ ਹਾਜ਼ਰ ਸਨ। 

Share post:

Subscribe

spot_imgspot_img

Popular

More like this
Related