ਮੋਗਾ 16 ਫ਼ਰਵਰੀ:
ਲੋਕ ਸਭਾ ਚੋਣਾਂ 2024 ਦੇ ਸਬੰਧ ਵਿੱਚ ਆਦਰਸ਼ ਚੋਣ ਪੂਰੇ ਭਾਰਤ ਦੇਸ਼ ਵਿੱਚ ਲਾਗੂ ਹੋ ਚੁੱਕਾ ਹੈ। ਚੋਣਾਂ ਦੇ ਕੰਮ ਦੀ ਮਹੱਤਤਾ ਨੂੰ ਮੁੱਖ ਰੱਖਦੇ ਹੋਏ ਜ਼ਿਲ੍ਹਾ ਮੋਗਾ ਦੇ ਸਮੂਹ ਵਿਭਾਗਾਂ/ਬੋਰਡਾਂ/ਕਾਰਪੋਰੇਸ਼ਨਾਂ ਦੇ ਮੁੱਖੀਆਂ ਨੂੰ ਡਿਪਟੀ ਕਮਿਸ਼ਨਰ ਮੋਗਾ ਸ੍ਰ ਕੁਲਵੰਤ ਸਿੰਘ ਵੱਲੋਂ ਲਿਖਤੀ ਆਦੇਸ਼ ਦਿੱਤੇ ਹਨ ਕਿ ਪੂਰਵ ਪ੍ਰਵਾਨਗੀ ਤੋਂ ਬਿਨ੍ਹਾਂ ਆਪਣਾ ਡਿਊਟੀ ਸਟੇਸ਼ਨ ਨਹੀਂ ਛੱਡਣਗੇ।
ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਚੋਣਾਂ ਦੇ ਕੰਮ ਨੂੰ ਪ੍ਰਭਾਵਸ਼ਾਲੀ ਢੰਗ ਨਾਲ ਨੇਪਰੇ ਚਾੜ੍ਹਨ ਲਈ ਸਮੂਹ ਸਰਕਾਰੀ ਵਿਭਾਗ ਅਹਿਮ ਭੂਮਿਕਾ ਨਿਭਾਉਂਦੇ ਹਨ ਇਸ ਲਈ ਇਹਨਾਂ ਹੁਕਮਾਂ ਨੂੰ ਅੱਜ ਤੋਂ ਲਾਗੂ ਕਰ ਦਿੱਤਾ ਗਿਆ ਹੈ। ਉਹਨਾਂ ਦੱਸਿਆ ਕਿ ਜ਼ਿਲ੍ਹਾ ਪ੍ਰਸ਼ਾਸ਼ਨ ਮੋਗਾ ਚੋਣਾਂ ਦੇ ਕੰਮ ਨੂੰ ਨਿਰਪੱਖ ਅਤੇ ਸ਼ਾਂਤੀਪੂਰਵਕ ਕਰਵਾਉਣ ਲਈ ਵਚਨਬੱਧ ਹੈ।
ਪੂਰਵ ਪ੍ਰਵਾਨਗੀ ਤੋਂ ਬਿਨਾਂ ਕੋਈ ਵੀ ਸਰਕਾਰੀ ਅਧਿਕਾਰੀ ਨਹੀਂ ਛੱਡੇਗਾ ਆਪਣਾ ਵਰਕਿੰਗ ਸਟੇਸ਼ਨ- ਡਿਪਟੀ ਕਮਿਸ਼ਨਰ
[wpadcenter_ad id='4448' align='none']