ਵਿਧਾਇਕ ਅਮਿਤ ਰਤਨ ਨੂੰ ਹਾਈ ਕੋਰਟ ਤੋਂ ਨਹੀਂ ਮਿਲੀ ਕੋਈ ਰਾਹਤ

Date:

ਪੰਜਾਬ ਸਰਕਾਰ ਵੱਲੋਂ ਭ੍ਰਿਸ਼ਟਾਚਾਰ ਖ਼ਿਲਾਫ਼ ਸ਼ੁਰੂ ਕੀਤੀ ਗਈ ਮੁਹਿਮ ਦੇ ਤਹਿਤ ਪੰਜਾਬ ਦੇ ਕਈ ਵਿਧਾਇਕਾਂ ਅਤੇ ਮੰਤਰੀਆਂ ਖ਼ਿਲਾਫ਼ ਸ਼ਿਕੰਜਾ ਕੱਸਿਆ ਹੋਇਆ ਹੈ । ਇਸ ਹੀ ਲੜੀ ਵਿੱਚ ਭ੍ਰਿਸ਼ਟਾਚਾਰ ਦੇ ਕੇਸ ਵਿੱਚ ਫਸੇ ਬਠਿੰਡਾ ਦਿਹਾਤੀ ਦੇ ਵਿਧਾਇਕ ਅਮਿਤ ਰਤਨ ਨੂੰ ਪੰਜਾਬ-ਹਰਿਆਣਾ ਹਾਈ ਕੋਰਟ ਤੋਂ ਫਿਲਹਾਲ ਰਾਹਤ ਨਹੀਂ ਮਿਲ ਸਕੀ ਹੈ। ਮੰਗਲਵਾਰ ਨੂੰ ੳਨ੍ਹਾਂ ਦੀ ਜ਼ਮਾਨਤ ਅਰਜ਼ੀ ‘ਤੇ ਹਾਈ ਕੋਰਟ ‘ਚ ਕੁਝ ਸਮੇਂ ਲਈ ਸੁਣਵਾਈ ਚੱਲੀ ਪਰ ਅਦਾਲਤ ਨੇ ਬਿਨਾਂ ਕੋਈ ਰਾਹਤ ਦਿੱਤੇ ਸੁਣਵਾਈ 18 ਮਈ ਤੱਕ ਟਾਲ ਦਿੱਤੀ ਹੈ। ਅਮਿਤ ਰਤਨ ਅਤੇ ਉਨ੍ਹਾਂ ਦੇ ਪੀਏ ਨੂੰ ਪੰਜਾਬ ਵਿਜੀਲੈਂਸ ਨੇ ਇੱਕ ਸਰਪੰਚ ਤੋਂ ਰਿਸ਼ਵਤ ਲੈਣ ਦੇ ਇਲਜ਼ਾਮ ਵਿੱਚ ਭ੍ਰਿਸ਼ਟਾਚਾਰ ਦੇ ਇੱਕ ਮਾਮਲੇ ਵਿੱਚ ਗ੍ਰਿਫਤਾਰ ਕੀਤਾ ਗਿਆ ਹੈ। ਅਮਿਤ ਰਤਨ ‘ਤੇ ਸਰਪੰਚ ਤੋਂ 4 ਲੱਖ ਰੁਪਏ ਦੀ ਰਿਸ਼ਵਤ ਲੈਣ ਦਾ ਇਲਜ਼ਾਮ ਹੈ।No relief for Amit Ratan

ਮਹਿਲਾ ਸਰਪੰਚ ਦੇ ਪਤੀ ਨੇ ਵਿਜੀਲੈਂਸ ਨੂੰ ਸ਼ਿਕਾਇਤ ਦਰਜ਼ ਕਰਵਤਾਈ ਸੀ, ਜਿਸ ਤੋਂ ਬਾਅਦ ਵਿਜੀਲੈਂਸ ਨੇ ਜਾਲ ਵਿਛਾ ਕੇ ਉਨ੍ਹਾਂ ਦੇ ਕਰੀਬੀ ਦੋਸਤ ਨੂੰ ਸਰਕਟ ਹਾਊਸ ਬਠਿੰਡਾ ਦੀ ਪਾਰਕਿੰਗ ਤੋਂ 4 ਲੱਖ ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕਰ ਲਿਆ। ਇਸ ਤੋਂ ਬਾਅਦ ਵਿੱਚ ਇਸ ਮਾਮਲੇ ਵਿੱਚ ਅਮਿਤ ਰਤਨ ਨੂੰ ਵੀ ਗ੍ਰਿਫ਼ਤਾਰ ਕੀਤਾ ਗਿਆ ਸੀ। ਹਾਲਾਂਕਿ ਪਹਿਲਾਂ ਤਾਂ ਵਿਧਾਇਕ ਨੇ ਇਸ ਨੂੰ ਵਿਰੋਧੀ ਧਿਰ ਦੀ ਸਾਜ਼ਿਸ਼ ਦੱਸਿਆ ਸੀ ਅਤੇ ਮਾਮਲੇ ਤੋਂ ਦੂਰੀ ਬਣਾਉਣ ਦੀ ਕੋਸ਼ਿਸ਼ ਕੀਤੀ ਸੀ।No relief for Amit Ratan

also read :- ਪੰਜਾਬ ਹਰਿਆਣਾ ਹਾਈ ਕੋਰਟ ਦੇ ਚੀਫ ਜਸਟਿਸ ਨੇ 5 ਜੱਜਾਂ ਨੂੰ ਸਹੁੰ ਚੁਕਾਈ

ਕਾਂਗਰਸ ਅਤੇ ਅਕਾਲੀ ਦਲ ਨੇ ਇਸ ਮਾਮਲੇ ਨੂੰ ਲੈ ਕੇ ਆਮ ਆਦਮੀ ਪਾਰਟੀ ਦੀ ਸਰਕਾਰ ਦਾ ਘਿਰਾਓ ਕੀਤਾ ਸੀ। ਇਸ ਤੋਂ ਬਾਅਦ ਵਿਧਾਇਕ ਅਮਿਤ ਰਤਨ ਫਰਾਰ ਹੋ ਗਿਆ ਸੀ, ਜਿਸ ਨੂੰ ਬਾਅਦ ‘ਚ ਪੁਲਿਸ ਨੇ ਗ੍ਰਿਫਤਾਰ ਕਰ ਲਿਆ ਸੀ। ਅਮਿਤ ਰਤਨ ਨੇ ਗ੍ਰਿਫ਼ਤਾਰੀ ਤੋਂ ਬਾਅਦ ਬਠਿੰਡਾ ਦੀ ਜ਼ਿਲ੍ਹਾ ਅਦਾਲਤ ਵਿੱਚ ਜ਼ਮਾਨਤ ਦੀ ਅਰਜ਼ੀ ਦਾਇਰ ਕੀਤੀ ਸੀ ਪਰ 11 ਅਪਰੈਲ ਨੂੰ ਉਨ੍ਹਾਂ ਦੀ ਜ਼ਮਾਨਤ ਅਰਜ਼ੀ ਰੱਦ ਕਰ ਦਿੱਤੀ ਗਈ ਸੀ। ਜਿਸ ਤੋਂ ਬਾਅਦ ਅਮਿਤ ਰਤਨ ਨੇ ਆਪਣੀ ਜ਼ਮਾਨਤ ਲਈ ਹਾਈ ਕੋਰਟ ਨੂੰ ਬੇਨਤੀ ਕੀਤੀ ਹੈ। ਹੁਣ ਇਸ ਮਾਮਲੇ ਦੀ ਅਗਲੀ ਸੁਣਵਾਈ 18 ਮਈ ਨੂੰ ਕੀਤੀ ਜਾਵੇਗੀ।No relief for Amit Ratan

Share post:

Subscribe

spot_imgspot_img

Popular

More like this
Related

ਸਪੀਕਰ ਸੰਧਵਾਂ ਦੀ ਅਗਵਾਈ ਵਿੱਚ ਗੁਰੂ ਨਾਨਕ ਮੋਦੀਖਾਨੇ ਵਿਖੇ ਪਹੁੰਚਾਈਆਂ ਜਰੂਰੀ ਵਸਤਾਂ

ਕੋਟਕਪੂਰਾ, 18 ਦਸੰਬਰ (           )  ‘ਗੁੱਡ ਮੌਰਨਿੰਗ ਵੈਲਫੇਅਰ ਕਲੱਬ’ ਵੱਲੋਂ ਗੁਰੂ ਗੋਬਿੰਦ ਸਿੰਘ...

ਜਿਲ੍ਹਾ ਅਤੇ ਸੈਸ਼ਨ ਜੱਜ ਨੇ ਕੀਤਾ ਜੇਲ੍ਹ ਦਾ ਦੌਰਾ

ਸ਼੍ਰੀ ਮੁਕਤਸਰ ਸਾਹਿਬ  18 ਦਸੰਬਰ                                   ਪੰਜਾਬ ਰਾਜ ਕਾਨੂੰਨੀ ਸੇਵਾਵਾਂ...

21 ਦਸੰਬਰ ਨੂੰ ਹੋਣ ਵਾਲੀਆਂ ਚੋਣਾਂ ਲਈ ਸਾਰੇ ਪ੍ਰਬੰਧ ਮੁਕੰਮਲ

ਲੁਧਿਆਣਾ, 18 ਦਸੰਬਰ (000) ਜ਼ਿਲ੍ਹਾ ਪ੍ਰਸ਼ਾਸਨ ਲੁਧਿਆਣਾ ਨਗਰ ਨਿਗਮ...