ਗੁਰਮੀਤ ਸਿੰਘ ਖੁੱਡੀਆਂ ਤੇ ਬਲਕਾਰ ਸਿੰਘ ਨੇ ਕੈਬਨਿਟ ਮੰਤਰੀਆਂ ਵਜੋਂ ਹਲਫ਼ ਲਿਆ

Date:

ਮੁੱਖ ਮੰਤਰੀ ਨੇ ਦੋਵਾਂ ਨਵੇਂ ਮੰਤਰੀਆਂ ਨੂੰ ਦਿੱਤੀ ਵਧਾਈ


ਨਵ-ਨਿਯੁਕਤ ਮੰਤਰੀਆਂ ਵੱਲੋਂ ਮਿਸ਼ਨਰੀ ਉਤਸ਼ਾਹ ਨਾਲ ਲੋਕਾਂ ਦੀ ਸੇਵਾ ਕਰਨ ਦੀ ਉਮੀਦ ਜਤਾਈ


ਚੰਡੀਗੜ੍ਹ, 31 ਮਈ


NEW CABINET MINISTERS PUNJAB ਪੰਜਾਬ ਦੇ ਰਾਜਪਾਲ ਤੇ ਯੂ.ਟੀ. ਚੰਡੀਗੜ੍ਹ ਦੇ ਪ੍ਰਸ਼ਾਸਕ ਬਨਵਾਰੀ ਲਾਲ ਪੁਰੋਹਿਤ ਨੇ ਇੱਥੇ ਪੰਜਾਬ ਰਾਜ ਭਵਨ ਵਿੱਚ ਅੱਜ ਹੋਏ ਇਕ ਸੰਖੇਪ ਤੇ ਪ੍ਰਭਾਵਸ਼ਾਲੀ ਸਮਾਗਮ ਦੌਰਾਨ ਮੁੱਖ ਮੰਤਰੀ ਭਗਵੰਤ ਮਾਨ ਦੀ ਹਾਜ਼ਰੀ ਵਿੱਚ ਗੁਰਮੀਤ ਸਿੰਘ ਖੁੱਡੀਆਂ ਤੇ ਬਲਕਾਰ ਸਿੰਘ ਨੂੰ ਕੈਬਨਿਟ ਮੰਤਰੀ ਵਜੋਂ ਅਹੁਦੇ ਅਤੇ ਭੇਤ ਗੁਪਤ ਰੱਖਣ ਦੀ ਸਹੁੰ ਚੁਕਾਈ।

ਇਹ ਜਾਣਕਾਰੀ ਦਿੰਦਿਆਂ ਮੁੱਖ ਮੰਤਰੀ ਦਫ਼ਤਰ ਦੇ ਬੁਲਾਰੇ ਨੇ ਦੱਸਿਆ ਕਿ ਇਸ ਨਾਲ ਕੈਬਨਿਟ ਵਿੱਚ ਮੁੱਖ ਮੰਤਰੀ ਸਣੇ ਮੰਤਰੀਆਂ ਦੀ ਕੁੱਲ ਗਿਣਤੀ ਵਧ ਕੇ 16 ਹੋ ਗਈ ਹੈ।

ਸਹੁੰ ਚੁੱਕ ਸਮਾਗਮ ਦੀ ਸਮੁੱਚੀ ਕਾਰਵਾਈ ਰਾਜਪਾਲ ਦੀ ਪ੍ਰਵਾਨਗੀ ਨਾਲ ਮੁੱਖ ਸਕੱਤਰ ਵਿਜੈ ਕੁਮਾਰ ਜੰਜੂਆ ਨੇ ਚਲਾਈ। ਸਹੁੰ ਚੁੱਕਣ ਤੋਂ ਬਾਅਦ ਗੁਰਮੀਤ ਸਿੰਘ ਖੁੱਡੀਆਂ ਤੇ ਬਲਕਾਰ ਸਿੰਘ ਨੇ ਹਲਫ਼ ਵਾਲੇ ਦਸਤਾਵੇਜ਼ ਉਤੇ ਹਸਤਾਖ਼ਰ ਕੀਤੇ, ਜਿਸ ਉਤੇ ਰਾਜਪਾਲ ਨੇ ਵੀ ਦਸਤਖ਼ਤ ਕੀਤੇ। NEW CABINET MINISTERS PUNJAB
ਇਸ ਦੌਰਾਨ ਮੁੱਖ ਮੰਤਰੀ ਨੇ ਦੋਵਾਂ ਨਵ-ਨਿਯੁਕਤ ਮੰਤਰੀਆਂ ਨੂੰ ਵਧਾਈ ਦਿੱਤੀ ਅਤੇ ਆਖਿਆ ਕਿ ਉਹ ਪਹਿਲਾਂ ਹੀ ਮਿਸ਼ਨਰੀ ਉਤਸ਼ਾਹ ਨਾਲ ਲੋਕਾਂ ਦੀ ਸੇਵਾ ਕਰ ਰਹੇ ਹਨ। ਮੁੱਖ ਮੰਤਰੀ ਨੇ ਉਮੀਦ ਜ਼ਾਹਰ ਕੀਤੀ ਕਿ ਨਵੇਂ ਬਣੇ ਮੰਤਰੀ ਇਸੇ ਉਤਸ਼ਾਹ ਤੇ ਭਾਵਨਾ ਨਾਲ ਲੋਕਾਂ ਦੀ ਸੇਵਾ ਜਾਰੀ ਰੱਖਣਗੇ।NEW CABINET MINISTERS PUNJAB

—————–

Share post:

Subscribe

spot_imgspot_img

Popular

More like this
Related

ਵਿਸ਼ਵ ਚੈਂਪੀਅਨ ਗੁਕੇਸ਼ ਲਈ ਸ਼ਤਰੰਜ ਬਣਾਉਣ ਵਾਲੇ ਕਾਰੀਗਰਾਂ ਨੂੰ ਡਿਪਟੀ ਕਮਿਸ਼ਨਰ ਨੇ ਕੀਤਾ ਸਨਮਾਨਿਤ

ਅੰਮ੍ਰਿਤਸਰ 19 ਨਵੰਬਰ 2024- ਹਾਲ ਹੀ ਵਿੱਚ ਸਿੰਗਾਪੁਰ ਵਿਖੇ ਹੋਈ ਸ਼ਤਰੰਜ ਦੀ ਵਿਸ਼ਵ...

ਬਾਲ ਭਿੱਖਿਆ ਨੂੰ ਰੋਕਣ ਲਈ ਟੀਮਾਂ ਵੱਲੋਂ ਗਿੱਦੜਬਾਹਾ ਵਿਖੇ ਕੀਤੀ ਗਈ ਚੈਕਿੰਗ

ਸ੍ਰੀ ਮੁਕਤਸਰ ਸਾਹਿਬ, 19 ਦਸੰਬਰ ਡਾਇਰੈਕਟੋਰੇਟ ਸਮਾਜਿਕ ਸੁਰੱਖਿਆ ਤੇ ਇਸਤਰੀ...

ਸ਼ਮਸ਼ੇਰ ਸੰਧੂ ਦਾ ਖੇਡਾਂ ਪ੍ਰਤੀ ਪਿਆਰ, ਭਾਰਤੀ ਹਾਕੀ ਕਪਤਾਨ ਹਰਮਨਪ੍ਰੀਤ ਸਿੰਘ ਕੋਲੋਂ ਨਵੀਂ ਪੁਸਤਕ ਕਰਵਾਈ ਰਿਲੀਜ਼

ਚੰਡੀਗੜ੍ਹ, 19 ਦਸੰਬਰ ਨਾਮੀਂ ਗੀਤਕਾਰ ਤੇ ਪੱਤਰਕਾਰ ਸ਼ਮਸ਼ੇਰ ਸੰਧੂ ਨੇ ਖੇਡਾਂ...