New update of weather department
ਪੰਜਾਬ ਅਤੇ ਚੰਡੀਗੜ੍ਹ ਵਿਚ ਪਿਛਲੇ ਕੁਝ ਦਿਨਾਂ ਤੋਂ ਮੀਂਹ ਨਾ ਪੈਣ ਕਾਰਨ ਤਾਪਮਾਨ ਵਿਚ ਤੇਜ਼ੀ ਨਾਲ ਵਾਧਾ ਹੋਇਆ ਹੈ। ਆਲਮ ਇਹ ਹੈ ਕਿ ਤੇਜ਼ ਧੁੰਪ ਕਾਰਣ ਸਾਰੇ ਜ਼ਿਲ੍ਹਿਆਂ ਵਿਚ ਤਾਪਮਾਨ 34 ਡਿਗਰੀ ਪਾਰ ਕਰ ਗਿਆ ਹੈ। ਮੌਸਮ ਵਿਬਾਗ ਤੋਂ ਮਿਲੀ ਜਾਣਕਾਰੀ ਮੁਤਾਬਕ ਅੱਜ ਵੀ ਪੂਰਾ ਦਿਨ ਮੌਸਮ ਸਾਫ਼ ਰਹੇਗਾ। ਅਜਿਹੇ ‘ਚ ਲੋਕਾਂ ਨੂੰ ਦਿਨ ਭਰ ਗਰਮੀ ਦਾ ਸਾਹਮਣਾ ਕਰਨਾ ਪਵੇਗਾ। ਮੌਸਮ ਵਿਭਾਗ ਮੁਤਾਬਕ ਅੱਜ ਸ਼ਾਮ ਤੋਂ ਮੌਸਮ ਬਦਲਣਾ ਸ਼ੁਰੂ ਹੋ ਜਾਵੇਗਾ। ਕੱਲ੍ਹ ਪੰਜਾਬ ਦੇ ਕੁਝ ਜ਼ਿਲ੍ਹਿਆਂ ਵਿਚ ਹਲਕਾ ਮੀਂਹ ਪੈ ਸਕਦਾ ਹੈ। ਸੂਬੇ ਵਿਚ ਵੱਧ ਤੋਂ ਵੱਧ ਤਾਪਮਾਨ ਵਿਚ 1.3 ਡਿਗਰੀ ਦਾ ਵਾਧਾ ਹੋਇਆ ਹੈ। ਜਦਕਿ ਇਹ ਆਮ ਤਾਪਮਾਨ ਨਾਲੋਂ 2.4 ਡਿਗਰੀ ਵੱਧ ਹੈ। ਰੂਪਨਗਰ ਵਿਚ ਸਭ ਤੋਂ ਵੱਧ ਤਾਪਮਾਨ 38.5 ਡਿਗਰੀ ਦਰਜ ਕੀਤਾ ਗਿਆ।New update of weather department
also read :- ਅੱਜ ਨੌਜਵਾਨਾਂ ਨੂੰ ਸੌਗਾਤ ਦੇਣਗੇ ਮੁੱਖ ਮੰਤਰੀ ਭਗਵੰਤ ਮਾਨ
ਦੱਸਣਯੋਗ ਹੈ ਕਿ ਮੌਸਮ ਵਿਭਾਗ ਮੁਤਾਬਕ ਸਤੰਬਰ ਮਹੀਨੇ ਵਿਚ ਪੈ ਰਹੀ ਅਜਿਹੀ ਗਰਮੀ ਦਾ ਸਭ ਤੋਂ ਵੱਡਾ ਕਾਰਨ ਮੀਂਹ ਦਾ ਘੱਟ ਪੈਣਾ ਹੈ। ਦੂਜੇ ਪਾਸੇ ਚੰਡੀਗੜ੍ਹ ਵਿਚ 1 ਜੂਨ ਤੋਂ ਹੁਣ ਤੱਕ 712.2 ਮਿਲੀਮੀਟਰ ਬਾਰਿਸ਼ ਹੋਈ ਹੈ। ਜੋ ਕਿ ਆਮ ਨਾਲੋਂ 14.4 ਫੀਸਦੀ ਘੱਟ ਹੈ। ਇਸ ਤੋਂ ਇਲਾਵਾ ਪੰਜਾਬ ਵਿਚ ਪਹਿਲੀ ਸਤੰਬਰ ਤੋਂ ਹੁਣ ਤੱਕ ਮੀਂਹ ਵਿਚ 43 ਫੀਸਦੀ ਦੀ ਕਮੀ ਆਈ ਹੈ। ਇਹੋ ਕਾਰਣ ਹੈ ਕਿ ਲੋਕਾਂ ਨੂੰ ਵਧੇਰੇ ਗਰਮੀ ਦਾ ਸਾਹਮਣਾ ਕਰਨਾ ਪੈ ਰਿਹਾ ਹੈ। New update of weather department