Nomination form filled by Karamjit Kaur ਜਲੰਧਰ ਲੋਕ ਸਭਾ ਜ਼ਿਮਨੀ ਚੋਣ ਨੂੰ ਲੈ ਕੇ ਨਾਮਜ਼ਦਗੀਆਂ ਦਾਖ਼ਲ ਕਰਨ ਦੀ ਪ੍ਰਕਿਰਿਆ ਸ਼ੁਰੂ ਹੋ ਗਈ ਹੈ। ਪਹਿਲੇ ਪੜਾਅ ਤਹਿਤ ਅੱਜ ਤੋਂ ਜ਼ਿਮਨੀ ਚੋਣਾਂ ਲਈ ਨਾਮਜ਼ਦਗੀਆਂ ਦਾਖ਼ਲ ਕਰਨ ਦੀ ਪ੍ਰਕਿਰਿਆ ਸ਼ੁਰੂ ਹੋ ਗਈ ਹੈ। ਨਾਮਜ਼ਦਗੀ ਪੱਤਰ ਦਾਖ਼ਲ ਕਰਨ ਦੀ ਇਹ ਪ੍ਰਕਿਰਿਆ 20 ਅਪ੍ਰੈਲ ਤੱਕ ਜਾਰੀ ਰਹੇਗੀ। ਪਹਿਲੇ ਪੜਾਅ ਤਹਿਤ ਕਾਂਗਰਸ ਦੀ ਉਮੀਦਵਾਰ ਕਰਮਜੀਤ ਕੌਰ ਚੌਧਰੀ ਨੇ ਨਾਮਜ਼ਦਗੀ ਪੱਤਰ ਭਰਿਆ। ਇਸ ਮੌਕੇ ਇਕੋ ਮੰਚ ‘ਤੇ ਕਾਂਗਰਸ ਦੀ ਲੀਡਰਸ਼ਿਪ ਨਜ਼ਰ ਆਈ।
ਦੱਸਣਯੋਗ ਹੈ ਕਿ 21 ਅਪ੍ਰੈਲ ਨੂੰ ਵੱਖ-ਵੱਖ ਦਲਾਂ ਜਾਂ ਫਿਰ ਆਜ਼ਾਦ ਉਮੀਦਵਾਰਾਂ ਨੇ ਜੋ ਨਾਮਜ਼ਦਗੀ ਪੱਤਰ ਭਰੇ ਹੋਣਗੇ, ਉਨ੍ਹਾਂ ਦੀ ਜਾਂਚ ਕੀਤੀ ਜਾਵੇਗੀ। ਇਸ ਦੇ ਬਾਅਦ ਜੇਕਰ ਕਿਸੇ ਉਮੀਦਵਾਰ ਨੇ ਚੋਣ ਲੜਨ ਦਾ ਵਿਚਾਰ ਤਿਆਗ ਦਿੱਤਾ ਹੋਵੇਗਾ, ਉਹ 24 ਅਪ੍ਰੈਲ ਨੂੰ ਆਪਣਾ ਨਾਮਜ਼ਦਗੀ ਪੱਤਰ ਵਾਪਸ ਲੈ ਸਕਦਾ ਹੈ।Nomination form filled by Karamjit Kaur
also read : ਵਿਸਾਖੀ 2023: ਤਾਰੀਖ, ਵਿਸਾਖੀ, ਵਾਢੀ ਦਾ ਤਿਉਹਾਰ ਅਤੇ ਸਿੱਖ ਨਵੇਂ ਸਾਲ ਦਾ ਜਸ਼ਨ
ਦੱਸਣਯੋਗ ਹੈ ਕਿ ਜਲੰਧਰ ਲੋਕ ਸਭਾ ਹਲਕੇ ਤੋਂ ਮੈਂਬਰ ਪਾਰਲੀਮੈਂਟ ਅਤੇ ਕਾਂਗਰਸੀ ਆਗੂ ਸੰਤੋਖ ਸਿੰਘ ਚੌਧਰੀ ਦਾ ਲੰਘੀਂ 14 ਜਨਵਰੀ ਨੂੰ ਉਸ ਸਮੇਂ ਦਿਹਾਂਤ ਹੋ ਗਿਆ ਸੀ ਜਦੋਂ ਉਹ ਕਾਂਗਰਸ ਦੇ ਸਾਬਕਾ ਪ੍ਰਧਾਨ ਰਾਹੁਲ ਗਾਂਧੀ ਦੀ ‘ਭਾਰਤ ਜੋੜੋ ਯਾਤਰਾ’ ਵਿਚ ਸ਼ਿਰਕਤ ਕਰਨ ਪਹੁੰਚੇ ਹੋਏ ਸਨ। ਇਸ ਦੌਰਾਨ ਉਨ੍ਹਾਂ ਨੂੰ ਦਿਲ ਦਾ ਦੌਰਾ ਪੈ ਗਿਆ। ਜਿਸ ਤੋਂ ਬਾਅਦ ਉਨ੍ਹਾਂ ਦੇ ਸੁਰੱਖਿਆ ਦਸਤੇ ਵੱਲੋਂ ਤੁਰੰਤ ਉਨ੍ਹਾਂ ਨੂੰ ਹਸਪਤਾਲ ਲਿਜਾਇਆ ਗਿਆ, ਜਿੱਥੇ ਡਾਕਟਰਾਂ ਨੇ ਉਨ੍ਹਾਂ ਨੂੰ ਮ੍ਰਿਤਕ ਐਲਾਨ ਦਿੱਤਾ। ਸੰਤੋਖ ਸਿੰਘ ਚੌਧਰੀ ਦੇ ਦਿਹਾਂਤ ਤੋਂ ਬਾਅਦ ਖਾਲ੍ਹੀ ਹੋਈ ਜਲੰਧਰ ਲੋਕ ਸਭਾ ਸੀਟ ’ਤੇ ਹੁਣ 10 ਮਈ ਨੂੰ ਜ਼ਿਮਨੀ ਚੋਣ ਹੋਣ ਜਾ ਰਹੀ ਹੈ, ਜਿਸ ਦਾ ਨਤੀਜਾ 13 ਮਈ ਨੂੰ ਐਲਾਨਿਆ ਜਾਵੇਗਾ।Nomination form filled by Karamjit Kaur