ਕੌਮੀ ਵਾਕਿੰਗ ਚੈਂਪੀਅਨਸ਼ਿਪ ਵਿੱਚ ਮਾਨਸਾ ਦੀ ਮੰਜੂ ਨੇ 35 ਕਿਲੋਮੀਟਰ ਵਿੱਚ ਨਵਾਂ ਨੈਸ਼ਨਲ ਰਿਕਾਰਡ ਬਣਾਇਆ

Date:

ਮੀਤ ਹੇਅਰ ਨੇ ਓਲੰਪਿਕਸ ਲਈ ਕੁਆਲੀਫਾਈ ਹੋਏ ਅਕਸ਼ਦੀਪ ਸਿੰਘ ਨੂੰ ਫੋਨ ਕਰਕੇ ਦਿੱਤੀ ਮੁਬਾਰਕਬਾਦ

ਚੰਡੀਗੜ੍ਹ, 15 ਫਰਵਰੀ

NEW NATIONAL RECORD IN 35 KM WALK IN NATIONAL WALKING ਰਾਂਚੀ ਵਿਖੇ ਚੱਲ ਰਹੀ 10ਵੀਂ ਕੌਮੀ ਵਾਕਿੰਗ ਚੈਂਪੀਅਨਸ਼ਿਪ ਵਿੱਚ ਅੱਜ ਪੰਜਾਬ ਦੀ ਅਥਲੀਟ ਮੰਜੂ ਨੇ 35 ਕਿਲੋਮੀਟਰ ਪੈਦਲ ਤੋਰ ਵਿੱਚ 2.57.54 ਸਮੇਂ ਨਾਲ ਨਵਾਂ ਨੈਸ਼ਨਲ ਰਿਕਾਰਡ ਬਣਾਉਂਦਿਆਂ ਸੋਨੇ ਦਾ ਤਮਗ਼ਾ ਜਿੱਤਿਆ। ਮਾਨਸਾ ਜ਼ਿਲੇ ਦੇ ਪਿੰਡ ਖੈਰਾ ਖੁਰਦ ਦੀ ਅਥਲੀਟ ਮੰਜੂ ਨੇ ਇਸ ਸਾਲ ਹੋਣ ਵਾਲੀਆਂ ਏਸ਼ਿਆਈ ਖੇਡਾਂ ਲਈ ਵੀ ਕੁਆਲੀਫਾਈ ਕਰ ਲਿਆ।

ਖੇਡ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਨੇ ਕੌਮੀ ਵਾਕਿੰਗ ਚੈਂਪੀਅਨਸ਼ਿਪ ਵਿੱਚ ਅਕਸ਼ਦੀਪ ਸਿੰਘ ਦੀ ਪ੍ਰਾਪਤੀ ਤੋਂ ਅੱਜ ਮੰਜੂ ਵੱਲੋਂ ਨਵਾਂ ਨੈਸ਼ਨਲ ਰਿਕਾਰਡ ਸਥਾਪਤ ਹੋਣ ਉਤੇ ਮੁਬਾਰਕਬਾਦ ਦਿੱਤੀ। ਉਨ੍ਹਾਂ ਮੰਜੂ ਨੂੰ ਏਸ਼ਿਆਈ ਖੇਡਾਂ ਲਈ ਵੀ ਸ਼ੁਭਕਾਮਨਾਵਾਂ ਦਿੱਤੀਆਂ।

ਇਸ ਤੋਂ ਪਹਿਲਾਂ ਮੀਤ ਹੇਅਰ ਨੇ ਬੀਤੇ ਦਿਨ ਨਵਾਂ ਨੈਸ਼ਨਲ ਰਿਕਾਰਡ ਬਣਾ ਕੇ ਪੈਰਿਸ ਓਲੰਪਿਕ ਖੇਡਾਂ ਲਈ ਕੁਆਲੀਫਾਈ ਹੋਏ ਪਹਿਲੇ ਭਾਰਤੀ ਅਥਲੀਟ ਅਕਸ਼ਦੀਪ ਸਿੰਘ ਅਤੇ ਉਸ ਦੇ ਪਿਤਾ ਗੁਰਜੰਟ ਸਿੰਘ ਨੂੰ ਨਿੱਜੀ ਤੌਰ ਉਤੇ ਫੋਨ ਕਰਕੇ ਵਧਾਈਆਂ ਦਿੱਤੀਆਂ। ਉਨ੍ਹਾਂ ਅਥਲੀਟ ਨੂੰ ਏਸ਼ਿਆਈ ਤੇ ਓਲੰਪਿਕ ਖੇਡਾਂ ਦੀ ਤਿਆਰੀ ਲਈ ਪੰਜਾਬ ਸਰਕਾਰ ਵੱਲੋਂ ਹਰ ਤਰ੍ਹਾਂ ਦੀ ਮੱਦਦ ਦਾ ਵਿਸ਼ਵਾਸ ਦਿਵਾਇਆ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਜਲਦ ਹੀ ਉਸ ਨੂੰ ਨਗਦ ਇਨਾਮ ਰਾਸ਼ੀ ਨਾਲ ਸਨਮਾਨਤ ਕਰਨਗੇ। ਖੇਡ ਮੰਤਰੀ ਨੇ ਇਹ ਵੀ ਕਿਹਾ ਕਿ ਉਹ ਇਸ ਸ਼ਨਿਚਰਵਾਰ ਕਾਹਨੇਕੇ ਪਿੰਡ ਆ ਕੇ ਨਿੱਜੀ ਤੌਰ ਉਤੇ ਮੁਬਾਰਕਾਂ ਦੇਣਗੇ।
——

Share post:

Subscribe

spot_imgspot_img

Popular

More like this
Related

ਸਪੀਕਰ ਸੰਧਵਾਂ ਦੀ ਅਗਵਾਈ ਵਿੱਚ ਗੁਰੂ ਨਾਨਕ ਮੋਦੀਖਾਨੇ ਵਿਖੇ ਪਹੁੰਚਾਈਆਂ ਜਰੂਰੀ ਵਸਤਾਂ

ਕੋਟਕਪੂਰਾ, 18 ਦਸੰਬਰ (           )  ‘ਗੁੱਡ ਮੌਰਨਿੰਗ ਵੈਲਫੇਅਰ ਕਲੱਬ’ ਵੱਲੋਂ ਗੁਰੂ ਗੋਬਿੰਦ ਸਿੰਘ...

ਜਿਲ੍ਹਾ ਅਤੇ ਸੈਸ਼ਨ ਜੱਜ ਨੇ ਕੀਤਾ ਜੇਲ੍ਹ ਦਾ ਦੌਰਾ

ਸ਼੍ਰੀ ਮੁਕਤਸਰ ਸਾਹਿਬ  18 ਦਸੰਬਰ                                   ਪੰਜਾਬ ਰਾਜ ਕਾਨੂੰਨੀ ਸੇਵਾਵਾਂ...

21 ਦਸੰਬਰ ਨੂੰ ਹੋਣ ਵਾਲੀਆਂ ਚੋਣਾਂ ਲਈ ਸਾਰੇ ਪ੍ਰਬੰਧ ਮੁਕੰਮਲ

ਲੁਧਿਆਣਾ, 18 ਦਸੰਬਰ (000) ਜ਼ਿਲ੍ਹਾ ਪ੍ਰਸ਼ਾਸਨ ਲੁਧਿਆਣਾ ਨਗਰ ਨਿਗਮ...