New update brought by the rain
ਪੰਜਾਬ ਦੇ ਕਈ ਇਲਾਕਿਆਂ ‘ਚ ਜਿੱਥੇ ਹੁੰਮਸ ਭਰੀ ਗਰਮੀ ਨੇ ਲੋਕਾਂ ਦੀ ਮੱਤ ਮਾਰੀ ਹੋਈ ਹੈ, ਉੱਥੇ ਹੀ ਜ਼ਿਆਦਾਤਰ ਇਲਾਕਿਆਂ ‘ਚ ਬੱਦਲ ਛਾਏ ਹੋਏ ਹਨ ਅਤੇ ਕਿਤੇ-ਕਿਤੇ ਮੀਂਹ ਵੀ ਪੈ ਰਿਹਾ ਹੈ। ਅਗਸਤ ਦੇ ਪਹਿਲੇ ਦਿਨ ਭਾਰੀ ਮੀਂਹ ਤੋਂ ਬਾਅਦ ਮਾਨਸੂਨ ਫਿਰ ਤੋਂ ਸੁਸਤ ਹੋ ਗਿਆ ਹੈ। ਇਕ ਦਿਨ ‘ਚ ਔਸਤ ਤਾਪਮਾਨ ‘ਚ 4.8 ਡਿਗਰੀ ਦਾ ਵਾਧਾ ਹੋਇਆ ਹੈ ਪਰ ਹੁਣ ਜਲਦੀ ਹੀ ਲੋਕਾਂ ਨੂੰ ਗਰਮੀ ਤੋਂ ਰਾਹਤ ਮਿਲਣ ਦੀ ਉਮੀਦ ਹੈ।
ਮੌਸਮ ਵਿਭਾਗ ਮੁਤਾਬਕ 7 ਅਗਸਤ ਨੂੰ ਪੰਜਾਬ ਭਰ ‘ਚ ਮੀਂਹ ਪੈਣ ਦੀ ਸੰਭਾਵਨਾ ਹੈ। ਮੌਸਮ ਵਿਭਾਗ ਕੇਂਦਰ ਮੁਤਾਬਕ ਅਗਲੇ 4 ਦਿਨਾਂ ਲਈ ਮੌਸਮ ਬਾਰੇ ਕੋਈ ਅਲਰਟ ਜਾਰੀ ਨਹੀਂ ਕੀਤਾ ਗਿਆ ਹੈ ਪਰ ਅੱਜ ਪਠਾਨਕੋਟ, ਗੁਰਦਾਸਪੁਰ, ਅੰਮ੍ਰਿਤਸਰ, ਹੁਸ਼ਿਆਰਪੁਰ, ਨਵਾਂਸ਼ਹਿਰ ਅਤੇ ਰੂਪਨਗਰ ‘ਚ ਮੀਂਹ ਪੈਣ ਦੀ ਸੰਭਾਵਨਾ ਹੈ। ਇਸ ਦੇ ਨਾਲ ਹੀ 4 ਅਗਸਤ ਨੂੰ ਗੁਰਦਾਸਪੁਰ, ਪਠਾਨਕੋਟ ਅਤੇ ਹੁਸ਼ਿਆਰਪੁਰ ‘ਚ ਵੀ ਮੀਂਹ ਪੈਣ ਦੀ ਸੰਭਾਵਨਾ ਹੈ।New update brought by the rain
also read :- ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (3 ਅਗਸਤ 2024)
ਮੌਸਮ ਵਿਭਾਗ ਮੁਤਾਬਕ ਪੰਜਾਬ ‘ਚ ਲੰਬੇ ਸਮੇਂ ਦੇ ਔਸਤ 209.9 ਮਿਲੀਮੀਟਰ ਮੀਂਹ ਦੇ ਮੁਕਾਬਲੇ ਸਿਰਫ਼ 117 ਮਿਲੀਮੀਟਰ ਮੀਂਹ ਪਿਆ ਹੈ। ਪੰਜਾਬ ਤੋਂ ਬਾਅਦ ਹਰਿਆਣਾ ਅਤੇ ਚੰਡੀਗੜ੍ਹ ਖੇਤਰ ‘ਚ ਮੀਂਹ ‘ਚ 40 ਫ਼ੀਸਦੀ ਦੀ ਕਮੀ ਆਈ ਹੈ। ਇਸ ਸਬੰਧੀ ਮੌਸਮ ਵਿਭਾਗ ਚੰਡੀਗੜ੍ਹ ਦੇ ਡਾਇਰੈਕਟਰ ਸੁਰਿੰਦਰ ਪਾਲ ਨੇ ਦੱਸਿਆ ਕਿ ਇਸ ਜੁਲਾਈ ‘ਚ ਅਨੁਮਾਨ ਤੋਂ ਘੱਟ ਮੀਂਹ ਪਿਆ ਹੈ। ਪੂਰੇ ਉੱਤਰ-ਪੱਛਮੀ ਖੇਤਰ ‘ਚ 17 ਫ਼ੀਸਦੀ ਦੀ ਕਮੀ ਹੈ। ਪੰਜਾਬ ਅਤੇ ਹਰਿਆਣਾ ‘ਚ ਜੁਲਾਈ ਵਿੱਚ ਮਾਨਸੂਨ ਕਮਜ਼ੋਰ ਰਿਹਾ। ਬੰਗਾਲ ਦੀ ਖਾੜੀ ਤੋਂ ਆਉਣ ਵਾਲੀਆਂ ਹਵਾਵਾਂ, ਜੋ ਮਾਨਸੂਨ ਦੀ ਬਾਰਸ਼ ਲਿਆਉਂਦੀਆਂ ਹਨ, ਇਸ ਸੀਜ਼ਨ ਵਿੱਚ ਕਮਜ਼ੋਰ ਰਹੀਆਂ ਹਨ। ਇਸ ਕਾਰਨ ਪੰਜਾਬ ਵਿੱਚ ਮੀਂਹ ਘੱਟ ਪਿਆ ਹੈ।New update brought by the rain