Saturday, January 18, 2025

ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (14 ਫਰਵਰੀ, 2023)

Date:

ਰਾਮਕਲੀ ਮਹਲਾ ੫ ॥

ਨਾ ਤਨੁ ਤੇਰਾ ਨਾ ਮਨੁ ਤੋਹਿ ॥ ਮਾਇਆ ਮੋਹਿ ਬਿਆਪਿਆ ਧੋਹਿ ॥ ਕੁਦਮ ਕਰੈ ਗਾਡਰ ਜਿਉ ਛੇਲ ॥ ਅਚਿੰਤੁ ਜਾਲੁ ਕਾਲੁ ਚਕ੍ਰü ਪੇਲ ॥੧॥ ਹਰਿ ਚਰਨ ਕਮਲ ਸਰਨਾਇ ਮਨਾ ॥ ਰਾਮ ਨਾਮੁ ਜਪਿ ਸੰਗਿ ਸਹਾਈ ਗੁਰਮੁਖਿ ਪਾਵਹਿ ਸਾਚੁ ਧਨਾ ॥੧॥ ਰਹਾਉ ॥ ਊਨੇ ਕਾਜ ਨ ਹੋਵਤ ਪੂਰੇ ॥ ਕਾਮਿ ਕ੍ਰੋਧਿ ਮਦਿ ਸਦ ਹੀ ਝੂਰੇ ॥ ਕਰੈ ਬਿਕਾਰ ਜੀਅਰੇ ਕੈ ਤਾਈ ॥ ਗਾਫਲ ਸੰਗਿ ਨ ਤਸੂਆ ਜਾਈ ॥੨॥ ਧਰਤ ਧੋਹ ਅਨਿਕ ਛਲ ਜਾਨੈ ॥ ਕਉਡੀ ਕਉਡੀ ਕਉ ਖਾਕੁ ਸਿਰਿ ਛਾਨੈ ॥ ਜਿਨਿ ਦੀਆ ਤਿਸੈ ਨ ਚੇਤੈ ਮੂਲਿ ॥ ਮਿਥਿਆ ਲੋਭੁ ਨ ਉਤਰੈ ਸੂਲੁ ॥੩॥ ਪਾਰਬ੍ਰਹਮ ਜਬ ਭਏ ਦਇਆਲ ॥ ਇਹੁ ਮਨੁ ਹੋਆ ਸਾਧ ਰਵਾਲ ॥ ਹਸਤ ਕਮਲ ਲੜਿ ਲੀਨੋ ਲਾਇ ॥ ਨਾਨਕ ਸਾਚੈ ਸਾਚਿ ਸਮਾਇ ॥੪॥੪੧॥੫੨॥

ਮੰਗਲਵਾਰ, ੨ ਫੱਗਣ (ਸੰਮਤ ੫੫੪ ਨਾਨਕਸ਼ਾਹੀ)    (ਅੰਗ: ੮੯੯)


ਰਾਮਕਲੀ ਮਹਲਾ ੫ ॥

(ਹੇ ਭਾਈ! ਇਸ ਸਰੀਰ ਦੀ ਖ਼ਾਤਰ) ਤੂੰ ਮਾਇਆ ਦੇ ਮੋਹ ਵਿਚ ਦੀ ਠੱਗੀ ਵਿਚ ਫਸਿਆ ਰਹਿੰਦਾ ਹੈਂ, ਨਾਹ ਉਹ ਸਰੀਰ ਤੇਰਾ ਹੈ, ਤੇ, ਨਾਹ ਹੀ (ਉਸ ਸਰੀਰ ਵਿਚ ਵੱਸਦਾ) ਮਨ ਤੇਰਾ ਹੈ । (ਵੇਖ!) ਜਿਵੇਂ ਭੇਡ ਦਾ ਬੱਚਾ ਭੇਡ ਨਾਲ ਕਲੋਲ ਕਰਦਾ ਹੈ (ਉਸ ਵਿਚਾਰੇ ਉਤੇ) ਅਚਨਚੇਤ (ਮੌਤ ਦਾ) ਜਾਲ ਆ ਪੈਂਦਾ ਹੈ, (ਉਸ ਉਤੇ) ਮੌਤ ਅਪਣਾ ਚੱਕਰ ਚਲਾ ਦੇਂਦੀ ਹੈ (ਇਹੀ ਹਾਲ ਹਰੇਕ ਜੀਵ ਦਾ ਹੁੰਦਾ ਹੈ) ।੧।ਹੇ (ਮੇਰੇ) ਮਨ! ਪ੍ਰਭੂ ਦੇ ਸੋਹਣੇ ਚਰਨਾਂ ਦੀ ਸਰਨ ਪਿਆ ਰਹੁ । ਪਰਮਾਤਮਾ ਦਾ ਨਾਮ ਜਪਦਾ ਰਿਹਾ ਕਰ, ਇਹੀ ਤੇਰੇ ਨਾਲ ਅਸਲ ਮਦਦਗਾਰ ਹੈ । ਪਰ ਇਹ ਸਦਾ ਕਾਇਮ ਰਹਿਣ ਵਾਲਾ ਨਾਮ-ਧਨ ਤੂੰ ਗੁਰੂ ਦੀ ਸਰਨ ਪੈ ਕੇ ਲੱਭ ਸਕੇਂਗਾ ।੧।ਰਹਾਉ।ਜੀਵ ਦੇ ਇਹ ਕਦੇ ਨਾਹ ਮੁੱਕ ਸਕਣ ਵਾਲੇ ਕੰਮ ਕਦੇ ਸਿਰੇ ਨਹੀਂ ਚੜ੍ਹਦੇ; ਕਾਮ-ਵਾਸਨਾ ਵਿਚ, ਕ੍ਰੋਧ ਵਿਚ, ਮਾਇਆ ਦੇ ਨਸ਼ੇ ਵਿਚ ਜੀਵ ਸਦਾ ਹੀ ਗਿਲੇ-ਗੁਜ਼ਾਰੀਆਂ ਕਰਦਾ ਰਹਿੰਦਾ ਹੈਂ । ਆਪਣੀ ਇਸ ਜਿੰਦ (ਨੂੰ ਸੁੱਖ ਦੇਣ) ਦੀ ਖ਼ਾਤਰ ਜੀਵ ਵਿਕਾਰ ਕਰਦਾ ਰਹਿੰਦਾ ਹੈਂ ਪਰ (ਰੱਬ ਦੀ ਯਾਦ ਵਲੋਂ) ਅਵੇਸਲੇ ਹੋ ਚੁੱਕੇ ਜੀਵ ਦੇ ਨਾਲ (ਦੁਨੀਆ ਦੇ ਪਦਾਰਥਾਂ ਵਿਚੋਂ) ਰਤਾ ਭੀ ਨਹੀਂ ਜਾਂਦਾ ।੨।ਮੂਰਖ ਜੀਵ ਅਨੇਕਾਂ ਠੱਗੀਆਂ ਕਰਦਾ ਹੈ, ਅਨੇਕਾਂ ਫ਼ਰੇਬ ਕਰਨੇ ਜਾਣਦਾ ਹੈ । ਕੌਡੀ ਕੌਡੀ ਕਮਾਣ ਦੀ ਖ਼ਾਤਰ ਆਪਣੇ ਸਿਰ ਉਤੇ (ਦਗ਼ੇ-ਫ਼ਰੇਬ ਦੇ ਕਾਰਨ ਬਦਨਾਮੀ ਦੀ) ਸੁਆਹ ਪਾਂਦਾ ਫਿਰਦਾ ਹੈ । ਜਿਸ (ਪ੍ਰਭੂ) ਨੇ (ਇਸ ਨੂੰ ਇਹ ਸਭ ਕੁਝ) ਦਿੱਤਾ ਹੈ ਉਸ ਨੂੰ ਇਹ ਬਿਲਕੁਲ ਯਾਦ ਨਹੀਂ ਕਰਦਾ । (ਇਸ ਦੇ ਅੰਦਰ) ਨਾਸਵੰਤ ਪਦਾਰਥਾਂ ਦਾ ਲੋਭ ਟਿਕਿਆ ਰਹਿੰਦਾ ਹੈ (ਇਹਨਾਂ ਦੀ) ਚੋਭ (ਇਸ ਦੇ ਅੰਦਰੋਂ) ਕਦੇ ਨਹੀਂ ਦੂਰ ਹੁੰਦੀ ।੩।ਹੇ ਨਾਨਕ! ਪਰਮਾਤਮਾ ਜਦੋਂ ਕਿਸੇ ਜੀਵ ਉਤੇ ਦਇਆਵਾਨ ਹੁੰਦਾ ਹੈ, ਉਸ ਜੀਵ ਦਾ ਇਹ ਮਨ ਗੁਰੂ ਦੇ ਚਰਨਾਂ ਦੀ ਧੂੜ ਬਣਦਾ ਹੈ । ਗੁਰੂ ਉਸ ਨੂੰ ਆਪਣੇ ਸੋਹਣੇ ਹੱਥਾਂ ਨਾਲ ਆਪਣੇ ਪੱਲੇ ਲਾ ਲੈਂਦਾ ਹੈ, ਤੇ, (ਉਹ ਭਾਗਾਂ ਵਾਲਾ) ਸਦਾ ਹੀ ਸਦਾ-ਥਿਰ ਪ੍ਰਭੂ ਵਿਚ ਲੀਨ ਹੋਇਆ ਰਹਿੰਦਾ ਹੈ ।੪।੪੧।੫੨।

Share post:

Subscribe

spot_imgspot_img

Popular

More like this
Related

ਪੰਜਾਬ ਪੁਲਿਸ ਨੇ ਭਾਰਤੀ ਸੰਵਿਧਾਨ ਦੀ ਧਾਰਾ  21 ’ਤੇ ਸਿਖਲਾਈ ਵਰਕਸ਼ਾਪ ਕਰਵਾਈ

ਚੰਡੀਗੜ੍ਹ, 17 ਜਨਵਰੀ: ਪੰਜਾਬ ਪੁਲਿਸ ਨੇ ਸੋਮਵਾਰ ਨੂੰ ਭਾਰਤੀ ਸੰਵਿਧਾਨ...

ਸੌਂਦ ਵੱਲੋਂ ਫੋਕਲ ਪੁਆਇੰਟਾਂ ਦੀ ਜਲਦ ਕਾਇਆ ਕਲਪ ਲਈ ਸਬੰਧਿਤ ਵਿਭਾਗਾਂ ਨੂੰ ਸਖ਼ਤ ਨਿਰਦੇਸ਼ ਜਾਰੀ

ਚੰਡੀਗੜ੍ਹ, 17 ਜਨਵਰੀ: ਪੰਜਾਬ ਦੇ ਉਦਯੋਗ ਤੇ ਵਣਜ ਅਤੇ ਨਿਵੇਸ਼...