ਪੂਰਵ ਪ੍ਰਵਾਨਗੀ ਤੋਂ ਬਿਨਾਂ ਕੋਈ ਵੀ ਸਰਕਾਰੀ ਅਧਿਕਾਰੀ ਨਹੀਂ ਛੱਡੇਗਾ ਆਪਣਾ ਸਟੇਸ਼ਨ- ਡਿਪਟੀ ਕਮਿਸ਼ਨਰ

ਫ਼ਰੀਦਕੋਟ 17 ਮਾਰਚ,2024:

ਲੋਕ ਸਭਾ ਚੋਣਾਂ 2024 ਦੇ ਸਬੰਧ ਵਿੱਚ ਆਦਰਸ਼ ਚੋਣ  ਪੂਰੇ ਭਾਰਤ ਦੇਸ਼ ਵਿੱਚ ਲਾਗੂ ਹੋ ਚੁੱਕਾ ਹੈ।  ਚੋਣਾਂ ਦੇ ਕੰਮ ਦੀ ਮਹੱਤਤਾ ਨੂੰ ਮੁੱਖ ਰੱਖਦੇ ਹੋਏ ਜ਼ਿਲ੍ਹਾ ਫ਼ਰੀਦਕੋਟ ਦੇ ਸਮੂਹ ਵਿਭਾਗਾਂ/ਬੋਰਡਾਂ/ਕਾਰਪੋਰੇਸ਼ਨਾਂ ਦੇ ਮੁਖੀਆਂ ਨੂੰ ਡਿਪਟੀ ਕਮਿਸ਼ਨਰ ਫਰੀਦਕੋਟ ਸ੍ਰੀ ਵਿਨੀਤ ਕੁਮਾਰ ਵੱਲੋਂ ਲਿਖਤੀ ਆਦੇਸ਼ ਦਿੱਤੇ ਹਨ ਕਿ ਪੂਰਵ ਪ੍ਰਵਾਨਗੀ ਤੋਂ ਬਿਨ੍ਹਾਂ ਆਪਣਾ ਡਿਊਟੀ ਸਟੇਸ਼ਨ ਨਹੀਂ ਛੱਡਣਗੇ ਅਤੇ ਆਪਣੇ ਦਫਤਰਾਂ ਵਿੱਚ ਹਾਜ਼ਰ ਰਹਿਣਗੇ। ਉਹਨਾਂ ਕਿਹਾ ਕਿ ਛੁੱਟੀ ਵਾਲੇ ਦਿਨ ਵੀ ਦਫਤਰ ਖੋਲੇ ਜਾਣਗੇ ਤਾਂ ਜੋ ਡਾਕ ਆਦਿ ਦੇਣ ਵਿੱਚ ਕੋਈ ਦਿੱਕਤ ਪੇਸ਼ ਨਾ ਆਵੇ।

ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਚੋਣਾਂ ਦੇ ਕੰਮ ਨੂੰ ਪ੍ਰਭਾਵਸ਼ਾਲੀ ਢੰਗ ਨਾਲ ਨੇਪਰੇ ਚਾੜ੍ਹਨ ਲਈ ਸਮੂਹ ਸਰਕਾਰੀ ਵਿਭਾਗ ਅਹਿਮ ਭੂਮਿਕਾ ਨਿਭਾਉਂਦੇ ਹਨ ਇਸ ਲਈ ਇਹਨਾਂ ਹੁਕਮਾਂ ਨੂੰ ਤੁਰੰਤ ਲਾਗੂ ਕਰ ਦਿੱਤਾ ਗਿਆ ਹੈ। ਉਹਨਾਂ ਦੱਸਿਆ ਕਿ ਜ਼ਿਲ੍ਹਾ ਪ੍ਰਸ਼ਾਸ਼ਨ ਫ਼ਰੀਦਕੋਟ ਚੋਣਾਂ ਦੇ ਕੰਮ ਨੂੰ ਨਿਰਪੱਖ ਅਤੇ ਸ਼ਾਂਤੀਪੂਰਵਕ ਕਰਵਾਉਣ ਲਈ ਵਚਨਬੱਧ ਹੈ।

ਉਹਨਾਂ ਕਿਹਾ ਕਿ ਹੁਕਮਾਂ ਦੀ ਉਲੰਘਣਾ ਕਰਨ ਵਾਲੇ ਸੰਬੰਧਿਤ ਅਧਿਕਾਰੀ/ਕਰਮਚਾਰੀ ਵਿਰੁੱਧ ਲੋਕ ਪ੍ਰਤੀਨਿਧਤਾ ਐਕਟ 1951 ਅਧੀਨ ਕਾਰਵਾਈ ਅਮਲ ਵਿੱਚ ਲਿਆਂਦੀ ਜਾਵੇਗੀ।

[wpadcenter_ad id='4448' align='none']