ਡਿਬਰੂਗੜ੍ਹ ਜੇਲ੍ਹ ਵਿਚ ਬੰਦ ਦਲਜੀਤ ਕਲਸੀ ਦੀ ਪਟੀਸ਼ਨ ‘ਤੇ ਪੰਜਾਬ ਤੇ ਕੇਂਦਰ ਨੂੰ ਨੋਟਿਸ

Notice to Punjab and Center on Kalsi's petition

Notice to Punjab and Center on Kalsi’s petition
ਵਾਰਿਸ ਪੰਜਾਬ ਦੇ ਮੁਖੀ ਅਤੇ ਖਡੂਰ ਸਾਹਿਬ ਤੋਂ ਸੰਸਦ ਮੈਂਬਰ ਅੰਮ੍ਰਿਤਪਾਲ ਸਿੰਘ ਦੇ ਸਾਥੀ ਦਲਜੀਤ ਸਿੰਘ ਕਲਸੀ ਨੇ ਵੀ ਆਪਣੇ ‘ਤੇ ਨਵੇਂ ਸਿਰੇ ਤੋਂ ਲਗਾਏ ਗਏ ਰਾਸ਼ਟਰੀ ਸੁਰੱਖਿਆ ਕਾਨੂੰਨ (ਐਨਐਸਏ) ਦੇ ਹੁਕਮਾਂ ਨੂੰ ਚੁਣੌਤੀ ਦਿੱਤੀ ਹੈ। ਦਲਜੀਤ ਸਿੰਘ ਕਲਸੀ NSA ਤਹਿਤ ਅਸਾਮ ਦੀ ਡਿਬਰੂਗੜ੍ਹ ਜੇਲ੍ਹ ਵਿਚ ਬੰਦ ਹੈ।

ਦਲਜੀਤ ਕਲਸੀ ਨੇ ਪੰਜਾਬ ਹਰਿਆਣਾ ਹਾਈ ਕੋਰਟ ਵਿੱਚ ਪਟੀਸ਼ਨ ਦਾਇਰ ਕੀਤੀ ਹੈ। ਇਸ ਤੋਂ ਪਹਿਲਾਂ ਅੰਮ੍ਰਿਤਪਾਲ ਸਿੰਘ ਨੇ ਵੀ ਹਾਈ ਕੋਰਟ ਵਿੱਚ ਪਟੀਸ਼ਨ ਦਾਇਰ ਕਰਕੇ ਐਨਐਸਏ ਨੂੰ ਚੁਣੌਤੀ ਦਿੱਤੀ ਸੀ।

ਹੁਣ ਦਲਜੀਤ ਕਲਸੀ ਦੀ ਤਰਫੋਂ ਪੰਜਾਬ ਹਰਿਆਣਾ ਹਾਈਕੋਰਟ ਵਿਚ ਦਾਇਰ ਪਟੀਸ਼ਨ ਵਿੱਚ ਕਿਹਾ ਹੈ ਕਿ ਉਸ ਉਤੇ ਲਾਏ ਗਏ ਐਨਐਸਏ ਦੇ ਤਾਜ਼ਾ ਹੁਕਮ ਪੂਰੀ ਤਰ੍ਹਾਂ ਗਲਤ ਹਨ। ਇਸ ਲਈ ਇਸ ਹੁਕਮ ਨੂੰ ਰੱਦ ਕੀਤਾ ਜਾਵੇ।Notice to Punjab and Center on Kalsi’s petition

ਕਲਸੀ ਨੇ ਕਿਹਾ ਕਿ ਉਹ ਫਿਲਮ ਕਲਾਕਾਰ ਅਤੇ ਨਿਰਦੇਸ਼ਕ ਹਨ। ਇਸ ਦਾ ਅਜਨਾਲਾ ਕੇਸ ਜਾਂ ਕਿਸੇ ਹੋਰ ਕੇਸ ਨਾਲ ਕੋਈ ਸਬੰਧ ਨਹੀਂ ਹੈ। ਉਸ ਨੂੰ ਜਾਣਬੁੱਝ ਕੇ ਇਸ ਕੇਸ ਵਿੱਚ ਫਸਾਇਆ ਜਾ ਰਿਹਾ ਹੈ। ਇਸ ਲਈ ਉਸ ‘ਤੇ ਲਗਾਏ ਗਏ ਨਵੇਂ ਐਨਐਸਏ ਹੁਕਮਾਂ ਨੂੰ ਰੱਦ ਕਰਕੇ ਉਸ ਨੂੰ ਰਾਹਤ ਦਿੱਤੀ ਜਾਣੀ ਚਾਹੀਦੀ ਹੈ।

also read :- ਪੰਜਾਬ ਯੂਨੀਵਰਸਿਟੀ ਚੋਣਾਂ ਦਾ ਐਲਾਨ, ਇਸ ਦਿਨ ਹੋਵੇਗੀ ਵੋਟਿੰਗ

ਇਸ ਪਟੀਸ਼ਨ ਉਤੇ ਸ਼ੁੱਕਰਵਾਰ ਨੂੰ ਪੰਜਾਬ ਹਰਿਆਣਾ ਹਾਈ ਕੋਰਟ ਦੀ ਬੈਂਚ ਨੇ ਸੁਣਵਾਈ ਕੀਤੀ। ਕਲਸੀ ਦੀ ਇਸ ਪਟੀਸ਼ਨ ਉਤੇ ਬੈਂਚ ਨੇ ਪੰਜਾਬ ਸਮੇਤ ਕੇਂਦਰ ਸਰਕਾਰ ਨੂੰ ਨੋਟਿਸ ਜਾਰੀ ਕਰਕੇ ਤਿੰਨ ਹਫ਼ਤਿਆਂ ‘ਚ ਜਵਾਬ ਦਾਖ਼ਲ ਕਰਨ ਦੇ ਹੁਕਮ ਦਿੱਤੇ ਹਨ |Notice to Punjab and Center on Kalsi’s petition

[wpadcenter_ad id='4448' align='none']