ਨੋਕਦਰ ਦੀ ਵੱਡੀ ਖ਼ਬਰ – ਪੁੱਤਰ ਨੇ ਹਥਿਆਰਾਂ ਨਾਲ ਵੱਢਿਆ ਪਿਓ !

NOKDAR’S BIG NEWS ਨਕੋਦਰ (ਪਾਲੀ) ਨਕੋਦਰ ਦੀ ਪੁਰੇਵਾਲ ਕਲੋਨੀ ਵਿਚ ਉਸ ਵੇਲੇ ਸਨਸਨੀ ਫੈਲ ਗਈ ਜਦੋਂ ਕੈਨੇਡਾ ਤੋਂ ਆਏ ਪੂਨ ਆਪਣੇ ਬਜ਼ੁਰਗ ਪਿਤਾ ਨੂੰ ਤੇਜ਼ਧਾਰ ਹਥਿਆਰਾਂ ਨਾਲ ਵੱਢ ਦਿੱਤਾ। ਗੰਭੀਰ ਜ਼ਖ਼ਮੀ ਹਾਲਤ ਵਿਚ ਬਜ਼ੁਰਗ ਨੂੰ ਲੁਧਿਆਣਾ ਦੇ ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ। ਜਿੱਥੇ ਉਸ ਦੀ ਹਾਲਤ ਬਹੁਤ ਗੰਭੀਰ ਦੱਸੀ ਜਾ ਰਹੀ ਹੈ।

ਘਟਨਾ ਦੀ ਸੂਚਨਾ ਮਿਲਦੇ ਹੀ ਸਿਟੀ ਥਾਣਾ ਮੁਖੀ ਇੰਸਪੈਕਟਰ ਬਲਜੀਤ ਸਿੰਘ, ਏ. ਐੱਸ. ਆਈ ਕੁਲਵਿੰਦਰ ਸਿੰਘ ਸਮੇਤ ਪੁਲਸ ਪਾਰਟੀ ਮੌਕੇ ‘ਤੇ ਪਹੁੰਚ ਗਏ ਅਤੇ ਜਾਂਚ ਸ਼ੁਰੂ ਕਰ ਦਿੱਤੀ। ਜ਼ਖ਼ਮੀ ਬਜ਼ੁਰਗ ਦੀ ਪਛਾਣ ਹਰਜੀਤ ਸਿੰਘ ਵਾਸੀ ਪੁਰੇਵਾਲ ਕਲੋਨੀ ਵਜੋਂ ਹੋਈ ਹੈ |

READ ALSO :ਫਾਜ਼ਿਲਕਾ ‘ਚ ਮਿਲੀ ਲਾਵਾਰਿਸ ਲਾਸ਼

ਮੁਹੱਲਾ ਵਾਸੀਆਂ ਨੇ ਦੱਸਿਆ ਕਿ ਬਜ਼ੁਰਗ ਹਰਜੀਤ ਸਿੰਘ ਆਪਣੀ ਪਤਨੀ ਨਾਲ ਰਹਿੰਦਾ ਹੈ। ਉਸ ਦਾ ਪੁੱਤਰ ਦੇ 23 ਮਹੀਨੇ ਪਹਿਲਾਂ ਹੀ ਕੈਨੇਡਾ ਤੋਂ ਵਾਪਸ ਆਇਆ ਸੀ। ਬਜ਼ੁਰਗ ਦੀ ਪਤਨੀ ਅੱਜ ਸਵੇਰੇ ਆਪਣੇ ਰਿਸ਼ਤੇਦਾਰੀ ਵਿਚ ਗਈ ਹੁੰਦੀ ਸੀ। ਘਰ ਵਿੱਚ ਪਿਉ ਪੁੱਤ ਇਕੱਲੇ ਸਨ। ਬਜ਼ੁਰਗ ਪਿਛਲੇ ਕੁਝ ਸਮੇਂ ਤੋਂ ਕਾਫ਼ੀ ਬਿਮਾਰ ਸੀ। NOKDAR’S BIG NEWS

ਸਿਟੀ ਥਾਣਾ ਮੁਖੀ ਨੇ ਦੱਸਿਆ ਕਿ ਮੁਲਜ਼ਮ ਹਮਲਾ ਕਰਨ ਉਪਰੰਤ ਘਰੋਂ ਫ਼ਰਾਰ ਹੋ ਗਿਆ, ਜਿਸ ਨੂੰ ਫੜਨ ਲਈ ਪੁਲਸ ਪਾਰਟੀਆਂ ਵੱਖ-ਵੱਖ ਥਾਂਵਾਂ ‘ਤੇ ਲੱਗ ਸੀ.ਸੀ.ਟੀ.ਵੀ ਕੈਮਰਿਆਂ ਦੀ ਫੁਟੇਜ ਕੰਪਾਲ ਰਹੀਆਂ ਹਨ। ਮੁਲਜ਼ਮ ਨੂੰ ਜਲਦੀ ਹੀ ਗ੍ਰਿਫ਼ਤਾਰ ਕਰ ਲਿਆ ਜਾਵੇਗਾ।NOKDAR’S BIG NEWS

[wpadcenter_ad id='4448' align='none']