Northern Patiala Bypass
ਕੇਂਦਰ ਸਰਕਾਰ ਨੇ ਪੰਜਾਬ ਨੂੰ ਸੌਗਾਤ ਦਿੰਦੇ ਹੋਏ ਪਟਿਆਲਾ ਬਾਈਪਾਸ ਦੇ ਨਿਰਮਾਣ ਲਈ 1255.59 ਕਰੋੜ ਰੁਪਏ ਦੀ ਮਨਜ਼ੂਰੀ ਦੇ ਦਿੱਤੀ ਹੈ। ਇਸ ਪ੍ਰੋਜੈਕਟ ਤਹਿਤ ਪਟਿਆਲਾ ’ਚ 28.9 ਕਿਲੋਮੀਟਰ ਤੱਕ 4 ਲੇਨ ਰੋਡ ਬਣੇਗਾ। ਇਹ ਨਵਾਂ ਬਾਈਪਾਸ ਪਟਿਆਲਾ ਦੇ ਆਲੇ-ਦੁਆਲੇ ਦੀ ਰਿੰਗ ਰੋਡ ਨੂੰ ਪੂਰਾ ਕਰੇਗਾ, ਜਿਸ ਕਾਰਨ ਲੋਕਾਂ ਨੂੰ ਭੀੜ ਅਤੇ ਜਾਮ ਤੋਂ ਰਾਹਤ ਮਿਲੇਗੀ।
ਕੇਂਦਰ ਮੰਤਰੀ ਨਿਤਿਨ ਗਡਕਰੀ ਨੇ ਐਕਸ ਉੱਤੇ ਜਾਣਕਾਰੀ ਦਿੰਦੇ ਹੋਏ ਲਿਖਿਆ ਕਿ ‘ਪੰਜਾਬ ਵਿੱਚ, ਅਸੀਂ 28.9 ਕਿਲੋਮੀਟਰ ਲੰਬੇ ਚਾਰ ਮਾਰਗੀ ਪਹੁੰਚ-ਨਿਯੰਤਰਿਤ ਉੱਤਰੀ ਪਟਿਆਲਾ ਬਾਈਪਾਸ ਦੇ ਨਿਰਮਾਣ ਲਈ 1255.59 ਕਰੋੜ ਰੁਪਏ ਮਨਜ਼ੂਰ ਕੀਤੇ ਹਨ। ਇਹ ਨਵਾਂ ਬਾਈਪਾਸ ਪਟਿਆਲਾ ਦੇ ਆਲੇ-ਦੁਆਲੇ ਦੀ ਰਿੰਗ ਰੋਡ ਨੂੰ ਪੂਰਾ ਕਰ ਦੇਵੇਗਾ, ਜਿਸ ਨਾਲ ਸ਼ਹਿਰ ਵਿੱਚ ਆਵਾਜਾਈ ਦੀ ਭੀੜ ਵਿੱਚ ਕਾਫੀ ਕਮੀ ਆਵੇਗੀ। ਪ੍ਰੋਜੈਕਟ ਖੇਤਰੀ ਕਨੈਕਟੀਵਿਟੀ ਵਿੱਚ ਵੀ ਸੁਧਾਰ ਕਰੇਗਾ ਅਤੇ ਮਾਲ ਅਤੇ ਲੌਜਿਸਟਿਕਸ ਦੀ ਨਿਰਵਿਘਨ ਆਵਾਜਾਈ ਦੀ ਸਹੂਲਤ ਦੇਵੇਗਾ, ਜਿਸ ਨਾਲ ਖੇਤਰ ਦੇ ਬੁਨਿਆਦੀ ਢਾਂਚੇ ਅਤੇ ਆਰਥਿਕਤਾ ਵਿੱਚ ਮਹੱਤਵਪੂਰਨ ਵਾਧਾ ਹੋਵੇਗਾ।’
ਪੰਜਾਬ ਦੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਲਿਖਿਆ- “ਪਟਿਆਲਾ ਲਈ ਲੰਬੇ ਸਮੇਂ ਤੋਂ ਉਡੀਕੇ ਜਾ ਰਹੇ 1255.59 ਕਰੋੜ ਰੁਪਏ ਦੇ ਉੱਤਰੀ ਪਟਿਆਲਾ ਬਾਈਪਾਸ ਪ੍ਰੋਜੈਕਟ ਨੂੰ ਮਨਜ਼ੂਰੀ ਦੇਣ ਲਈ ਮੈਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਤੇ ਕੇਂਦਰੀ ਮੰਤਰੀ ਗਡਕਰੀ ਦਾ ਧੰਨਵਾਦ ਕਰਦਾ ਹਾਂ। ਇਸ ਨਾਲ ਨਾ ਸਿਰਫ ਆਵਾਜਾਈ ਵਿੱਚ ਕਮੀ ਆਵੇਗੀ, ਸਗੋਂ ਖੇਤਰੀ ਵਿਕਾਸ ਨੂੰ ਹੁਲਾਰਾ, ਕੈਪਟਨ ਨੇ ਆਪਣੇ ਐਕਸ ਹੈਂਡਲ ‘ਤੇ ਜਾਣਕਾਰੀ ਸਾਂਝੀ ਕੀਤੀ।
Read Also : ਧੰਨੁ ਧੰਨੁ ਰਾਮਦਾਸ ਗੁਰੁ ਜਿਨਿ ਸਿਰਿਆ ਤਿਨੈ ਸਵਾਰਿਆ॥ ਪ੍ਰਕਾਸ਼ ਪੁਰਬ ’ਤੇ ਵਿਸ਼ੇਸ਼ : ਨਿਰਮਲਤਾ ਦੇ ਪੁੰਜ ਸ੍ਰੀ ਗੁਰੂ ਰਾਮਦਾਸ ਜੀ
Northern Patiala Bypass