ਨਵੇਂ ਵੋਟਰ 4 ਮਈ ਤੱਕ ਬਣਾ ਸਕਦੇ ਹਨ ਆਪਣੀ ਵੋਟ: ਜ਼ਿਲ੍ਹਾ ਚੋਣ ਅਫ਼ਸਰ

ਨਵੇਂ ਵੋਟਰ 4 ਮਈ ਤੱਕ ਬਣਾ ਸਕਦੇ ਹਨ ਆਪਣੀ ਵੋਟ: ਜ਼ਿਲ੍ਹਾ ਚੋਣ ਅਫ਼ਸਰ

ਫ਼ਰੀਦਕੋਟ, 01 ਮਈ 2024     ਜ਼ਿਲ੍ਹਾ ਚੋਣ ਅਫ਼ਸਰ ਫ਼ਰੀਦਕੋਟ ਸ੍ਰੀ ਵਿਨੀਤ ਕੁਮਾਰ  ਨੇ ਦੱਸਿਆ ਕਿ ਨੌਜਵਾਨ ਵੋਟਰ ਆਪਣੀ ਵੋਟ 4 ਮਈ 2024 ਤੱਕ ਬਣਾ ਸਕਦੇ ਹਨ।     ਉਨ੍ਹਾਂ ਦੱਸਿਆ ਕਿ ਵੋਟਰ ਆਪਣੀ ਵੋਟ ਪਾਉਣ ਲਈ ਵੋਟਰ ਕਾਰਡ ਤੋਂ ਇਲਾਵਾ ਆਧਾਰ ਕਾਰਡ, ਪੈਨ ਕਾਰਡ, ਡਰਾਈਵਿੰਗ ਲਾਇਸੰਸ, ਮਨਰੇਗਾ ਜੌਬ ਕਾਰਡ ਸਮੇਤ 12 ਚੋਣਵੇਂ ਦਸਤਾਵੇਜ਼ਾਂ ਦੀ […]

ਫ਼ਰੀਦਕੋਟ, 01 ਮਈ 2024

    ਜ਼ਿਲ੍ਹਾ ਚੋਣ ਅਫ਼ਸਰ ਫ਼ਰੀਦਕੋਟ ਸ੍ਰੀ ਵਿਨੀਤ ਕੁਮਾਰ  ਨੇ ਦੱਸਿਆ ਕਿ ਨੌਜਵਾਨ ਵੋਟਰ ਆਪਣੀ ਵੋਟ 4 ਮਈ 2024 ਤੱਕ ਬਣਾ ਸਕਦੇ ਹਨ।

    ਉਨ੍ਹਾਂ ਦੱਸਿਆ ਕਿ ਵੋਟਰ ਆਪਣੀ ਵੋਟ ਪਾਉਣ ਲਈ ਵੋਟਰ ਕਾਰਡ ਤੋਂ ਇਲਾਵਾ ਆਧਾਰ ਕਾਰਡ, ਪੈਨ ਕਾਰਡ, ਡਰਾਈਵਿੰਗ ਲਾਇਸੰਸ, ਮਨਰੇਗਾ ਜੌਬ ਕਾਰਡ ਸਮੇਤ 12 ਚੋਣਵੇਂ ਦਸਤਾਵੇਜ਼ਾਂ ਦੀ ਵਰਤੋਂ ਕਰ ਸਕਦੇ ਹਨ ਪਰ ਵਿਅਕਤੀ ਦਾ ਨਾਂ ਵੋਟਰ ਸੂਚੀ ਵਿਚ ਹੋਣਾ ਲਾਜ਼ਮੀ ਹੈ।

  ਭਾਰਤੀ ਚੋਣ ਕਮਿਸ਼ਨ ਦੀਆਂ ਹਦਾਇਤਾਂ ਬਾਰੇ ਜਾਣਕਾਰੀ ਦਿੰਦੇ ਹੋਏ ਉਨ੍ਹਾਂ ਦੱਸਿਆ ਕਿ ਜਿੰਨਾਂ ਵੋਟਰਾਂ ਕੋਲ ਚੋਣ ਫੋਟੋ ਪਹਿਚਾਣ ਪੱਤਰ ਨਹੀਂ ਹਨ, ਉਹ ਆਧਾਰ ਕਾਰਡ, ਮਨਰੇਗਾ ਜੌਬ ਕਾਰਡ, ਬੈਂਕਾਂ/ਡਾਕਖਾਨੇ ਦੁਆਰਾ ਜਾਰੀ ਫੋਟੋ ਸਹਿਤ ਪਾਸਬੁੱਕ, ਕਿਰਤ ਮੰਤਰਾਲੇ ਦੀ ਸਕੀਮ ਤਹਿਤ ਜਾਰੀ ਹੈਲਥ ਸਮਾਰਟ ਕਾਰਡ, ਡਰਾਈਵਿੰਗ ਲਾਇਸੰਸ, ਪੈਨ ਕਾਰਡ, ਐਨ. ਪੀ. ਆਰ. ਅਧੀਨ ਆਰ. ਜੀ. ਆਈ. ਵਲੋਂ ਜਾਰੀ ਸਮਾਰਟ ਕਾਰਡ, ਭਾਰਤੀ ਪਾਸਪੋਰਟ, ਫੋਟੋ ਸਹਿਤ ਪੈਨਸ਼ਨ ਦਸਤਾਵੇਜ਼, ਕੇਂਦਰ/ਸੂਬਾ ਸਰਕਾਰਾਂ/ਜਨਤਕ ਖੇਤਰ ਦੇ ਅਦਾਰਿਆਂ ਜਾਂ ਪਬਲਿਕ ਲਿਮਿਟਡ ਕੰਪਨੀਆਂ ਦੁਆਰਾ ਆਪਣੇ ਮੁਲਾਜ਼ਮਾਂ ਨੂੰ ਜਾਰੀ ਸਰਵਿਸ ਪਹਿਚਾਣ ਪੱਤਰ, ਐਮ.ਪੀ. ਐਮ.ਐਲ.ਏ. ਨੂੰ ਜਾਰੀ ਪਹਿਚਾਣ ਪੱਤਰ ਅਤੇ ਯੂਨੀਕ ਡਿਸਏਬਿਲਟੀ ਪਹਿਚਾਣ ਪੱਤਰ ਜੋ ਕਿ ਭਾਰਤ ਸਰਕਾਰ ਦੇ ਸਮਾਜਿਕ ਨਿਆਂ ਅਤੇ ਅਧਿਕਾਰਤਾ ਵਲੋਂ ਜਾਰੀ ਕੀਤਾ ਹੋਵੇ, ਨੂੰ ਦਿਖਾ ਕੇ ਵੀ ਵੋਟ ਪਾ ਸਕਦੇ ਹਨ। 

   ਉਨ੍ਹਾਂ ਨੇ ਕਿਹਾ ਕਿ ਚੋਣ ਕਮਿਸ਼ਨ ਦਾ “ਇਸ ਵਾਰ 70 ਪਾਰ” ਦਾ ਟੀਚਾ ਹੈ ਅਤੇ ਵੋਟਰਾਂ ਦੀ ਸਰਗਰਮ ਭਾਗੀਦਾਰੀ ਤੋਂ ਬਿਨਾਂ ਇਸ ਨੂੰ ਪੂਰਾ ਨਹੀਂ ਕੀਤਾ ਜਾ ਸਕਦਾ, ਇਸ ਲਈ ਸਾਰੇ ਵੋਟਰ 1 ਜੂਨ 2024 ਨੂੰ ਆਪਣੀ ਵੋਟ ਜ਼ਰੂਰ ਪਾਉਣ। ਉਨ੍ਹਾਂ ਨੇ ਅਪੀਲ ਕੀਤੀ ਕਿ ਵੋਟ ਸਾਡਾ ਹੱਕ ਹੈ ਅਤੇ ਹਰੇਕ ਯੋਗ ਵੋਟਰ ਬਿਨ੍ਹਾਂ ਕਿਸੇ ਡਰ, ਭੈਅ ਜਾਂ ਲਾਲਚ ਦੇ ਆਪਣੇ ਮਤਦਾਨ ਦੇ ਹੱਕ ਦੀ ਵਰਤੋਂ ਕਰੇ।

Tags:

Latest

ਵਿਜੀਲੈਂਸ ਬਿਊਰੋ ਨੇ ਫਰਵਰੀ ਦੌਰਾਨ ਰਿਸ਼ਵਤਖੋਰੀ ਦੇ 14 ਮਾਮਲਿਆਂ ’ਚ 18 ਵਿਅਕਤੀਆਂ ਨੂੰ ਕੀਤਾ ਰੰਗੇ ਹੱਥੀਂ ਕਾਬੂ
ਭਗਵੰਤ ਮਾਨ ਸਰਕਾਰ ਨੇ ਤੇਜ਼ਾਬ ਹਮਲੇ ਦੇ ਪੀੜਤਾਂ ਲਈ ਸਹਾਇਤਾ ਯੋਜਨਾ ਨੂੰ ਲਿੰਗ-ਨਿਰਪੱਖ ਬਣਾਇਆ, ਮਹੀਨਾਵਾਰ ਸਹਾਇਤਾ ਵਧਾ ਕੇ 10000 ਰੁਪਏ ਕੀਤੀ: ਡਾ. ਬਲਜੀਤ ਕੌਰ
ਮੁੱਖ ਮੰਤਰੀ ਸਿਹਤ ਯੋਜਨਾ ਨੇ ਬਜ਼ੁਰਗਾਂ ਲਈ ਵਿੱਤੀ ਬੋਝ ਤੋਂ ਬਿਨਾਂ ਸਨਮਾਨਜਨਕ ਅਤੇ ਨਕਦੀ ਰਹਿਤ ਸਿਹਤ ਸੇਵਾਵਾਂ ਯਕੀਨੀ ਬਣਾਈਆਂ : ਡਾ. ਬਲਬੀਰ ਸਿੰਘ
ਸਰਹੱਦ ਪਾਰੋਂ ਚਲ ਰਹੇ ਹਥਿਆਰ ਤਸਕਰੀ ਮਾਡਿਊਲ ਦਾ ਪਰਦਾਫਾਸ਼, ਨਾਬਾਲਗ ਸਮੇਤ ਛੇ ਦੋਸ਼ੀ ਅੰਮ੍ਰਿਤਸਰ ਵਿੱਚ ਕਾਬੂ; ਸੱਤ ਆਧੁਨਿਕ ਪਿਸਤੌਲ ਵੀ ਕੀਤੇ ਬਰਾਮਦ
ਭਗਵੰਤ ਮਾਨ ਸਰਕਾਰ ਨੇ ਮੈਡੀਕਲ ਸਿੱਖਿਆ ਦਾ ਕੀਤਾ ਵਿਸਥਾਰ, ਮਹੀਨੇ ਦੇ ਅੰਦਰ ਦੂਜੇ ਇੰਸਟੀਚਿਊਟ ਦਾ ਐਲਾਨ : ਡਾ. ਬਲਬੀਰ ਸਿੰਘ