ਜੇਹਾਦੀ ਅੱਤਵਾਦੀ ਸੰਗਠਨ ਨੈੱਟਵਰਕ ਮਾਮਲੇ ‘ਚ NIA ਨੇ ਚਾਰ ਰਾਜਾਂ ‘ਚ ਕਈ ਥਾਵਾਂ ‘ਤੇ ਕੀਤੀ ਛਾਪੇਮਾਰੀ

NIA Raids In Several States ਨੈਸ਼ਨਲ ਇਨਵੈਸਟੀਗੇਸ਼ਨ ਏਜੰਸੀ (ਐੱਨ.ਆਈ.ਏ.) ਨੇ ਸੋਮਵਾਰ ਨੂੰ ਚਾਰ ਸੂਬਿਆਂ ‘ਚ ਵੱਖ-ਵੱਖ ਥਾਵਾਂ ‘ਤੇ ਛਾਪੇਮਾਰੀ ਕੀਤੀ। ਦੱਸਿਆ ਜਾ ਰਿਹਾ ਹੈ ਕਿ ਏਜੰਸੀ ਦੀਆਂ ਟੀਮਾਂ ਕਰਨਾਟਕ, ਦਿੱਲੀ, ਮਹਾਰਾਸ਼ਟਰ ਅਤੇ ਝਾਰਖੰਡ ਪਹੁੰਚ ਗਈਆਂ ਹਨ। NIA ਦੀਆਂ ਟੀਮਾਂ ਜੇਹਾਦੀ ਅੱਤਵਾਦੀ ਸੰਗਠਨ ਨੈੱਟਵਰਕ ਨਾਲ ਜੁੜੇ ਮਾਮਲੇ ‘ਚ ਨਾਲ-ਨਾਲ ਛਾਪੇਮਾਰੀ ਕਰ ਰਹੀਆਂ ਹਨ।

ਪ੍ਰਾਪਤ ਜਾਣਕਾਰੀ ਅਨੁਸਾਰ ਹੁਣ ਤੱਕ ਐਨਆਈਏ ਨੇ ਇਕੱਲੇ ਕਰਨਾਟਕ ਵਿੱਚ ਹੀ 19 ਟਿਕਾਣਿਆਂ ’ਤੇ ਛਾਪੇ ਮਾਰੇ ਹਨ। ਇਸ ਤੋਂ ਪਹਿਲਾਂ 13 ਦਸੰਬਰ ਨੂੰ ਏਜੰਸੀ ਨੇ ਅੱਤਵਾਦੀ ਸਾਜ਼ਿਸ਼ ਮਾਮਲੇ ‘ਚ ਬੰਗਲੌਰ ‘ਚ ਅੱਧੀ ਦਰਜਨ ਤੋਂ ਵੱਧ ਥਾਵਾਂ ‘ਤੇ ਤਲਾਸ਼ੀ ਲਈ ਸੀ।

ਇਹ ਵੀ ਪੜ੍ਹੋ: ਸੰਸਦ ‘ਤੇ ਹਮਲੇ ਦੀ 22ਵੀਂ ਬਰਸੀ ‘ਤੇ ਸੁਰੱਖਿਆ ਵਿਚ ਵੱਡੀ ਢਿੱਲ, ਲੋਕਸਭਾ ‘ਚ ਘੁਸੇ ਦੋ ਨੌਜਵਾਨ

ਉਨ੍ਹਾਂ ਸ਼ੱਕੀਆਂ ਦੇ ਟਿਕਾਣਿਆਂ ‘ਤੇ ਤਲਾਸ਼ੀ ਮੁਹਿੰਮ ਅਜੇ ਵੀ ਜਾਰੀ ਹੈ, ਜਿਨ੍ਹਾਂ ਦੇ ਅੱਤਵਾਦੀਆਂ ਨਾਲ ਸਬੰਧ ਹੋਣ ਦਾ ਸ਼ੱਕ ਹੈ। 9 ਦਸੰਬਰ ਨੂੰ ਮਹਾਰਾਸ਼ਟਰ ਅਤੇ ਕਰਨਾਟਕ ਦੇ ਵੱਖ-ਵੱਖ ਖੇਤਰਾਂ ਤੋਂ ਪਾਬੰਦੀਸ਼ੁਦਾ ਅੱਤਵਾਦੀ ਸੰਗਠਨ ਦੇ 15 ਅੱਤਵਾਦੀਆਂ ਨੂੰ ਗ੍ਰਿਫਤਾਰ ਕੀਤੇ ਜਾਣ ਤੋਂ ਬਾਅਦ ਤਲਾਸ਼ੀ ਸ਼ੁਰੂ ਕੀਤੀ ਗਈ ਸੀ। ਐਨਆਈਏ ਦੀ ਟੀਮ ਨੇ ਫਿਰ ਪੂਨੇ, ਮੀਰਾ ਰੋਡ, ਮਹਾਰਾਸ਼ਟਰ ਦੇ ਠਾਣੇ ਅਤੇ ਕਰਨਾਟਕ ਦੇ ਬੈਂਗਲੁਰੂ ਸਮੇਤ 44 ਹੋਰ ਟਿਕਾਣਿਆਂ ‘ਤੇ ਛਾਪੇਮਾਰੀ ਕੀਤੀ।  NIA Raids In Several States

[wpadcenter_ad id='4448' align='none']