ਪਟਿਆਲਾ ਦੇ ਡਿਪਟੀ ਕਮਿਸ਼ਨਰ ਸਾਕਸ਼ੀ ਸਾਹਨੀ ਨੇ ਜ਼ਿਲ੍ਹਾ ਉਦਯੋਗ ਕੇਂਦਰ ਸਮੇਤ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨਾਲ ਮੀਟਿੰਗ ਕਰਦਿਆਂ ਹਦਾਇਤ ਕੀਤੀ
(ਮਾਲਕ ਸਿੰਘ ਘੁੰਮਣ) 21ਨਵੰਬਰ,New Industry in Patiala ਪਟਿਆਲਾ ਦੇ ਡਿਪਟੀ ਕਮਿਸ਼ਨਰ ਸਾਕਸ਼ੀ ਸਾਹਨੀ ਨੇ ਜ਼ਿਲ੍ਹਾ ਉਦਯੋਗ ਕੇਂਦਰ ਸਮੇਤ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨਾਲ ਮੀਟਿੰਗ ਕਰਦਿਆਂ ਹਦਾਇਤ ਕੀਤੀ ਕਿ ਜ਼ਿਲ੍ਹੇ ‘ਚ ਨਵੀਂ ਇੰਡਸਟਰੀ ਲਗਾਉਣ ਵਾਲਿਆਂ ਨੂੰ ਸਮਾਂ ਬੱਧ ਤਰੀਕੇ ਨਾਲ ਐੱਨਓਸੀ ਜਾਰੀ ਕੀਤੀ ਜਾਵੇ। ਪੰਜਾਬ ਰੈਗੂਲੇਸ਼ਨ ਆਫ ਵੁੱਡ ਬੇਸਿਡ ਇੰਡਸਟਰੀਜ਼ ਰੂਲਜ਼ 2019 ਤਹਿਤ ਜ਼ਿਲ੍ਹਾ ਪੱਧਰੀ ਕਮੇਟੀ ਦੀ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਉਨ੍ਹਾਂ ਕਿਹਾ ਕਿ ਜ਼ਿਲ੍ਹੇ ‘ਚ ਇੰਡਸਟਰੀ ਲਈ ਸਾਜ਼ਗਾਰ ਮਾਹੌਲ ਬਣਾਉਣ ‘ਚ ਵੱਖ-ਵੱਖ ਵਿਭਾਗਾਂ ਦੀ ਅਹਿਮ ਭੂਮਿਕਾ ਹੁੰਦੀ ਹੈ ਤੇ ਜੇਕਰ ਸਬੰਧਤ ਵਿਭਾਗ ਆਪਸੀ ਤਾਲਮੇਲ ਨਾਲ ਕੰਮ ਕਰਨ ਤਾਂ ਨਵਾਂ ਕੰਮ ਸ਼ੁਰੂ ਕਰਨ ਦੇ ਚਾਹਵਾਨ ਉਦਮੀਆਂ ਨੂੰ ਵੱਡੀ ਸਹੂਲਤ ਪ੍ਰਰਾਪਤ ਹੁੰਦੀ ਹੈ।New Industry in Patiala
also read : ਪੰਜਾਬੀ ਯੂਨੀਵਰਸਿਟੀ ਵੱਲੋਂ ਸ਼ੁਰੂ ਕੀਤੇ ਨਵੇਂ ਕੋਰਸਾਂ ਨਾਲ਼ ਹੋਈ ਨਵੇਂ ਯੁੱਗ ਦੀ ਸ਼ੁਰੂਆਤ :…
ਇਸ ਮੌਕੇ ਮੈਸ: ਮੋਹਨ ਐਗਰੋ, ਪਿੰਡ ਹੀਰਾਗੜ੍ਹ, ਦੇਵੀਗੜ੍ਹ ਰੋਡ, ਪਟਿਆਲਾ ਵੱਲੋਂ ਪਲਾਈਵੁੱਡ ਯੂਨਿਟ ਲਗਾਉਣ ਲਈ ਆਨ ਲਾਈਨ ਰਜਿਸਟੇ੍ਸ਼ਨ ਸਬੰਧੀ ਵਣ ਵਿਭਾਗ ਦੀ ਸਾਈਟ ‘ਤੇ ਅਪਲਾਈ ਕੀਤਾ ਗਿਆ ਸੀ, ਜਿਸ ਦਾ ਜ਼ਿਲ੍ਹਾ ਪੱਧਰੀ ਕਮੇਟੀ ਵੱਲੋਂ ਸਬੰਧਤ ਵਿਭਾਗਾਂ ਤੋਂ ਸਮੇਂ ਸਿਰ ਐੱਨਓਸੀ ਪ੍ਰਰਾਪਤ ਹੋਣ ਉਪਰੰਤ ਇਕਾਈ ਨੂੰ ਰਜਿਸਟੇ੍ਸ਼ਨ ਦੀ ਪ੍ਰਵਾਨਗੀ ਦਿੰਦੇ ਹੋਏ ਕੇਸ ਵਣ ਵਿਭਾਗ ਨੂੰ ਲੋੜੀਂਦੀ ਕਾਰਵਾਈ ਲਈ ਭੇਜ ਦਿੱਤਾ ਗਿਆ।New Industry in Patiala