ਪੰਜਾਬ-ਹਰਿਆਣਾ, ਚੰਡੀਗੜ੍ਹ ‘ਚ ਕੋਲਡ ਵੇਵ ਦਾ ਅਲਰਟ,ਇਨ੍ਹਾਂ ਇਲਾਕਿਆਂ ਵਿਚ ਪੈ ਸਕਦਾ ਹੈ ਮੀਂਹ…

ਪੰਜਾਬ-ਹਰਿਆਣਾ, ਚੰਡੀਗੜ੍ਹ ‘ਚ ਕੋਲਡ ਵੇਵ ਦਾ ਅਲਰਟ,ਇਨ੍ਹਾਂ ਇਲਾਕਿਆਂ ਵਿਚ ਪੈ ਸਕਦਾ ਹੈ ਮੀਂਹ…

North India Weather Updates

North India Weather Updates

ਮੌਸਮ ਵਿਭਾਗ ਨੇ ਪੰਜਾਬ, ਚੰਡੀਗੜ੍ਹ, ਹਰਿਆਣਾ ਅਤੇ ਚੰਡੀਗੜ੍ਹ ਵਿਚ ਕੋਲਡ ਵੇਵ ਦਾ ਅਲਰਟ ਜਾਰੀ ਕੀਤਾ ਹੈ। ਵੈਸਟਰਨ ਡਿਸਟਰਬੈਂਸ ਦੇ ਚੱਲਦੇ ਤਿੰਨਾਂ ਜਗ੍ਹਾ ਮੀਂਹ ਦੇ ਆਸਾਰ ਬਣ ਰਹੇ ਹਨ। ਉਥੇ ਹੀ ਹਿਮਾਚਲ ਵਿਚ ਬਰਫ ਪੈਣ ਦੀ ਸਭਾਵਨਾ ਹੈ। ਮੌਸਮ ਵਿਭਾਗ ਨੇ ਹਰਿਆਣਾ ਅਤੇ ਪੰਜਾਬ ਦੇ ਕੁਝ ਜ਼ਿਲ੍ਹਿਆਂ ਵਿਚ ਸੰਘਣੀ ਧੁੰਦ ਦੀ ਚਿਤਾਵਨੀ ਵੀ ਦਿੱਤੀ ਹੈ। ਇਸ ਕਾਰਣ ਵਾਹਨਾਂ ਚਾਲਕਾਂ ਨੂੰ ਸਾਵਧਾਨੀ ਵਰਤਣ ਦੀ ਹਦਾਇਤ ਕੀਤੀ ਗਈ ਹੈ। 

ਮੌਸਮ ਵਿਭਾਗ ਅਨਸਾਰ ਚੰਡੀਗੜ੍ਹ ਦੇ ਨਾਲ-ਨਾਲ ਪੰਜਾਬ ਦੇ ਪਠਾਨਕੋਟ, ਗੁਰਦਾਸਪੁਰ, ਅੰਮ੍ਰਿਤਸਰ, ਤਰਨਤਾਰਨ, ਫਿਰੋਜ਼ਪੁਰ, ਫਰੀਦਕੋਟ, ਸ੍ਰੀ ਮੁਕਤਸਰ ਸਾਹਿਬ, ਬਠਿੰਡਾ, ਫਾਜ਼ਿਲਕਾ, ਹੁਸ਼ਿਆਰਪੁਰ, ਰੂਪਨਗਰ ਅਤੇ ਮੋਹਾਲੀ ਵਿਚ ਅੱਜ ਮੀਂਹ ਦੀ 25 ਫੀਸਦੀ ਸੰਭਾਵਨਾ ਹੈ। ਦੂਜੇ ਪਾਸੇ ਹਰਿਆਣਾ ਦੇ ਪੰਚਕੂਲਾ, ਅੰਬਾਲਾ, ਯਮੁਨਾਨਗਰ, ਭਿਵਾਨੀ, ਚਰਖੀ ਦਾਦਰੀ, ਝੱਜਰ, ਮਹੇਂਦਰਗੜ੍ਹ, ਰਿਵਾੜੀ, ਗੁਰੂਗਰਾਮ, ਫਰੀਦਾਬਾਦ ਅਤੇ ਪਲਵਲ ਵਿਚ ਮੀਂਹ ਦੀ 25 ਫੀਸਦੀ ਸੰਭਾਵਨਾ ਹੈ। ਇਸ ਤੋਂ ਇਲਾਵਾ ਮੌਸਮ ਵਿਭਾਗ ਨੇ ਹਿਮਾਚਲ ਪ੍ਰਦੇਸ਼ ਦੇ ਸ਼ਿਮਲਾ, ਚੰਬਾ, ਕਿਨੌਰ, ਲਾਹੋਲ ਸਪਿਤੀ ਵਿਚ ਹਲਕੀ ਬਾਰਿਸ਼ ਦੇ ਨਾਲ ਬਰਫਬਾਰੀ ਹੋ ਸਕਦੀ ਹੈ। ਇਸ ਦੇ ਨਾਲ ਹੀ ਪੂਰੇ ਸੂਬੇ ਵਿਚ ਧੁੰਦ ਦਾ ਯੈਲੋ ਅਲਰਟ ਜਾਰੀ ਕੀਤਾ ਗਿਆ ਹੈ।

ਮੌਸਮ ਵਿਭਾਗ ਦਾ ਆਖਣਾ ਹੈ ਕਿ ਪੰਜਾਬ ਅਤੇ ਹਿਮਾਚਲ ਵਿਚ ਜ਼ਿਆਦਾਤਰ ਥਾਵਾਂ ’ਤੇ ਬੱਦਲ ਛਾਏ ਰਹਿਣ ਕਾਰਣ ਤਾਪਮਾਨ ਹਲਕਾ ਡਿੱਗ ਸਕਦਾ ਹੈ। ਜਿਸ ਕਾਰਣ ਲੋਕਾਂ ਨੂੰ ਅਜੇ ਠੰਡ ਤੋਂ ਰਾਹਤ ਨਹੀਂ ਮਿਲੇਗੀ। ਸੋਮਵਾਰ ਨੂੰ ਪੰਜਾਬ ਦਾ ਤਾਪਮਾਨ ਆਮ ਤੋਂ 9.2 ਡਿਗਰੀ ਘੱਟ ਦਰਜ ਕੀਤਾ ਗਿਆ ਹੈ। 

READ ALSO:ਬੰਗਲਾਦੇਸ਼ ਚੋਣਾਂ ਜਿੱਤਣ ਤੋਂ ਬਾਅਦ ਸ਼ਾਕਿਬ ਅਲ ਹਸਨ ਨੇ ਕੀਤੀ ਗੁੰਡਾਗਰਦੀ, ਪ੍ਰਸ਼ੰਸਕ ਨੂੰ ਮਾਰਿਆ ਥੱਪੜ..

ਜਾਬ, ਹਰਿਆਣਾ ਅਤੇ ਚੰਡੀਗੜ੍ਹ ਵਿੱਚ ਸੀਤ ਲਹਿਰ ਦਾ ਆਰੇਂਜ ਅਲਰਟ ਜਾਰੀ ਕੀਤਾ ਗਿਆ ਹੈ। ਵੈਸਟਰਨ ਡਿਸਟਰਬੈਂਸ ਕਾਰਨ ਤਿੰਨਾਂ ਥਾਵਾਂ ‘ਤੇ ਮੀਂਹ ਪੈਣ ਦੀ ਸੰਭਾਵਨਾ ਹੈ। ਹਿਮਾਚਲ ‘ਚ ਬਰਫਬਾਰੀ ਦੀ ਸੰਭਾਵਨਾ ਹੈ। ਮੌਸਮ ਵਿਭਾਗ ਨੇ ਹਰਿਆਣਾ ਅਤੇ ਪੰਜਾਬ ਦੇ ਕੁਝ ਜ਼ਿਲ੍ਹਿਆਂ ਵਿੱਚ ਸੰਘਣੀ ਧੁੰਦ ਦੀ ਚੇਤਾਵਨੀ ਜਾਰੀ ਕੀਤੀ ਹੈ।

North India Weather Updates

Advertisement

Latest

ਸ੍ਰੀ ਗੁਰੂ ਤੇਗ਼ ਬਹਾਦਰ ਜੀ ਦਾ 350ਵਾਂ ਸ਼ਹੀਦੀ ਦਿਵਸ: ਹਰਜੋਤ ਸਿੰਘ ਬੈਂਸ ਵੱਲੋਂ ਸ੍ਰੀ ਅਨੰਦਪੁਰ ਸਾਹਿਬ ਨੂੰ ਆਵਾਜਾਈ ਸੁਚਾਰੂ ਬਣਾਉਣ ਲਈ ਸੜਕਾਂ ਅਪਗ੍ਰੇਡ ਕਰਨ ਦੇ ਹੁਕਮ
ਅਰਵਿੰਦ ਕੇਜਰਵਾਲ ਅਤੇ ਮੁੱਖ ਮੰਤਰੀ ਮਾਨ ਵੱਲੋਂ ਨੌਜਵਾਨਾਂ ਦੀ ਉੱਦਮੀ ਸੋਚ ਨੂੰ ਉਤਸ਼ਾਹਿਤ ਕਰਨ ਬਾਰੇ ਨਵੇਂ ਕੋਰਸ ਦੀ ਸ਼ੁਰੂਆਤ
ਮੰਤਰੀ ਸੰਜੀਵ ਅਰੋੜਾ ਨੇ ਸ਼ਹਿਰੀ ਸੜਕਾਂ ਨੂੰ ਵਿਸ਼ਵ ਪੱਧਰੀ ਮਿਆਰਾਂ 'ਤੇ ਅਪਗ੍ਰੇਡ ਕਰਨ ਲਈ ਸ਼ਹਿਰ-ਪੱਧਰੀ ਕਮੇਟੀ ਦੀ ਮੀਟਿੰਗ ਦੀ ਕੀਤੀ ਪ੍ਰਧਾਨਗੀ
ਪੰਜਾਬ ਸਰਕਾਰ ਵੱਲੋਂ ਰੀਅਲ ਅਸਟੇਟ ਖੇਤਰ 'ਚ ਵੱਡੇ ਬਦਲਾਅ ਲਈ ਰੋਡਮੈਪ ਤਿਆਰ ਕਰਨ ਵਾਸਤੇ ਸੈਕਟਰ-ਵਿਸ਼ੇਸ਼ ਕਮੇਟੀ ਗਠਤ
ਮੋਹਿੰਦਰ ਭਗਤ ਵੱਲੋਂ ਪੈਸਕੋ ਦੇ 47ਵੇਂ ਸਥਾਪਨਾ ਦਿਵਸ ਮੌਕੇ ਸ਼ਾਨਦਾਰ ਸੇਵਾਵਾਂ ਲਈ ਸ਼ਾਲਾਘਾ