Friday, January 10, 2025

ਸਿਹਤ ਵਿਭਾਗ ਵਿੱਚ ਨਵੀਆਂ ਅਸਾਮੀਆਂ ਲਈ ਜਲਦ ਹੀ ਦਿੱਤਾ ਜਾਵੇਗਾ ਇਸ਼ਤਿਹਾਰ : ਡਾ. ਬਲਬੀਰ ਸਿੰਘ

Date:

ਸਿਹਤ ਮੰਤਰੀ ਨੇ ਕਰਮਚਾਰੀਆਂ ਦੀਆਂ ਸ਼ਿਕਾਇਤਾਂ ਨੂੰ ਪੂਰੀ ਹਮਦਰਦੀ ਨਾਲ ਸੁਣਿਆ

ਮੁਲਾਜ਼ਮਾਂ ਦੀਆਂ ਸ਼ਿਕਾਇਤਾਂ ਦਾ ਨਿਪਟਾਰਾ ਕਰਨਾ ਮੁੱਖ ਮੰਤਰੀ ਮਾਨ ਦੀ ਅਗਵਾਈ ਵਾਲੀ ਸਰਕਾਰ ਦੀ ਮੁੱਖ ਤਰਜੀਹ: ਸਿਹਤ ਮੰਤਰੀ


ਚੰਡੀਗੜ੍ਹ, 4 ਜੁਲਾਈ:

NEW VACANCIES HEALTH DEPARTMENT ਸਿਹਤ ਅਤੇ ਪਰਿਵਾਰ ਭਲਾਈ ਮੰਤਰੀ ਡਾਕਟਰ ਬਲਬੀਰ ਸਿੰਘ ਨੇ ਅੱਜ ਇੱਥੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਦੂਰਅੰਦੇਸ਼ ਸੋਚ ਅਨੁਸਾਰ ਸੂਬਾ ਸਰਕਾਰ ਰੁਜ਼ਗਾਰ ਦੇ ਖੇਤਰ ਵਿੱਚ ਪੰੰਜਾਬ  ਨੂੰ  ਇੱਕ ਮਿਸਾਲੀ ਮਾਡਲ ਵੱਜੋਂ ਉਭਾਰਨ ਲਈ ਕੋਈ ਕਸਰ ਬਾਕੀ ਨਹੀਂ ਛੱਡੇਗੀ। ਇਸੇ ਵਚਨਬੱਧਤਾ ਤਹਿਤ ਸਿਹਤ ਵਿਭਾਗ , ਸੂਬੇ ਦੇ ਨੌਜਵਾਨਾਂ ਲਈ ਰੁਜ਼ਗਾਰ ਦੇ ਹੋਰ ਵਧੇਰੇ ਮੌਕੇ ਪੈਦਾ ਕਰਨ ਵਾਸਤੇ ਨਵੀਆਂ ਅਸਾਮੀਆਂ ਦਾ ਇਸ਼ਤਿਹਾਰ ਦੇਣ ਲਈ ਪੂਰੀ ਤਰ੍ਹਾਂ ਤਿਆਰ ਹੈ।

ਡਾ. ਬਲਬੀਰ ਸਿੰਘ , ਸਿਹਤ ਵਿਭਾਗ ਦੇ ਡਾਇਰੈਕਟੋਰੇਟ ਦਫ਼ਤਰ ਵਿਖੇ ਵਿਭਾਗ ਦੀਆਂ ਕਰਮਚਾਰੀ ਯੂਨੀਅਨਾਂ ਨਾਲ ਉਨ੍ਹਾਂ ਦੀਆਂ ਸ਼ਿਕਾਇਤਾਂ ਨੂੰ ਧਿਆਨਪੂਰਵਕ ਸਮਝਣ ਲਈ ਮੀਟਿੰਗ ਦੀ ਪ੍ਰਧਾਨਗੀ ਕਰ ਰਹੇ ਸਨ। ਇਸ ਮੀਟਿੰਗ ਵਿੱਚ ਡਾਇਰੈਕਟਰ ਸਿਹਤ ਅਤੇ ਪਰਿਵਾਰ ਭਲਾਈ ਡਾ: ਆਦਰਸ਼ਪਾਲ ਕੌਰ, ਡਾਇਰੈਕਟਰ ਸਿਹਤ ਸੇਵਾਵਾਂ (ਐਫਡਬਲਿਊ) ਡਾ: ਰਵਿੰਦਰਪਾਲ ਕੌਰ ਅਤੇ ਡਾਇਰੈਕਟਰ ਈਐਸਆਈ ਡਾ: ਸੀਮਾ ਵੀ ਹਾਜ਼ਰ ਸਨ।

ਉਹਨਾਂ  ਕਿਹਾ ਕਿ ਪਿਛਲੀਆਂ ਸਰਕਾਰਾਂ ਮੁਲਾਜ਼ਮਾਂ ਦੀਆਂ ਹੱਕੀ ਮੰਗਾਂ ਨੂੰ ਹੱਲ ਕਰਨ ਵਿੱਚ ਅਸਫਲ ਰਹੀਆਂ ਹਨ, ਜਿਸ ਕਾਰਨ ਮੁਲਾਜ਼ਮਾਂ ਵਿੱਚ ਵੱਡੇ ਪੱਧਰ ’ਤੇ ਬੇਚੈਨੀ ਪੈਦਾ ਹੋਈ  ਹੈ। ਸਿਹਤ ਮੰਤਰੀ  ਨੇ ਕਿਹਾ ਕਿ ਉਹ ਕਰਮਚਾਰੀ ਯੂਨੀਅਨਾਂ ਨਾਲ ਮੀਟਿੰਗਾਂ ਕਰ ਰਹੇ ਹਨ ਤਾਂ ਜੋ ਮੁਲਾਜ਼ਮਾਂ ਦੀਆਂ ਸ਼ਿਕਾਇਤਾਂ ਨੂੰ ਧਿਆਨਪੂਰਵਕ ਸਮਝਿਆ ਜਾ ਸਕੇ ਅਤੇ ਸਮਾਂਬੱਧ ਢੰਗ ਨਾਲ ਸੁਚੱਜਾ ਹੱਲ ਕੱਢਿਆ ਜਾ ਸਕੇ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਮੁਲਾਜ਼ਮਾਂ ਦੀਆਂ ਹੱਕੀ ਮੰਗਾਂ ਨੂੰ ਪੂਰਾ ਕਰਨ ਲਈ ਵਚਨਬੱਧ ਹੈ। NEW VACANCIES HEALTH DEPARTMENT

ਉਨ੍ਹਾਂ ਮੁਲਾਜ਼ਮਾਂ ਨੂੰ ਇਮਾਨਦਾਰੀ ਤੇ ਤਨਦੇਹੀ ਨਾਲ ਕੰਮ ਕਰਨ ਲਈ ਕਿਹਾ ਤਾਂ ਜੋ ਆਮ ਲੋਕਾਂ ਨੂੰ ਸਿਹਤ ਸੇਵਾਵਾਂ ਲੈਣ ਵਿੱਚ ਕਿਸੇ ਕਿਸਮ ਦੀ ਕੋਈ ਦਿੱਕਤ ਦਾ ਸਾਹਮਣਾ ਨਾ ਕਰਨਾ ਪਵੇ। ਮੰਤਰੀ  ਨੇ ਮੁਲਾਜ਼ਮਾ ਨੂੰ ਇਹ ਵੀ ਅਪੀਲ ਕੀਤੀ ਕਿ ਉਹ ਆਪਣੀਆਂ ਮੰਗਾਂ ਦੀ ਪੂਰਤੀ ਲਈ ਕਿਸੇ ਵੀ ਤਰ੍ਹਾਂ ਦੇ ਅੰਦੋਲਨ ਦਾ ਸਹਾਰਾ ਨਾ ਲੈਣ ਕਿਉਂਕਿ ਸਰਕਾਰ ਪੂਰੀ ਸੁਹਿਰਦਤਾ ਨਾਲ ਸਾਰੇ ਸਬੰਧਤ  ਮਸਲਿਆਂ ਦੇ ਹੱਲ ਲਈ ਸਰਗਰਮੀ ਨਾਲ ਕੰਮ ਕਰ ਰਹੀ ਹੈ। ਇਸ ਲਈ  ਲੋਕਾਂ ਦੀ ਸਿਹਤ ਨੂੰ ਦਾਅ ‘ਤੇ ਲਾ ਕੇ ਅਜਿਹੇ ਹਥਕੰਡੇ  ਵਰਤ ਕੇ ਸਰਕਾਰ ‘ਤੇ ਦਬਾਅ ਬਣਾਉਣਾ ਵਾਜਿਬ ਨਹੀਂ ਹੈ।

ਇਸ ਮੀਟਿੰਗ ਵਿੱਚ ਫਾਰਮੇਸੀ ਆਫੀਸਰਜ਼ ਐਸੋਸੀਏਸ਼ਨ, ਮਲਟੀਪਰਪਜ਼ ਹੈਲਥ ਇੰਪਲਾਈਜ਼ ਯੂਨੀਅਨ, ਕੰਟਰੈਕਟ ਸਟਾਫ ਨਰਸ ਯੂਨੀਅਨ, ਓਫਥੈਲਮਿਕ ਆਫੀਸਰਜ਼ ਯੂਨੀਅਨ, ਏਐਨਐਮ ਯੂਨੀਅਨ, ਸਟੈਨੋ ਟਾਈਪਿਸਟ ਯੂਨੀਅਨ, ਸਟੈਟਿਸਟੀਕਲ ਅਸਿਸਟੈਂਟ ਯੂਨੀਅਨ, ਵਾਰਡ ਅਟੈਂਡੈਂਟ ਯੂਨੀਅਨ, ਐਮਐਲਟੀ ਯੂਨੀਅਨ, ਪੀਐਚਐਸਸੀ ਇੰਜਨੀਅਰਜ਼ ਯੂਨੀਅਨ, ਕੋਵਿਡ ਵਾਰੀਅਰਜ਼ ਯੂਨੀਅਨ, ਰਜਿੰਦਰਾ ਮੈਡੀਕਲ ਕਾਲਜ ਆਊਟਸੋਰਸਡ ਇੰਪਲਾਈਜ਼ ਯੂਨੀਅਨ ਦੇ ਨੁਮਾਇੰਦੇ ਵੀ ਹਾਜ਼ਰ ਸਨ। NEW VACANCIES HEALTH DEPARTMENT

ਜ਼ਿਕਰਯੋਗ ਹੈ ਕਿ ਯੂਨੀਅਨ ਆਗੂਆਂ ਨੇ ਸਿਹਤ ਮੰਤਰੀ ਦੇ ਇਸ ਉਪਰਾਲੇ ’ਤੇ ਤਸੱਲੀ ਪ੍ਰਗਟਾਈ ਕਿ ਉਨ੍ਹਾਂ ਨੇ ਖੁਦ ਮੁਲਾਜ਼ਮ ਜਥੇਬੰਦੀਆਂ ਨੂੰ ਬੁਲਾ ਕੇ ਉਨ੍ਹਾਂ ਦੀਆਂ ਸ਼ਿਕਾਇਤਾਂ ਨੂੰ ਹਮਦਰਦੀ ਨਾਲ ਸੁਣਿਆ।

———-

Share post:

Subscribe

spot_imgspot_img

Popular

More like this
Related

ਗੁੰਮਸ਼ੁਦਾ ਲੜਕੀ ਦੀ ਤਾਲਾਸ਼

ਅੰਮ੍ਰਿਤਸਰ 9 ਜਨਵਰੀ 2025---           ਚੌਂਕੀ ਗਲਿਆਰਾ ਇੰਚਾਰਜ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਮੁਕੱਦਮਾ ਮੁਦਈ ਪਰਗਟ ਸਿੰਘ ਪੁੱਤਰ ਕਰਮ ਸਿੰਘ ਵਾਸੀ ਕੁਆਟਰ ਨੰ 12 ਆਟਾ ਮੰਡੀ ਸਾਇਡ ਕੰਪਲੈਕਸ ਸ੍ਰੀ ਦਰਬਾਰ ਸਾਹਿਬ ਅੰਮ੍ਰਿਤਸਰ ਦੇ ਬਿਆਨ ਵਿੱਚ ਦੱਸਿਆ ਕਿ ''ਮੈਂ ਉਕਤ ਪਤੇ ਦਾ ਰਹਿਣ ਵਾਲਾ ਹਾਂ ਮੇਰੀ ਸਭ ਤੋਂ ਵੱਡੀ ਲੜਕੀ ਅਰਸ਼ਦੀਪ ਕੌਰ ਉਮਰ 24 ਸਾਲ ਜਿਸਦੀ ਸ਼ਾਦੀ ਮਿਤੀ 21-11-2022 ਨੂੰ ਬਲਵਿੰਦਰ ਸਿੰਘ ਵਾਸੀ ਫਰੀਦਾਬਾ ਹਾਲ ਕੈਨੇਡਾ ਨਾਲ ਹੋਈ ਸੀ। ਜੋ ਦਿਮਾਗੀ ਤੌਰ ਤੇ ਪਰੇਸ਼ਾਨ ਹੋਣ ਕਰਕੇ ਉਸਦਾ ਇਲਾਜ ਅੰਮ੍ਰਿਤਸਰ ਤੋਂ ਚੱਲ ਰਿਹਾ ਸੀ ਜਿਸ ਕਰਕੇ ਉਹ ਪਿਛਲੇ ਕਰੀਬ 03 ਮਹੀਨਿਆਂ ਤੋਂ ਮੇਰੇ ਪਾਸ ਮੇਰੇ ਘਰ ਕੁਆਟਰ ਆਟਾ ਮੰਡੀ ਵਿਚ ਰਹਿ ਰਹੀ ਸੀ। ਮਿਤੀ 2-12-2024 ਨੂੰ  ਮੇਰੀ ਲੜਕੀ ਅਰਸ਼ਦੀਪ ਕੌਰ ਗੁਰਦੁਆਰਾ ਕੌਲਸਰ ਸਾਹਿਬ ਦੇ ਸਰੋਵਰ ਦੀ ਚੱਲ ਰਹੀ ਸੇਵਾ ਵਿਚ ਸ਼ਾਮਲ ਹੋਣ ਵਾਸਤੇ ਗਈ ਸੀ। ਜੋ ਸ਼ਾਮ 5:00 ਵਜੇ ਤੱਕ ਘਰ ਵਾਪਸ  ਨਹੀਂ ਆਈ, ਜਿਸਤੇ ਮੈਂ ਅਤੇ ਮੇਰੀ ਪਤਨੀ ਨੇ ਲੜਕੀ ਅਰਸ਼ਦੀਪ ਕੌਰ ਦੀ ਭਾਲ ਵੱਖ-ਵੱਖ ਰਿਸ਼ਤੇਦਾਰਾਂ, ਅੰਮ੍ਰਿਤਸਰ ਦੇ ਗੁਰਦੁਆਰਿਆਂ ਅਤੇ ਸ਼ਹਿਰ ਦੇ ਬਾਹਰ ਗੁਰਦੁਆਰਿਆਂ ਵਿੱਚ ਭਾਲ ਕੀਤੀ ਪਰ ਮੈਨੂੰ ਮੇਰੀ ਲੜਕੀ ਨਹੀਂ ਮਿਲੀ। ਜਿਸ ਸਬੰਧੀ ਮੁਕਦਮਾ ਦਰਜ ਕਰਕੇ ਤਫਤੀਸ਼ ਅਮਲ ਵਿਚ ਲਿਆਂਦੀ ਜਾ ਰਹੀ ਹੈ। ਦੌਰਾਨੇ ਤਫਤੀਸ਼ ਇਸ ਮੁਕੱਦਮਾ ਵਿਚ ਲੜਕੀ ਅਰਸ਼ਦੀਪ ਕੌਰ ਦਾ ਹੁਣ ਤੱਕ ਕੋਈ ਪਤਾ ਨਹੀਂ ਚਲ ਸਕਿਆ। ਜੇਕਰ ਇਸ ਸਬੰਧੀ ਕਿਸੇ ਨੂੰ ਕੋਈ ਜਾਣਕਾਰੀ ਮਿਲੇ ਤਾਂ ਮੁੱਖ ਅਫ਼ਸਰ ਥਾਣਾ ਈ ਡਵੀਜਨ ਦੇ ਨੰਬਰ 97811-30205,  ਇੰਚਾਰਜ ਚੌਂਕੀ ਗਲਿਆਰਾ  ਦੇ ਨੰਬਰ 97811-30219 ਅਤੇ ਏਐਸਆਈ ਅਮਰਜੀਤ ਸਿੰਘ ਦੇ ਨੰਬਰ 97801-31971 ਤੇ ਸੂਚਨਾ ਦੇ ਸਕਦੇ ਹਨ।

ਖੇਤੀਬਾੜੀ ਦੇ ਬੁਨਿਆਦੀ ਢਾਂਚੇ ਦੇ ਵਿਕਾਸ ‘ਚ ਪੰਜਾਬ ਸਭ ਤੋਂ ਅੱਗੇ: ਮੋਹਿੰਦਰ ਭਗਤ

ਚੰਡੀਗੜ੍ਹ, ਜਨਵਰੀ 9ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ...