ਪੰਜਾਬੀ ਗਾਇਕ ਨਿੰਜਾ ਦੇ ਘਰ ਦੂਜੀ ਵਾਰ ਗੂੰਜੀਆਂ ਕਿਲਕਾਰੀਆਂ, ਪਤਨੀ ਨੇ ਦੂਜੇ ਪੁੱਤਰ ਨੂੰ ਦਿੱਤਾ ਜਨਮ, ਜਾਣੋ ਕੀ ਰੱਖਿਆ ਨਾਂ

ਪੰਜਾਬੀ ਗਾਇਕ ਨਿੰਜਾ ਦੇ ਘਰ ਦੂਜੀ ਵਾਰ ਗੂੰਜੀਆਂ ਕਿਲਕਾਰੀਆਂ, ਪਤਨੀ ਨੇ ਦੂਜੇ ਪੁੱਤਰ ਨੂੰ ਦਿੱਤਾ ਜਨਮ, ਜਾਣੋ ਕੀ ਰੱਖਿਆ ਨਾਂ

Ninja’s Baby Son

Ninja’s Baby Son

ਪੰਜਾਬੀ ਗਾਇਕ ਨਿੰਜਾ ਇੱਕ ਵਾਰ ਫਿਰ ਤੋਂ ਸੁਰਖੀਆਂ ਵਿੱਚ ਹੈ। ਗਾਇਕ ਦੇ ਘਰ ਇੱਕ ਵਾਰ ਫਿਰ ਤੋਂ ਖੁਸ਼ੀਆਂ ਆਈਆਂ ਹਨ। ਨਿੰਜਾ ਦੂਜੀ ਵਾਰ ਪਿਤਾ ਬਣੇ ਹਨ। ਉਨ੍ਹਾਂ ਦੀ ਪਤਨੀ ਨੇ ਦੂਜੀ ਵਾਰ ਪੁੱਤਰ ਨੂੰ ਜਨਮ ਦਿੱਤਾ ਹੈ। ਇਸ ਦੀ ਜਾਣਕਾਰੀ ਗਾਇਕ ਨੇ ਖੁਦ ਆਪਣੇ ਸੋਸ਼ਲ ਮੀਡੀਆ ਅਕਾਊਂਟ ‘ਤੇ ਦਿੱਤੀ ਹੈ।
ਗਾਇਕ ਨਿੰਜਾ ਨੇ ਆਪਣੇ ਨਵਜੰਮੇ ਪੁੱਤਰ ਦੀਆਂ ਤਸਵੀਰਾਂ ਸ਼ੇਅਰ ਕੀਤੀਆਂ ਹਨ ਅਤੇ ਨਾਲ ਹੀ ਪੁੱਤਰ ਦੇ ਨਾਮ ਦਾ ਵੀ ਖੁਲਾਸਾ ਕੀਤਾ ਹੈ। ਗਾਇਕ ਨੇ ਬੇਟੇ ਦਾ ਨਾਮ ਓਂਕਾਰ ਸਿੰਘ ਰੱਖਿਆ ਹੈ। ਇਹ ਤਸਵੀਰਾਂ ਦੇਖਦੇ ਹੀ ਦੇਖਦੇ ਸੋਸ਼ਲ ਮੀਡੀਆ ‘ਤੇ ਵਾਇਰਲ ਹੋ ਰਹੀਆਂ ਹਨ। ਦੇਖੋ ਗਾਇਕ ਦੀ ਇਹ ਪੋਸਟ:

Ninja's Baby Son
Ninja’s Baby Son


ਕਾਬਿਲੇਗ਼ੌਰ ਹੈ ਕਿ ਦੋ ਸਾਲ ਪਹਿਲਾਂ ਨਿੰਜਾ ਦੇ ਪਹਿਲੇ ਪੁੱਤਰ ਦਾ ਜਨਮ ਹੋਇਆ ਸੀ। ਇਸ ਤੋਂ ਬਾਅਦ ਹੁਣ ਦੂਜੀ ਵਾਰ ਗਾਇਕ ਦੇ ਘਰ ਖੁਸ਼ੀਆਂ ਆਈਆਂ ਹਨ। ਇਸ ਮੌਕੇ ਫੈਨਜ਼ ਦੇ ਨਾਲ ਨਾਲ ਕਈ ਪੰਜਾਬੀ ਕਲਾਕਾਰਾਂ ਨੇ ਵੀ ਗਾਇਕ ਦੀ ਪੋਸਟ ‘ਤੇ ਕਮੈਂਟ ਕਰ ਵਧਾਈਆਂ ਦਿੱਤੀਆਂ ਹਨ।

Read Also:- ਐਸ.ਏ.ਐਸ.ਨਗਰ ਜ਼ਿਲ੍ਹੇ ‘ਚ ਵੋਟਰਾਂ ਨੂੰ ਲਾਮਬੰਦ ਕਰਨ ਦੀ ਜਾਗਰੂਕਤਾ ਮੁਹਿੰਮ ਨੇ ਜ਼ੋਰ ਫੜਿਆ 
ਦੱਸ ਦਈਏ ਕਿ ਪਿਛਲੇ ਸਾਲ ਨਿੰਜਾ ਨੇ ਆਪਣੇ ਪਹਿਲੇ ਪੁੱਤਰ ਦਾ ਜਨਮਦਿਨ ਬੜੀ ਧੂਮਧਾਮ ਨਾਲ ਮਨਾਇਆ ਸੀ, ਜਿਸ ਦੀਆਂ ਤਸਵੀਰਾਂ ਸੋਸ਼ਲ ਮੀਡੀਆ ‘ਤੇ ਕਾਫੀ ਜ਼ਿਆਦਾ ਵਾਇਰਲ ਹੋਈਆਂ ਸੀ।

Ninja’s Baby Son