Thursday, December 26, 2024

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਦੀਆਂ ਅਨੁਸੂਚਿਤ ਜਾਤੀਆਂ ਦੇ ਹਿੱਤਾਂ ਦੀ ਰਾਖੀ ਲਈ ਵਚਨਬੱਧ

Date:

ਚੰਡੀਗੜ੍ਹ, 28 ਸਤੰਬਰ:

NIA raids at 30 places in 8 districts of Punjab ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਦੀਆਂ ਅਨੁਸੂਚਿਤ ਜਾਤੀਆਂ ਦੀ ਭਲਾਈ ਅਤੇ ਉਨ੍ਹਾਂ ਦੇ ਹਿੱਤਾਂ ਦੀ ਰਾਖੀ ਲਈ ਵਚਨਬੱਧ ਹੈ। ਇਸੇ ਤਹਿਤ ਕੰਮ ਕਰਦਿਆਂ, ਦਵਿੰਦਰ ਕੌਰ ਪੁੱਤਰੀ ਝੰਡਾ ਸਿੰਘ ਜਿਲਾ ਲੁਧਿਆਣਾ ਅਤੇ ਅਮ੍ਰਿੰਤ ਕੌਰ ਪੁੱਤਰੀ ਹਰਜੀਤ ਸਿੰਘ ਜ਼ਿਲ੍ਹਾ ਪਟਿਆਲਾ ਦਾ ਜਾਅਲੀ ਅਨੁਸੂਚਿਤ ਜਾਤੀ ਸਰਟੀਫਿਕੇਟ ਸਰਕਾਰ ਪੱਧਰ ‘ਤੇ ਗਠਿਤ ਰਾਜ ਪੱਧਰੀ ਸਕਰੂਟਨੀ ਕਮੇਟੀ ਵੱਲੋਂ ਰੱਦ ਕਰ ਦਿੱਤਾ ਗਿਆ ਹੈ।

ਹੋਰ ਜਾਣਕਾਰੀ ਦਿੰਦਿਆਂ ਸਮਾਜਿਕ ਨਿਆਂ, ਅਧਿਕਾਰਤਾ ਅਤੇ ਘੱਟ ਗਿਣਤੀ ਬਾਰੇ ਮੰਤਰੀ ਡਾ. ਬਲਜੀਤ ਕੌਰ ਨੇ ਦੱਸਿਆ ਕਿ ਸਿਹਤ ਤੇ ਪਰਿਵਾਰ  ਭਲਾਈ ਵਿਭਾਗ ਵਲੋਂ ਜੁਆਇੰਟ ਡਾਇਰੈਕਟਰ ਹੋਮੋਪੈਥਿਕ ਦੇ ਪੱਤਰ ਦੀ ਕਾਪੀ ਭੇਜਦੇ ਹੋਏ ਲਿਖਿਆ ਗਿਆ ਸੀ ਕਿ ਡਾ. ਦਵਿੰਦਰ ਕੌਰ ਪੁੱਤਰੀ ਝੰਡਾ ਸਿੰਘ ਜੋ ਕਿ ਜਨਮ ਤੋਂ ਲੋਹਾਰ ਜਾਤੀ ਨਾਲ ਸਬੰਧ ਰੱਖਦੀ ਸੀ ਪ੍ਰੰਤੂ ਉਸ ਵੱਲੋਂ ਅਨੁਸੂਚਿਤ ਜਾਤੀ ਦੇ ਵਿਅਕਤੀ ਨਾਲ ਵਿਆਹ ਕਰਵਾਉਣ ਉਪਰੰਤ ਆਪਣੇ ਪਤੀ ਦੇ ਨਾਂ ‘ਤੇ ਅਨੁਸੂਚਿਤ ਜਾਤੀ ਦਾ ਸਰਟੀਫਿਕੇਟ ਪ੍ਰਾਪਤ ਕੀਤਾ, ਜਿਸ ਅਧਾਰ ‘ਤੇ ਉਸ ਵੱਲੋਂ ਹੋਮੋਪੈਥਿਕ ਮੈਡੀਕਲ ਅਫ਼ਸਰ ਵੱਜੋਂ ਸਰਕਾਰੀ ਨੋਕਰੀ ਹਾਸਲ ਕੀਤੀ। 

READ ALSO : ਪੰਜਾਬ ਦੇ 8 ਜ਼ਿਲਿਆਂ ‘ਚ 30 ਥਾਵਾਂ ‘ਤੇ NIA ਦੀ ਛਾਪੇਮਾਰੀ

ਇਸੇ ਤਰ੍ਹਾਂ ਹੀ ਡਾ. ਅੰਮ੍ਰਿਤ ਕੌਰ ਪੁਤਰੀ ਹਰਜੀਤ ਸਿੰਘ ਪਟਿਆਲਾ ਦੀ ਵਸਨੀਕ ਸੀ ਅਤੇ ਜਨਮ ਤੋ ਅਰੋੜਾ ਜਾਤੀ ਨਾਲ ਸਬੰਧ ਰੱਖਦੀ ਸੀ। ਉਸ ਵੱਲੋਂ ਵੀ ਅਨੁਸੂਚਿਤ ਜਾਤੀ ਦੇ ਵਿਅਕਤੀ ਨਾਲ ਵਿਆਹ ਕਰਵਾਉਣ ਉਪਰੰਤ ਆਪਣੇ ਪਤੀ ਦੇ ਨਾਂ ‘ਤੇ ਅਨੁਸੂਚਿਤ ਜਾਤੀ ਦਾ ਸਰਟੀਫਿਕੇਟ ਪ੍ਰਾਪਤ ਕੀਤਾ ਗਿਆ ਸੀ ਜਿਸ ਅਧਾਰ ‘ਤੇ ਉਸ ਵੱਲੋਂ ਹੋਮੋਪੈਥਿਕ ਮੈਡੀਕਲ ਅਫਸਰ ਵੱਜੋ ਨੋਕਰੀ ਹਾਸਲ ਕੀਤੀ ਗਈ ਸੀ।NIA raids at 30 places in 8 districts of Punjab 

ਮੰਤਰੀ ਨੇ ਅੱਗੇ ਕਿਹਾ ਕਿ ਪੜਤਾਲ ਰਿਪੋਰਟ ਵਿੱਚ ਸਾਹਮਣੇ ਆਇਆ ਹੈ ਕਿ ਅਨੁਸੂਚਿਤ ਜਾਤੀ ਦਾ ਲਾਭ ਉਹ ਵਿਅਕਤੀ ਹੀ ਪ੍ਰਾਪਤ ਕਰ ਸਕਦਾ ਹੈ ਜੋ ਜਨਮ ਤੋਂ ਅਨੁਸੂਚਿਤ ਜਾਤੀ ਨਾਲ ਸਬੰਧ ਰੱਖਦਾ ਹੋਵੇ। ਪ੍ਰੰਤੂ ਇਹਨਾਂ ਦੋਵੇਂ ਕੇਸਾਂ ਵਿੱਚ ਅਨੁਸੂਚਿਤ ਜਾਤੀ ਦਾ ਸਰਟੀਫਿਕੇਟ ਅਨੁਸੂਚਿਤ ਜਾਤੀ ਦੇ ਵਿਅਕਤੀ ਨਾਲ ਵਿਆਹ ਕਰਵਾਉਣ ਉਪਰੰਤ ਹਾਸਲ ਕੀਤਾ ਗਿਆ ਹੈ ਜੋ ਕਿ ਕਿਸੇ ਵੀ ਤਰ੍ਹਾਂ ਦੇ ਲਾਭ ਲਈ ਵੈਧ ਨਹੀਂ ਹੈ। ਜਿਸ ਕਰਕੇ ਰਾਜ ਪੱਧਰੀ ਸਕਰੂਟਨੀ ਕਮੇਟੀ ਵੱਲੋਂ ਇਹਨਾਂ ਵਿਰੁੱਧ ਬਣਦੀ ਕਾਰਵਾਈ ਕਰਨ ਦੀ ਰਿਪੋਰਟ ਵਿਭਾਗ ਨੂੰ ਸੌਂਪੀ ਗਈ ਹੈ।NIA raids at 30 places in 8 districts of Punjab

Share post:

Subscribe

spot_imgspot_img

Popular

More like this
Related

ਖੇਡਾਂ ਦੇ ਖੇਤਰ ਵਿੱਚ ਪੰਜਾਬ ਦੇ ਨਾਮ ਰਿਹਾ ਸਾਲ 2024

ਚੰਡੀਗੜ੍ਹ, 25 ਦਸੰਬਰ:ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ...