Friday, December 27, 2024

ਹੁਸ਼ਿਆਰਪੁਰ ‘ਚ ਬਣਨ ਵਾਲਾ ਨਵਾਂ ਮੈਡੀਕਲ ਕਾਲਜ ਦੋਆਬੇ ਲਈ ਵਰਦਾਨ ਸਿੱਧ ਹੋਵੇਗਾ: ਜਿੰਪਾ

Date:

ਬਜਟ ਵਿਚ ਮੈਡੀਕਲ ਕਾਲਜ ਲਈ 412 ਕਰੋੜ ਰੁਪਏ ਰੱਖਣ ‘ਤੇ ਮੁੱਖ ਮੰਤਰੀ ਅਤੇ ਵਿੱਤ ਮੰਤਰੀ ਦਾ ਕੀਤਾ ਧੰਨਵਾਦ

ਪੰਜਾਬ ਦੇ ਮਾਲ ਮੰਤਰੀ ਅਤੇ ਹੁਸ਼ਿਆਰਪੁਰ ਤੋਂ ਵਿਧਾਇਕ ਬ੍ਰਮ ਸ਼ੰਕਰ ਜਿੰਪਾ ਨੇ ਹੁਸ਼ਿਆਰਪੁਰ ‘ਚ ਬਣਨ ਵਾਲੇ ਨਵੇਂ ਮੈਡੀਕਲ ਕਾਲਜ ਲਈ ਬਜਟ ਵਿਚ 412 ਕਰੋੜ ਰੁਪਏ ਰੱਖੇ ਜਾਣ ‘ਤੇ ਮੁੱਖ ਮੰਤਰੀ ਭਗਵੰਤ ਮਾਨ ਅਤੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਦਾ ਧੰਨਵਾਦ ਕੀਤਾ ਹੈ। ਇਸ ਕਾਲਜ ਵਿਚ ਐਮਬੀਬੀਐਸ ਦੀਆਂ 100 ਸੀਟਾਂ ਹੋਣਗੀਆਂ। ਮੁੱਖ ਮੰਤਰੀ ਭਗਵੰਤ ਮਾਨ ਪਹਿਲਾਂ ਹੀ ਐਲਾਨ ਕਰ ਚੁੱਕੇ ਹਨ ਕਿ ਹੁਸ਼ਿਆਰਪੁਰ ਵਿਚ ਬਣਨ ਵਾਲੇ ਮੈਡੀਕਲ ਕਾਲਜ ਦਾ ਨਾਂ ਸ਼ਹੀਦ ਊਧਮ ਸਿੰਘ ਦੇ ਨਾਂ ‘ਤੇ ਰੱਖਿਆ ਜਾਵੇਗਾ ਅਤੇ ਉਹ ਕਾਲਜ ਦੀ ਥਾਂ ਦਾ ਨਵੰਬਰ 2022 ‘ਚ ਨਿਰੀਖਣ ਵੀ ਕਰ ਚੁੱਕੇ ਹਨ।
ਇੱਥੋਂ ਜਾਰੀ ਬਿਆਨ ਵਿਚ ਜਿੰਪਾ ਨੇ ਕਿਹਾ ਕਿ ਦੋਆਬੇ ਦੀ ਧਰਤੀ ‘ਤੇ ਬਣਨ ਵਾਲੇ ਇਸ ਮੈਡੀਕਲ ਕਾਲਜ ਨਾਲ ਪੂਰੇ ਖੇਤਰ ਦੀ ਨੁਹਾਰ ਬਦਲੇਗੀ। ਉਨ੍ਹਾਂ ਕਿਹਾ ਕਿ ਮੈਡੀਕਲ ਸਿੱਖਿਆ ਹਾਸਲ ਕਰਨ ਦੇ ਚਾਹਵਾਨ ਵਿਿਦਆਰਥੀਆਂ ਨੂੰ ਹੁਣ ਵਿਦੇਸ਼ਾਂ ਵਿਚ ਨਹੀਂ ਜਾਣਾ ਪਵੇਗਾ ਕਿਉਂਕਿ ਇਸ ਮੈਡੀਕਲ ਕਾਲਜ ਵਿਚ ਉਨ੍ਹਾਂ ਨੂੰ ਮਿਆਰੀ ਡਾਕਟਰੀ ਸਿੱਖਿਆ ਮੁਹੱਈਆ ਕਰਵਾਈ ਜਾਵੇਗੀ। ਮੈਡੀਕਲ ਕਾਲਜ ਦਾ ਨਿਰਮਾਣ ਲਗਭਗ 23 ਏਕੜ ਰਕਬੇ ਵਿੱਚ ਕੀਤਾ ਜਾਵੇਗਾ। NEW MEDICAL COLLEGE HOSHIARPUR
ਉਨ੍ਹਾਂ ਕਿਹਾ ਕਿ ਪਿਛਲੀਆਂ ਸਰਕਾਰਾਂ ਨੇ ਮੈਡੀਕਲ ਸਿੱਖਿਆ ਅਤੇ ਸਿਹਤ ਖੇਤਰ ਦੇ ਸੁਧਾਰ ਵੱਲ ਕੋਈ ਧਿਆਨ ਨਹੀਂ ਦਿੱਤਾ ਪਰ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਸਰਕਾਰ ਇਸ ਪਾਸੇ ਵਿਸ਼ੇਸ਼ ਤੌਰ ਉੱਤੇ ਧਿਆਨ ਦੇ ਰਹੀ ਹੈ। ਜਿੰਪਾ ਨੇ ਕਿਹਾ ਕਿ ਸਿਹਤ, ਸਿੱਖਿਆ, ਬਿਜਲੀ ਅਤੇ ਸਾਫ਼ ਪਾਣੀ ਉਨ੍ਹਾਂ ਦੀ ਸਰਕਾਰ ਦੇ ਪ੍ਰਮੁੱਖ ਤਰਜੀਹੀ ਖੇਤਰ ਹਨ। ਉਨ੍ਹਾਂ ਕਿਹਾ ਕਿ ਇਨ੍ਹਾਂ ਖੇਤਰਾਂ ਵਿਚ ਕੀਤੇ ਬਜਟ ਵਾਧੇ ਨਾਲ ਇਹ ਗੱਲ ਸਿੱਧ ਹੋ ਗਈ ਹੈ ਕਿ ਪੰਜਾਬ ਨੂੰ ਰੰਗਲਾ ਪੰਜਾਬ ਬਣਾਉਣ ਦੇ ਸਾਰਥਕ ਤੇ ਸੁਹਿਰਦ ਯਤਨ ਕੀਤੇ ਜਾ ਰਹੇ ਹਨ। NEW MEDICAL COLLEGE HOSHIARPUR

Also Read : ਵਿਜੀਲੈਂਸ ਬਿਊਰੋ ਨੇ 8500 ਰੁਪਏ ਦੀ ਰਿਸ਼ਵਤ ਲੈਂਦਿਆਂ ASI ਨੂੰ ਕੀਤਾ ਕਾਬੂ

Share post:

Subscribe

spot_imgspot_img

Popular

More like this
Related

ਖੇਤੀ ਮੰਡੀਕਰਨ ਬਾਰੇ ਕੌਮੀ ਨੀਤੀ ਦੇ ਖਰੜੇ ਵਿੱਚ ਐਮ.ਐਸ.ਪੀ. ਬਾਰੇ ਸਪੱਸ਼ਟਤਾ ਨਹੀਂ

ਚੰਡੀਗੜ੍ਹ, 26 ਦਸੰਬਰ: ਪੰਜਾਬ ਸਰਕਾਰ ਵੱਲੋਂ ਖੇਤੀ ਮੰਡੀਕਰਨ ਬਾਰੇ ਕੌਮੀ...

ਸ਼ਹੀਦੀ ਸਭਾ: ਡੀਜੀਪੀ ਗੌਰਵ ਯਾਦਵ ਨੇ ਗੁਰਦੁਆਰਾ ਸ੍ਰੀ ਫ਼ਤਹਿਗੜ੍ਹ  ਸਾਹਿਬ ਵਿਖੇ ਮੱਥਾ ਟੇਕਿਆ, ਸੁਰੱਖਿਆ ਪ੍ਰਬੰਧਾਂ ਦਾ ਲਿਆ ਜਾਇਜ਼ਾ

ਚੰਡੀਗੜ੍ਹ/ਫ਼ਤਿਹਗੜ੍ਹ ਸਾਹਿਬ, 26 ਦਸੰਬਰ: ਫ਼ਤਹਿਗੜ੍ਹ ਸਾਹਿਬ ਵਿਖੇ ਛੋਟੇ ਸਾਹਿਬਜ਼ਾਦੇ ਦੀ...

ਡਿਪਟੀ ਕਮਿਸ਼ਨਰ ਨੇ ਸਾਰੀਆਂ ਜ਼ਿੰਮੇਵਾਰੀਆਂ ਸਮਝਾ ਕੇ ਬਿਠਾਇਆ ਆਪਣੀ ਕੁਰਸੀ ਉੱਤੇ

ਅੰਮ੍ਰਿਤਸਰ, 26 ਦਸੰਬਰ 2024 (      )-- ਛੇ ਜਮਾਤ ਵਿੱਚ ਪੜਦੀ ਬੱਚੀ ਭਾਨਵੀ, ਜਿਸ...