-Nomination forms can be filled
ਭਾਰਤੀ ਚੋਣ ਕਮਿਸ਼ਨ ਨੇ ਜਲੰਧਰ ਪੱਛਮੀ ਵਿਧਾਨ ਸਭਾ ਹਲਕੇ ਤੋਂ ਜ਼ਿਮਨੀ ਚੋਣ ਕਰਵਾਉਣ ਦਾ ਪ੍ਰੋਗਰਾਮ ਜਾਰੀ ਕੀਤਾ ਹੈ। ਇਸ ਸਬੰਧੀ ਨਾਮਜ਼ਦਗੀ ਪੱਤਰ ਅਸਟੇਟ ਅਫ਼ਸਰ, ਜਲੰਧਰ ਵਿਕਾਸ ਅਥਾਰਟੀ (ਜੇ. ਡੀ. ਏ.), ਜਲੰਧਰ, ਜੋ ਹਲਕੇ ਦੇ ਰਿਟਰਨਿੰਗ ਅਫ਼ਸਰ ਹਨ, ਕੋਲ ਜਨਤਕ ਛੁੱਟੀ ਨੂੰ ਛੱਡ ਕੇ 14 ਜੂਨ ਤੋਂ 21 ਜੂਨ ਤੱਕ ਸਵੇਰੇ 11 ਵਜੇ ਤੋਂ ਦੁਪਹਿਰ 3 ਵਜੇ ਤੱਕ ਭਰੇ ਜਾ ਸਕਣਗੇ।Nomination forms can be filled
also read :- ਬੰਦੀ ਸਿੰਘਾਂ ਦੀ ਰਿਹਾਈ ਦੇ ਹੱਕ ਵਿਚ ਰਵਨੀਤ ਬਿੱਟੂ!
ਬੁਲਾਰੇ ਨੇ ਦੱਸਿਆ ਕਿ ਨਾਮਜ਼ਦਗੀਆਂ ਦੀ ਪੜਤਾਲ 24 ਜੂਨ ਨੂੰ ਹੋਵੇਗੀ ਅਤੇ ਨਾਮਜ਼ਦਗੀਆਂ ਵਾਪਸ ਲੈਣ ਦੀ ਆਖ਼ਰੀ ਤਰੀਕ 26 ਜੂਨ ਹੈ। ਵੋਟਾਂ 10 ਜੁਲਾਈ ਬੁੱਧਵਾਰ ਨੂੰ ਪੈਣਗੀਆਂ ਤੇ ਵੋਟਾਂ ਦੀ ਗਿਣਤੀ 13 ਜੁਲਾਈ ਨੂੰ ਹੋਵੇਗੀ। ਵੋਟਾਂ ਪਾਉਣ ਦਾ ਸਮਾਂ ਸਵੇਰੇ 7 ਵਜੇ ਤੋਂ ਸ਼ਾਮ 6 ਵਜੇ ਤੱਕ ਹੋਵੇਗਾ। ਭਾਰਤੀ ਚੋਣ ਕਮਿਸ਼ਨ ਵੱਲੋਂ ਜ਼ਿਮਨੀ ਚੋਣਾਂ ਦੇ ਐਲਾਨ ਦੀ ਮਿਤੀ (10 ਜੂਨ) ਤੋਂ ਜਲੰਧਰ ਪੱਛਮੀ ਵਿਧਾਨ ਸਭਾ ਹਲਕੇ ’ਚ ਆਦਰਸ਼ ਚੋਣ ਜ਼ਾਬਤਾ ਲਾਗੂ ਹੋ ਗਿਆ ਹੈ ਅਤੇ ਚੋਣ ਪ੍ਰਕਿਰਿਆ ਦੇ ਮੁਕੰਮਲ ਹੋਣ ਭਾਵ 15 ਜੁਲਾਈ ਤੱਕ ਲਾਗੂ ਰਹੇਗਾ।Nomination forms can be filled