ਡਾ. ਗੁਨਿੰਦਰਜੀਤ ਸਿੰਘ ਜਵੰਧਾ ਨੇ ਵਿੱਤ ਮੰਤਰੀ ਦੀ ਹਾਜ਼ਰੀ ਵਿੱਚ ਪੰਜਾਬ ਇਨਫੋਟੈਕ ਦੇ ਚੇਅਰਮੈਨ ਦਾ ਅਹੁਦਾ ਸੰਭਾਲਿਆ

Newly appointed Chairman ਪੰਜਾਬ ਸੂਚਨਾ ਤਕਨਾਲੋਜੀ ਅਤੇ ਸੰਚਾਰ ਤਕਨਾਲੋਜੀ ਕਾਰਪੋਰੇਸ਼ਨ ਲਿਮਟਿਡ (ਪੰਜਾਬ ਇਨਫੋਟੈਕ) ਦੇ ਨਵ-ਨਿਯੁਕਤ ਚੇਅਰਮੈਨ ਡਾ. ਗੁਨਿੰਦਰਜੀਤ ਸਿੰਘ ਜਵੰਧਾ ਨੇ ਅੱਜ ਪੰਜਾਬ ਦੇ ਵਿੱਤ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਦੀ ਹਾਜ਼ਰੀ ਵਿੱਚ ਉਦਯੋਗ ਭਵਨ ਵਿਖੇ ਆਪਣੇ ਅਹੁਦੇ ਦਾ ਕਾਰਜਭਾਰ ਸੰਭਾਲਿਆ।

ਇਸ ਮੌਕੇ ਵਿੱਤ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਨੇ ਡਾ. ਜਵੰਧਾ ਨੂੰ ਵਧਾਈ ਦਿੰਦਿਆਂ ਆਸ ਪ੍ਰਗਟਾਈ ਕਿ ਪੰਜਾਬ ਇਨਫੋਟੈਕ ਨਵੇਂ ਚੇਅਰਮੈਨ ਦੀ ਰਹਿਨੁਮਾਈ ਹੇਠ ਨਵੀਆਂ ਉਚਾਈਆਂ ਹਾਸਲ ਕਰੇਗਾ। ਉਨ੍ਹਾਂ ਡਾ.ਜਵੰਧਾ ਨੂੰ ਸ਼ੁਭ ਕਾਮਨਾਵਾਂ ਦਿੰਦੇ ਹੋਏ ਪੰਜਾਬ ਸਰਕਾਰ ਵੱਲੋਂ ਹਰ ਸੰਭਵ ਸਹਿਯੋਗ ਦੇਣ ਦਾ ਭਰੋਸਾ ਵੀ ਦਿੱਤਾ। Newly appointed Chairman

ਡਾ. ਗੁਨਿੰਦਰਜੀਤ ਸਿੰਘ ਜਵੰਧਾ, ਜੋ ਕਿ ਐਮ.ਬੀ.ਏ ਅਤੇ ਡਾਕਟਰੇਟ ਦੀ ਡਿਗਰੀ ਦੇ ਨਾਲ ਬਹੁ-ਭਾਸ਼ਾਈ ਗ੍ਰੈਜੂਏਟ ਹਨ, ਨੇ ਸੌਂਪੀ ਗਈ ਜ਼ਿੰਮੇਵਾਰੀ ਲਈ ਮੁੱਖ ਮੰਤਰੀ ਭਗਵੰਤ ਮਾਨ ਦਾ ਧੰਨਵਾਦ ਕਰਦਿਆਂ ਕਿਹਾ ਕਿ ਉਹ ਆਪਣੀ ਡਿਊਟੀ ਪੂਰੀ ਇਮਾਨਦਾਰੀ ਅਤੇ ਤਨਦੇਹੀ ਨਾਲ ਨਿਭਾਉਣਗੇ। ਇੱਥੇ ਵਰਣਨਯੋਗ ਹੈ ਕਿ ਡਾ. ਜਵੰਧਾ ਭਾਈ ਗੁਰਦਾਸ ਗਰੁੱਪ ਆਫ਼ ਇੰਸਟੀਚਿਊਸ਼ਨਜ਼ ਦੇ ਚੇਅਰਮੈਨ ਹੋਣ ਦੇ ਨਾਲ-ਨਾਲ ਗੈਰ-ਸਰਕਾਰੀ ਸੰਸਥਾ ਜਫਰ ਵੈਲਫੇਅਰ ਸੁਸਾਇਟੀ ਵੀ ਚਲਾ ਰਹੇ ਹਨ। Newly appointed Chairman

ਜਵੰਧਾ ਕਈ ਸਾਲਾਂ ਤੋਂ ਆਮ ਆਦਮੀ ਪਾਰਟੀ (ਆਪ) ਨਾਲ ਕੰਮ ਕਰ ਰਹੇ ਹਨ ਅਤੇ 2021 ਵਿਚ ਇਸ ਦੇ ਵਪਾਰ ਵਿੰਗ ਦੇ ਸੰਯੁਕਤ ਸੂਬਾ ਸਕੱਤਰ ਸਨ। ਸੂਤਰਾਂ ਤੋਂ ਪਤਾ ਲੱਗਾ ਹੈ ਕਿ ਉਹ ਸੰਗਰੂਰ ਹਲਕੇ ਤੋਂ ਚੋਣ ਲੜਨ ਲਈ ਵੀ ਸਭ ਤੋਂ ਅੱਗੇ ਸਨ, ਪਰ ਪਾਰਟੀ ਨੇ ਨਰਿੰਦਰ ਕੌਰ ਭਾਰਜ ਨੂੰ ਚੁਣਿਆ, ਜੋ ਬਾਅਦ ਵਿੱਚ ਸਦਨ ਵਿੱਚ ਸਭ ਤੋਂ ਘੱਟ ਉਮਰ ਦੇ ਵਿਧਾਇਕ ਬਣੇ। ਜਵੰਧਾ ਪੰਜਾਬ ਚੋਣਾਂ ਤੋਂ ਪਹਿਲਾਂ ਸੰਗਰੂਰ ਬਾਰੇ ਬਹਿਸਾਂ ਵਿੱਚ ਨਜ਼ਰ ਆਉਂਦੇ ਸਨ ਅਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੀ ਖੂਬ ਤਾਰੀਫ਼ ਕਰਦੇ ਸਨ। Newly appointed Chairman

ਕਾਰਪੋਰੇਸ਼ਨ ਲਿਮਟਿਡ (ਪੰਜਾਬ ਇਨਫੋਟੈਕ) ਦੇ ਨਵ-ਨਿਯੁਕਤ ਚੇਅਰਮੈਨ ਡਾ. ਗੁਨਿੰਦਰਜੀਤ ਸਿੰਘ ਜਵੰਧਾ

Also Read : ਘਰ ਬੈਠੇ ਪੁਰਾਣੀ ਕਾਰ ਨੂੰ ਆਨਲਾਈਨ ਵੇਚ ਕੇ ਕਮਾ ਸਕਦੇ ਹੋ ਮੁਨਾਫਾ, ਬਸ ਕਰਨਾ ਪਵੇਗਾ ਇਹ ਕੰਮ

[wpadcenter_ad id='4448' align='none']