Saturday, December 28, 2024

ਸਿਹਤ ਵਿਭਾਗ ਵਲੋਂ ਸਿਵਲ ਹਸਪਤਾਲ ਵਿਖੇ ਨਵੀਂ ਓ.ਪੀ.ਜੀ. ਡੈਂਟਲ (ਐਕਸ-ਰੇ) ਮਸ਼ੀਨ ਦਾ ਉਦਘਾਟਨ ਕੀਤਾ ਗਿਆ

Date:

ਅੰਮ੍ਰਿਤਸਰ 9 ਅਕਤੂਬਰ 2024–

ਪੰਜਾਬ ਸਰਕਾਰ ਦੇ ਹੁਕਮਾਂ ਅਨੂਸਾਰ ਜਿਲ੍ਹਾ  ਹਸਪਤਾਲ ਅੰਮ੍ਰਿਤਸਰ ਵਿਖੇ ਸਿਵਲ ਸਰਜਨ ਡਾ ਕਿਰਨਦੀਪ ਕੌਰ ਵਲੋਂ ਨਵੀਂ ਓ.ਪੀ.ਜੀ. ਡੈਂਟਲ (ਐਕਸ-ਰੇ) ਮਸ਼ੀਨ ਦਾ ਉਦਘਾਟਨ ਕਰਕੇ ਇਸਨੂੰ ਲੋਕ ਅਪਰਣ ਕੀਤਾ। ਇਸ ਅਵਸਰ ਤੇ ਡੀ.ਡੀ.ਐਚ.ਓ. ਡਾ ਜਗਨਜੋਤ ਕੌਰ ਦੀ ਅਗਵਾਹੀ ਹੇਠਾਂ ਜਿਲੇ ਭਰ ਦੇ ਸਮੂਹ ਡੈਂਟਲ ਮੈਡੀਕਲ ਅਫਸਰਾਂ ਵਲੋਂ ਉਹਨਾਂ ਦਾ ਨਿੱਘਾ ਸਵਾਗਤ ਕੀਤਾ ਗਿਆ। ਇਸ ਮੌਕੇ ਤੇ ਡਾ ਕਿਨਦੀਪ ਕੌਰ ਨੇ ਕਿਹਾ ਕਿ ਪੰਜਾਬ ਸਰਕਾਰ ਦਾ ਇਹ ਬਹੁਤ ਹੀ ਸ਼ਲਾਘਾ ਯੋਗ ਕਦਮ ਹੈ, ਇਹ ਮਸ਼ੀਨਾਂ ਪੂਰੇ ਪੰਜਾਬ ਵਿਚ ਕੇਵਲ ਦੋ ਹੀ ਜਿਲ੍ਹਿਆਂ ਮੋਹਾਲੀ ਅਤੇ ਅੰਮ੍ਰਿਤਸਰ ਵਿੱਚ ਸਥਾਪਿਤ ਕੀਤੀਆਂ ਗਈਆਂ ਹਨ। ਉਹਨਾਂ ਕਿਹਾ ਕਿ ਇਹ ਇੱਕ ਆਧੂਨਿਕ ਟਕੈਨੋਲੋਜੀ ਨਾਲ ਲੈਸ ਮਸ਼ੀਨ ਹੈ। ਇਸ ਮਸ਼ੀਨ ਨਾਲ ਜਿਲੇ੍ਹ ਭਰ ਵਿਚ ਸਾਰੇ ਲੋੜਵੰਦ ਮਰੀਜਾਂ ਦੇ ਮੁਫਤ ਡੈਂਟਲ ਅੇਕਸ-ਰੇ ਕੀਤੇ ਜਾਣੇ ਸੰਭਵ ਹੋ ਸਕਣਗੇ ਅਤੇ ਖਾਸ ਕਰਕੇ ਗਰੀਬ ਮਰੀਜਾਂ ਲਈ ਇਹ ਵਰਦਾਨ ਸਾਬਤ ਹੋਵੇਗਾ।

 ਇਸ ਅਵਸਰ ਤੇ ਡਿਪਟੀ ਡਾਇਰੈਕਟਰ (ਡੈਂਟਲ) ਡਾ ਜਗਨਜੋਤ ਕੌਰ ਨੇ ਕਿਹਾ ਓ.ਪੀ.ਜੀ. ਡੈਂਟਲ (ਐਕਸ-ਰੇ) ਮਸ਼ੀਨ ਰਾਹੀਂ ਇਕੋ ਹੀ ਸਮੇਂ ਪੂਰੇ ਮੂੰਹ ਦੇ ਦੰਦਾਂ ਦਾ ਐਕਸ-ਰੇ ਕੀਤਾ ਜਾ ਸਕਦਾ ਹੈ। ਇਸ ਨਾਲ ਦੰਦਾਂ ਦੀਆਂ ਗੰਭੀਰ ਬੀਮਾਰੀਆਂ ਦਾ ਇਲਾਜ ਵਿਚ ਕਾਫੀ ਮਦਦ ਮਿਲੇਗੀ। ਇਸ ਮਸ਼ੀਨ ਦੀ ਮਦਦ ਨਾਲ ਜਿਲੇ੍ਹ ਭਰ ਦੀਆਂ ਵੱਖ-ਵੱਖ ਸੰਸਾਥਾਵਾਂ ਤੋਂ ਰੈਫਰ ਕੀਤੇ ਮਰੀਜਾਂ ਦੇ ਅੇਕ-ਰੇ ਵੀ ਕੀਤੇ ਜਾਣਗੇ। ਇਸ ਅਵਸਰ ਤੇ ਸੀਨੀਅਰ ਮੈਡੀਕਲ ਅਫਸਰ ਡਾ ਸਵਰਨਜੀਤ ਧਵਨ, ਡਿਪਟੀ ਮੈਡੀਕਲ ਕਮਿਸ਼ਨਰ ਡਾ ਗੁਰਮੀਤ ਕੌਰ, ਸੀਨੀਅਰ ਮੈਡੀਕਲ ਅਫਸਰ ਡਾ ਰਸ਼ਮੀਂ ਵਿਜ, ਜਿਲਾ੍ਹ ਐਮ.ਈ.ਆਈ.ਓ. ਅਮਰਦੀਪ ਸਿੰਘ, ਡਾ ਪਰਮਿੰਦਰ ਸਿੰਘ, ਡਾ ਸ਼ਬਨਮਦੀਪ ਕੌਰ, ਡਾ ਤਰਨਦੀਪ ਕੌਰ ਮੈਡਮ ਸੁਮਨ ਅਤੇ ਸਮੂਹ ਸਟਾਫ ਹਾਜਰ ਸਨ।

Share post:

Subscribe

spot_imgspot_img

Popular

More like this
Related

ਪੰਜਾਬ ,ਚੰਡੀਗੜ੍ਹ ਸਣੇ ਹਰਿਆਣਾ ਚ ਪੈ ਰਿਹਾ ਲਗਾਤਾਰ ਮੀਂਹ , 11 ਜ਼ਿਲਿਆਂ ਚ ਧੁੰਦ ਦਾ ਅਲਰਟ ਜ਼ਾਰੀ

Punjab Weather Update  ਵੈਸਟਰਨ ਡਿਸਟਰਬੈਂਸ ਹੋਣ ਕਰਕੇ ਪੰਜਾਬ-ਚੰਡੀਗੜ੍ਹ ਵਿੱਚ ਹੋਈ...

ਅਮਨਦੀਪ ਕੌਰ ਵਿਕਸਤ ਭਾਰਤ ਯੰਗ ਲੀਡਰਜ਼ ਡਾਈਲਾਗ-ਐਨ.ਵਾਈ.ਐਫ 2025 ਦੀ ਰਾਸ਼ਟਰੀ ਪੱਧਰ ਦੀ   ਚੈਂਪਿਅਨਸ਼ਿਪ ਲਈ ਹੋਈ ਚੋਣ”

ਫ਼ਰੀਦਕੋਟ 28 ਦਸੰਬਰ (  )    ਐਸ.ਬੀ.ਐਸ ਸਰਕਾਰੀ ਕਾਲਜ, ਕੋਟਕਪੂਰਾ ਦੀ ਗ੍ਰਹਿ ਵਿਗਿਆਨ...

ਡਾ. ਮਨਮੋਹਨ ਸਿੰਘ ਦੀ ਅੰਤਿਮ ਯਾਤਰਾ , ਗਾਂਧੀ ਪਰਿਵਾਰ ਸਣੇ ਹਰ ਲੀਡਰ ਨਮ ਅੱਖਾਂ ਨਾਲ ਕਰ ਰਿਹਾ ਯਾਦ

Manmohan Singh Funeral  ਸਾਬਕਾ ਪ੍ਰਧਾਨ ਮੰਤਰੀ ਮਨਮੋਹਨ ਸਿੰਘ ਦਾ ਅੱਜ...