Non-bailable warrant on Amritpal ਵਾਰਿਸ ਪੰਜਾਬ ਦੇ’ ਜੱਥੇਬੰਦੀ ਦੇ ਮੁਖੀ ਅੰਮ੍ਰਿਤਪਾਲ ਸਿੰਘ ਖ਼ਿਲਾਫ਼ ਗੈਰ-ਜ਼ਮਾਨਤੀ ਵਾਰੰਟ ਜਾਰੀ ਕਰ ਦਿੱਤੇ ਗਏ ਹਨ। ਇਸ ਗੱਲ ਦੀ ਜਾਣਕਾਰੀ ਪੰਜਾਬ ਸਰਕਾਰ ਅਤੇ ਪੁਲਸ ਵੱਲੋਂ ਅਦਾਲਤ ‘ਚ ਦਿੱਤੀ ਗਈ ਹੈ। ਪੰਜਾਬ ਸਰਕਾਰ ਨੇ ਅਦਾਲਤ ਨੂੰ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਅੰਮ੍ਰਿਤਪਾਲ ਸਿੰਘ ਖ਼ਿਲਾਫ਼ ਨੈਸ਼ਨਲ ਸਕਿਓਰਿਟੀ ਐਕਟ ਦੀ ਧਾਰਾ ਵੀ ਜੋੜ ਦਿੱਤੀ ਗਈ ਹੈ।
ਇਹ ਵੀ ਦੱਸਿਆ ਜਾ ਰਿਹਾ ਹੈ ਕਿ ਇਕ ਹਫ਼ਤੇ ਤੱਕ ਅੰਮ੍ਰਿਤਪਾਲ ਸਿੰਘ ਨੂੰ ਹਾਜ਼ਰ ਕਰਨ ਦੇ ਹੁਕਮ ਅਦਾਲਤ ਵੱਲੋਂ ਦਿੱਤੇ ਗਏ ਹਨ। ਅਦਾਲਤ ‘ਚ ਦੱਸਿਆ ਗਿਆ ਸੀ ਕਿ ਅੰਮ੍ਰਿਤਪਾਲ ਅਜੇ ਫ਼ਰਾਰ ਹੈ ਅਤੇ ਉਸ ਦੀ ਗ੍ਰਿਫ਼ਤਾਰੀ ਦੀ ਕੋਸ਼ਿਸ਼ ਲਗਾਤਾਰ ਕੀਤੀ ਜਾ ਰਹੀ ਹੈ। Non-bailable warrant on Amritpal
ਦਸ ਦਈਏ ਕੇ ਬੀਤੇ ਸ਼ਨੀਵਾਰ ਨੂੰ ਅੰਮ੍ਰਿਤਪਾਲ ਸਿੰਘ ਅਤੇ ਉਸ ਦੇ ਸਾਥੀਆਂ ਨੂੰ ਗ੍ਰਿਫ਼ਤਾਰ ਕਰਨ ਲਈ ਵੱਡੇ ਪੱਧਰ ‘ਤੇ ਮੁਹਿੰਮ ਚਲਾਈ ਗਈ ਸੀ। ਉਸੇ ਦਿਨ ਅੰਮ੍ਰਿਤਪਾਲ ਦੇ 78 ਸਾਥੀਆਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਸੀ। ਪਰ ਅਮ੍ਰਿਤਪਾਲ ਅਜੇ ਤੱਕ ਤੱਕ ਵੀ ਫਰਾਰ ਹੀ ਦੱਸਿਆ ਜਾ ਰਿਹਾ ਹੈ Non-bailable warrant on Amritpal
READ ALSO
ਪੰਜਾਬ ਸਰਕਾਰ ਅਪਰਾਧਿਕ ਗਤੀਵਿਧੀਆਂ ਨੂੰ ਰੋਕਣ ਲਈ ਸਖ਼ਤ ਕਦਮ ਚੁੱਕਣ ਤੋਂ ਨਹੀਂ ਡਰਦੀ: ਕੇਜਰੀਵਾਲ