Wednesday, January 15, 2025

ਅੱਖਾਂ ਦਾਨ ਮੁਹਿੰਮ ਨੂੰ ਲੋਕ ਲਹਿਰ ਬਣਾਉਣ ਦੀ ਲੋੜ: ਐਸ.ਐਮ.ਓ. ਡਾ. ਗਾਂਧੀ

Date:

ਫਾਜ਼ਿਲਕਾ, 3 ਸਤੰਬਰ

ਕਾਰਜਕਾਰੀ ਸਿਵਲ ਸਰਜਨ ਫਾਜ਼ਿਲਕਾ ਡਾ: ਐਰਿਕ ਦੀ ਯੋਗ ਅਗਵਾਈ ਹੇਠ 39ਵੇਂ ਰਾਸ਼ਟਰੀ ਅੱਖਾਂ ਦਾਨ ਪੰਦਰਵਾੜੇ ਤਹਿਤ ਬਲਾਕ ਖੂਈਖੇੜਾ ਵਿਖੇ ਸੀਨੀਅਰ ਮੈਡੀਕਲ ਅਫਸਰ ਡਾ: ਵਿਕਾਸ ਗਾਂਧੀ ਦੀ ਦੇਖ-ਰੇਖ ਹੇਠ ਜਾਗਰੂਕਤਾ ਪ੍ਰੋਗਰਾਮ ਕਰਵਾਇਆ ਗਿਆ |

ਇਸ ਅੱਖਾਂ ਦਾਨ ਪੰਦਰਵਾੜੇ ਮੌਕੇ ਡਾ: ਗਾਂਧੀ ਨੇ ਕਿਹਾ ਕਿ ਅੱਖਾਂ ਮਰਨ ਤੋਂ ਬਾਅਦ ਹੀ ਦਾਨ ਕੀਤੀਆਂ ਜਾ ਸਕਦੀਆਂ ਹਨ ਅਤੇ ਮੌਤ ਤੋਂ 4 ਤੋਂ 6 ਘੰਟੇ ਦੇ ਅੰਦਰ-ਅੰਦਰ ਦਾਨ ਕਰ ਦੇਣਾ ਚਾਹੀਦਾ ਹੈ। ਭਾਵੇਂ ਕਿਸੇ ਕੋਲ ਐਨਕਾਂ ਲੱਗੀਆਂ ਹੋਣ ਜਾਂ ਅੱਖਾਂ ਦਾ ਆਪ੍ਰੇਸ਼ਨ ਕਰਵਾਇਆ ਹੋਵੇ ਜਾਂ ਲੈਂਜ਼ ਫਿੱਟ ਕੀਤੇ ਹੋਣ, ਫਿਰ ਵੀ ਅੱਖਾਂ ਦਾਨ ਕੀਤੀਆਂ ਜਾ ਸਕਦੀਆਂ ਹਨ। ਕਿਉਂਕਿ ਇੱਕ ਵਿਅਕਤੀ ਦੀਆਂ ਅੱਖਾਂ ਦਾਨ ਕਰਨ ਨਾਲ ਦੋ ਵਿਅਕਤੀਆਂ ਦੀ ਜ਼ਿੰਦਗੀ ਰੌਸ਼ਨ ਹੋ ਸਕਦੀ ਹੈ। ਜਦੋਂ ਵੀ ਕਿਸੇ ਦੀਆਂ ਅੱਖਾਂ ਦਾਨ ਕਰਨੀਆਂ ਹੋਣ ਤਾਂ ਜਦੋਂ ਤੱਕ ਆਈ ਬੈਂਕ ਦੀ ਟੀਮ ਨਾ ਪਹੁੰਚ ਜਾਵੇ, ਉਸ ਕਮਰੇ ਵਿੱਚ ਜਿੱਥੇ ਮ੍ਰਿਤਕ ਦੇਹ ਰੱਖੀ ਗਈ ਹੋਵੇ, ਪੱਖਾ ਨਾ ਲਗਾਇਆ ਜਾਵੇ ਅਤੇ ਅੱਖਾਂ ਦੇ ਉੱਪਰ ਗਿੱਲਾ ਅਤੇ ਸਾਫ਼ ਕੱਪੜਾ ਪਾ ਦਿੱਤਾ ਜਾਵੇ ਤਾਂ ਜੋ ਅੱਖਾਂ ਦੀ ਸੁਰੱਖਿਆ ਹੋ ਸਕੇ।

ਡਾ: ਵਿਕਾਸ ਗਾਂਧੀ ਨੇ ਅੱਖਾਂ ਦਾਨ ਮੁਹਿੰਮ ਨੂੰ ਲੋਕ ਲਹਿਰ ਬਣਾਉਣ ਦੀ ਲੋੜ ‘ਤੇ ਜ਼ੋਰ ਦਿੰਦਿਆਂ ਕਿਹਾ ਕਿ ਇਸ ਸਬੰਧੀ ਲੋਕਾਂ ਨੂੰ ਵੱਧ ਤੋਂ ਵੱਧ ਜਾਗਰੂਕ ਕੀਤਾ ਜਾਣਾ ਚਾਹੀਦਾ ਹੈ ਅਤੇ ਭਰਮ-ਭੁਲੇਖਿਆਂ ਤੋਂ ਮੁਕਤ ਹੋਣਾ ਚਾਹੀਦਾ ਹੈ| ਟੀਮ ਵੱਲੋਂ ਅੱਖਾਂ ਦਾਨ ਕਰਨ ਦੀ ਪ੍ਰਕਿਰਿਆ 15 ਤੋਂ 20 ਮਿੰਟਾਂ ਵਿੱਚ ਪੂਰੀ ਕੀਤੀ ਜਾਂਦੀ ਹੈ। ਇਸ ਤੋਂ ਬਾਅਦ ਨਕਲੀ ਅੱਖਾਂ ਵੀ ਲਗਾਈਆਂ ਜਾਂਦੀਆਂ ਹਨ ਤਾਂ ਜੋ ਸਸਕਾਰ ਦੌਰਾਨ ਦੇਖਣ ਵਾਲਿਆਂ ਨੂੰ ਬੁਰਾ ਨਾ ਲੱਗੇ। ਜੇਕਰ ਕੋਈ ਏਡਜ਼, ਪੀਲੀਆ, ਬਲੱਡ ਕੈਂਸਰ ਜਾਂ ਮੈਨਿਨਜਾਈਟਿਸ ਵਰਗੀਆਂ ਬਿਮਾਰੀਆਂ ਤੋਂ ਪੀੜਤ ਹੈ ਤਾਂ ਅੱਖਾਂ ਦਾਨ ਨਹੀਂ ਕੀਤੀਆਂ ਜਾ ਸਕਦੀਆਂ।

ਬੀਈਈ ਸੁਸ਼ੀਲ ਕੁਮਾਰ ਨੇ ਦੱਸਿਆ ਕਿ ਸਿਹਤ ਵਿਭਾਗ ਵੱਲੋਂ 8 ਸਤੰਬਰ ਤੱਕ 39ਵਾਂ ਰਾਸ਼ਟਰੀ ਅੱਖਾਂ ਦਾਨ ਪੰਦਰਵਾੜਾ ਮਨਾਇਆ ਜਾ ਰਿਹਾ ਹੈ। ਜਿਸ ਵਿੱਚ ਲੋਕਾਂ ਨੂੰ ਅੱਖਾਂ ਦਾਨ ਕਰਨ ਲਈ ਪ੍ਰੇਰਿਤ ਕੀਤਾ ਜਾ ਰਿਹਾ ਹੈ। ਇਸ ਮੌਕੇ ਸਾਰਿਆਂ ਨੇ ਅੱਖਾਂ ਦਾਨ ਕਰਨ ਦਾ ਪ੍ਰਣ ਲਿਆ। ਇਸ ਦੌਰਾਨ ਬਲਾਕ ਦੀ ਤਰਫੋਂ ਲੋਕਾਂ ਨੂੰ ਅੱਖਾਂ ਦਾਨ ਕਰਨ ਦਾ ਮਤਾ ਪਾਇਆ ਜਾ ਰਿਹਾ ਹੈ।

ਇਸ ਮੌਕੇ ਡਾ: ਚਰਨਪਾਲ, ਡਾ: ਸ਼ਕਸ਼ਮ ਕੰਬੋਜ, ਬਲਾਕ ਮਾਸ ਮੀਡੀਆ ਇੰਚਾਰਜ ਸੁਸ਼ੀਲ ਕੁਮਾਰ, ਹੈਲਥ ਸੁਪਰਵਾਈਜ਼ਰ ਲਖਵਿੰਦਰ ਸਿੰਘ, ਰਵਿੰਦਰ ਸਿੰਘ, ਇੰਦਰਜੀਤ ਸਿੰਘ ਅਤੇ ਸਮੂਹ ਸਿਹਤ ਕਰਮਚਾਰੀ ਹਾਜ਼ਰ ਸਨ |

Share post:

Subscribe

spot_imgspot_img

Popular

More like this
Related

ਪੰਜਾਬ ਪੁਲਿਸ ਨੇ ਮਾਘੀ ਦੇ ਤਿਉਹਾਰ ਮੌਕੇ ਲਗਾਇਆ ਲੰਗਰ

ਚੰਡੀਗੜ੍ਹ, 14 ਜਨਵਰੀ: ਮਾਘੀ ਦੇ ਤਿਉਹਾਰ ਮੌਕੇ ਅੱਜ ਇੱਥੇ ਪੰਜਾਬ...

ਮੇਲਾ ਮਾਘੀ ਮੌਕੇ ਵਿਧਾਨ ਸਭਾ ਸਪੀਕਰ ਤੇ ਪੰਜਾਬ ਦੇ ਕੈਬਨਿਟ ਮੰਤਰੀਆਂ ਨੇ ਗੁਰਦੁਆਰਾ ਟੁੱਟੀ ਗੰਢੀ ਸਾਹਿਬ ਮੱਥਾ ਟੇਕਿਆ

ਚੰਡੀਗੜ੍ਹ/ਸ੍ਰੀ ਮੁਕਤਸਰ ਸਹਿਬ, 14 ਜਨਵਰੀ: ਪੰਜਾਬ ਵਿਧਾਨ ਸਭਾ ਦੇ ਸਪੀਕਰ...

ਸੜਕੀ ਹਾਦਸਿਆਂ ਵਿੱਚ ਜਖਮੀ ਮਰੀਜਾਂ ਨੂੰ ਫਰਿਸਤੇ ਸਕੀਮ ਤਹਿਤ ਮਿਲੇਗਾ ਮੁਫ਼ਤ ਇਲਾਜ  – ਡਿਪਟੀ ਕਮਿਸ਼ਨਰ

ਅੰਮ੍ਰਿਤਸਰ 14 ਜਨਵਰੀ 2025-- ਡਾ.ਬਲਬੀਰ ਸਿੰਘ ਮੰਤਰੀ ਸਿਹਤ ਪਰਿਵਾਰ ਭਲਾਈ ਵਿਭਾਗ ਪੰਜਾਬ ਦੇ ਦਿਸ਼ਾ...