ਪੰਜਾਬ ਸਕੂਲ ਸਿੱਖਿਆ ਵਿਭਾਗ ਦੇ ਨਵ-ਨਿਯੁਕਤ 219 ਕਲਰਕਾਂ ਨੂੰ  ਮੁੱਖ ਮੰਤਰੀ ਭਗਵੰਤ ਮਾਨ ਅੱਜ (29 ਮਾਰਚ) ਦੇਣਗੇ ਨਿਯੁਕਤੀ ਪੱਤਰ

Expressed grief at the death

ਪੰਜਾਬ ਦੇ ਨੌਜਵਾਨਾਂ ਨੂੰ ਰੋਜ਼ਗਾਰ ਮੁਹੱਈ ਕਰਵਾਉਣ ਦਿਸ਼ਾ ਵਿਚ ਕੰਮ ਕਰ ਰਹੇ ਮੁੱਖ ਮੰਤਰੀ ਪੰਜਾਬ ਸ. ਭਗਵੰਤ ਮਾਨ  29 ਮਾਰਚ 2023 ਨੂੰ ਪੰਜਾਬ ਸਕੂਲ ਸਿੱਖਿਆ ਵਿਭਾਗ ਵਿਚ ਰੁਜ਼ਗਾਰ ਹਾਸਲ ਕਰਨ ਵਾਲੇ  ਨਵ-ਨਿਯੁਕਤ 219 ਕਲਰਕਾਂ ਨੂੰ ਨਿਯੁਕਤੀ ਪੱਤਰ ਸੌਂਪਣਗੇ।


Also Read : ਮੁੱਖ ਮੰਤਰੀ ਨੇ ਰਾਜਪੁਰਾ ਦੇ ਵਿਕਾਸ ਲਈ ਕਈ ਪ੍ਰਾਜੈਕਟਾਂ ਨੂੰ ਦਿੱਤੀ ਮਨਜ਼ੂਰੀ


ਇਸ ਸਬੰਧੀ ਜਾਣਕਾਰੀ ਦਿੰਦਿਆਂ ਸੂਬੇ ਦੇ ਸਕੂਲ ਸਿੱਖਿਆ ਮੰਤਰੀ ਸ. ਹਰਜੋਤ ਸਿੰਘ ਬੈਂਸ ਨੇ ਦੱਸਿਆ ਕਿ ਇਹਨਾਂ ਕਲਰਕਾਂ ਦੀ ਭਰਤੀ ਪ੍ਰਕਿਰਿਆ ਅਧੀਨ ਸੇਵਾਵਾਂ ਚੋਣ ਬੋਰਡ ਪੰਜਾਬ ਵੱਲੋ ਮੁਕੰਮਲ ਕੀਤੀ ਗਈ ਹੈ।
ਉਨ੍ਹਾਂ ਕਿਹਾ ਕਿ ਇਹ ਪਹਿਲੀ ਵਾਰ ਹੋਇਆ ਹੈ ਕਿ ਸਰਕਾਰ ਬਨਣ ਦੇ ਇਕ ਸਾਲ ਦੇ ਅੰਦਰ ਹੀ ਸੂਬੇ ਦੇ ਤਕਰੀਬਨ 28000 ਨੌਜਵਾਨਾਂ ਨੂੰ ਸਰਕਾਰੀ ਨੌਕਰੀ ਦਿੱਤੀ ਗਈ ਹੋਵੇ।

ਸ. ਬੈਂਸ ਨੇ ਦੱਸਿਆ ਕਿ ਸੂਬੇ ਦੀ ਸਕੂਲ ਸਿੱਖਿਆ ਨੂੰ ਮਜ਼ਬੂਤ ਕਰਨ ਵਾਸਤੇ ਭਰਤੀ ਪ੍ਰਕਿਰਿਆ ਲਗਾਤਾਰ ਜਾਰੀ ਹੈ।

[wpadcenter_ad id='4448' align='none']