Saturday, December 28, 2024

ਅਕਾਲੀ ਦਲ ਤੇ ਭਾਜਪਾ ਦੇ ਉਮੀਦਵਾਰਾਂ ਨੇ ਭਰਿਆ ਨਾਮਜ਼ਦਗੀ ਪੱਤਰ

Date:

Nomination form filled by the candidatesਜਲੰਧਰ ਲੋਕ ਸਭਾ ਸੀਟ ’ਤੇ 10 ਮਈ ਨੂੰ ਹੋਣ ਵਾਲੀ ਜ਼ਿਮਨੀ ਚੋਣ ਲਈ ਅਕਾਲੀ ਦਲ ਅਤੇ ਬਸਪਾ ਦੇ ਸਾਂਝੇ ਉਮੀਦਵਾਰ ਸੁਖਵਿੰਦਰ ਸੁਖੀ ਨੇ ਨਾਮਜ਼ਦਗੀ ਪੱਤਰ ਦਾਖਲ ਕਰ ਦਿੱਤਾ ਹੈ। ਇਸ ਦੌਰਾਨ ਉਨ੍ਹਾਂ ਦੇ ਨਾਲ ਬਸਪਾ ਪ੍ਰਧਾਨ ਜਸਵੀਰ ਸਿੰਘ ਗੜੀ ਅਤੇ ਅਕਾਲੀ ਦਲ ਦੇ ਸੀਨੀਅਰ ਲੀਡਰ ਅਤੇ ਬੁਲਾਰੇ ਦਲਜੀਤ ਸਿੰਘ ਚੀਮਾ ਵੀ ਮੌਜੂਦ ਰਹੇ। ਇਸ ਤੋਂ ਇਲਾਵਾ ਭਾਜਪਾ ਦੇ ਉਮੀਦਵਾਰ ਇੰਦਰ ਇਕਬਾਲ ਸਿੰਘ ਅਟਵਾਲ ਨੇ ਵੀ ਨਾਮਜ਼ਦਗੀ ਪੱਤਰ ਦਾਖਲ ਕਰ ਦਿੱਤਾ ਹੈ। ਇਸ ਮੌਕੇ ਉਨ੍ਹਾਂ ਨਾਲ ਪੰਜਾਬ ਭਾਜਪਾ ਪ੍ਰਧਾਨ ਅਸ਼ਵਨੀ ਸ਼ਰਮਾ, ਕੇਂਦਰੀ ਮੰਤਰੀ ਸੋਮ ਪ੍ਰਕਾਸ਼, ਸੀਨੀਅਰ ਆਗੂ ਮਨੋਰੰਜਨ ਕਾਲੀਆ ਅਤੇ ਪਰਮਿੰਦਰ ਸਿੰਘ ਢੀਂਡਸਾ ਵੀ ਮੌਜੂਦ ਸਨ।Nomination form filled by the candidates

also read :- ਪੁਲਸ ਮੁਲਾਜ਼ਮ ਤੇ ਕਾਰ ਸਵਾਰ ਹੋ ਗਏ ਗੁੱਥਮ-ਗੁੱਥੀ, ਚੱਲੇ ਘਸੁਨ ਮੁੱਕੇ , ਵੀਡੀਓ ਹੋ ਗਈ ਵਾਇਰਲ


ਜਲੰਧਰ ਲੋਕ ਸਭਾ ਜ਼ਮਨੀ ਚੋਣ ਲਈ ਅਕਾਲੀ ਦਲ ਅੰਮ੍ਰਿਤਸਰ ਵਲੋਂ ਵੀ ਮੈਦਾਨ ਵਿਚ ਉਤਾਰੇ ਗਏ ਉਮੀਦਵਾਰ ਗਰਜੰਟ ਸਿੰਘ ਨੇ ਵੀ ਆਪਣਾ ਨਾਮਜ਼ਦਗੀ ਪੱਤਰ ਦਾਖਲ ਕਰ ਦਿੱਤਾ ਹੈ। ਦੱਸਣਯੋਗ ਹੈ ਕਿ ਸਭ ਤੋਂ ਪਹਿਲਾਂ ਕਾਂਗਰਸ ਦੀ ਉਮੀਦਵਾਰ ਕਰਮਜੀਤ ਕੌਰ ਚੌਧਰੀ ਨੇ ਨਾਮਜ਼ਦਗੀ ਪੱਤਰ ਦਾਖਲ ਕੀਤਾ ਸੀ। ਇਸ ਤੋਂ ਬਾਅਦ ਸੱਤਾਧਾਰੀ ਆਮ ਆਦਮੀ ਪਾਰਟੀ ਦੇ ਉਮੀਦਵਾਰ ਸੁਸ਼ੀਲ ਕੁਮਾਰ ਰਿੰਕੂ ਨੇ ਪਰਚਾ ਦਾਖਲ ਕੀਤਾ ਸੀ। ਜ਼ਿਮਨੀ ਚੋਣ ਲਈ 10 ਮਈ ਨੂੰ ਵੋਟਿੰਗ ਹੋਵੇਗੀ ਅਤੇ 13 ਮਈ ਨੂੰ ਨਤੀਜਾ ਐਲਾਨਿਆ ਜਾਵੇਗਾ।Nomination form filled by the candidates

Share post:

Subscribe

spot_imgspot_img

Popular

More like this
Related

ਮੁੱਖ ਮੰਤਰੀ ਨੇ ਬਠਿੰਡਾ ਨੇੜੇ ਸੜਕ ਹਾਦਸੇ ‘ਚ ਯਾਤਰੀਆਂ ਦੀ ਮੌਤ ‘ਤੇ ਦੁੱਖ ਪ੍ਰਗਟਾਇਆ

ਚੰਡੀਗੜ੍ਹ, 28 ਦਸੰਬਰ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ...

ਫਾਜ਼ਿਲਕਾ ਦੇ ਵਿਧਾਇਕ ਸ੍ਰੀ ਨਰਿੰਦਰ ਪਾਲ ਸਿੰਘ ਸਵਨਾ ਨੇ ਜ਼ਿਲ੍ਹੇ ਦੇ ਵੱਖ-ਵੱਖ ਪਿੰਡਾਂ ਦੇ ਲੋਕਾਂ ਦੀਆਂ ਸੁਣੀਆਂ ਸਮੱਸਿਆਵਾਂ

ਫਾਜ਼ਿਲਕਾ, 28 ਦਸੰਬਰ           ਪੰਜਾਬ ਸਰਕਾਰ ਸੂਬੇ ਦੇ ਵਿਕਾਸ ਅਤੇ ਲੋਕਾਂ ਦੀ ਭਲਾਈ ਲਈ ਯਤਨਸ਼ੀਲ ਹੈ। ਲੋਕਾਂ ਨੂੰ ਉਨ੍ਹਾਂ ਦੇ ਘਰਾਂ ਦੇ ਨੇੜੇ ਸਹੂਲਤਾਂ ਮੁਹੱਈਆ ਕਰਵਾਉਣ ਲਈ ਪੰਜਾਬ ਸਰਕਾਰ ਵੱਲੋਂ ਜੋ ਵਚਨਬਧਤਾ ਨਿਭਾਈ ਗਈ ਸੀ ਉਨ੍ਹਾਂ ਨੂੰ ਹਰ ਹੀਲੇ ਪੂਰਾ ਕਰਨ ਲਈ ਹੰਭਲੇ ਮਾਰੇ ਜਾ ਰਹੇ ਹਨ।                 ਲੋਕਾਂ ਦੀਆਂ ਸਮੱਸਿਆਵਾਂ ਦੇ ਹਲ ਲਈ ਪੰਜਾਬ ਸਰਕਾਰ ਦੇ ਦਿਸ਼ਾ-ਨਿਰਦੇਸ਼ਾਂ *ਤੇ ਫਾਜ਼ਿਲਕਾ ਦੇ ਵਿਧਾਇਕ ਸ੍ਰੀ ਨਰਿੰਦਰ ਪਾਲ ਸਿੰਘ ਸਵਨਾ ਵੱਲੋਂ ਹਲਕਾ ਫਾਜ਼ਿਲਕਾ ਦੇ ਪਿੰਡ ਬਾਧਾ,ਰਾਮਨਗਰ, ਸੰਤ ਖੀਵਾਪੁਰ,ਢਾਣੀ...

ਮਨਮੋਹਨ ਸਿੰਘ ਦੀ ਯਾਦਗਾਰ ਬਣਾਏਗੀ ਸਰਕਾਰ, ਕੇਂਦਰ ਸਰਕਾਰ ਨੇ ਕੀਤਾ ਵੱਡਾ ਐਲਾਨ

Dr Manmohan Singh Memorial  ਕੇਂਦਰੀ ਗ੍ਰਹਿ ਮੰਤਰਾਲੇ ਨੇ ਸ਼ੁੱਕਰਵਾਰ (27...