ਸ੍ਰੀ ਮੁਕਤਸਰ ਸਾਹਿਬ,7 ਮਈ
ਲੋਕ ਸਭਾ ਚੋਣਾਂ ਲਈ ਨੋਟੀਫਿਕੇਸ਼ਨ ਜਾਰੀ ਹੋਣ ਦੇ ਨਾਲ ਹੀ ਨਾਮਜਦਗੀਆਂ ਦੀ ਪ੍ਰਕ੍ਰਿਆ ਸ਼ੁਰੂ ਹੋ ਚੁੱਕੀ ਹੈ। ਇਹ ਜਾਣਕਾਰੀ ਦਿੰਦਿਆਂ ਜਿ਼ਲ੍ਹਾ ਚੋਣ ਅਫ਼ਸਰ ਕਮ ਡਿਪਟੀ ਕਮਿਸ਼ਨਰ ਸ੍ਰੀ ਹਰਪ੍ਰੀਤ ਸਿੰਘ ਸੂਦਨ ਆਈ ਏ ਐਸ ਨੇ ਦੱਸਿਆ ਹੈ ਕਿ ਸ੍ਰੀ ਮੁਕਤਸਰ ਸਾਹਿਬ ਜਿ਼ਲ੍ਹੇ ਦੇ ਸ੍ਰੀ ਮੁਕਤਸਰ ਸਾਹਿਬ ਅਤੇ ਮਲੋਟ ਵਿਧਾਨ ਸਭਾ ਹਲਕੇ ਲੋਕ ਸਭਾ ਹਲਕਾ ਫਿਰੋਜਪੁਰ ਦਾ ਹਿੱਸਾ ਹਨ। ਲੋਕ ਸਭਾ ਹਲਕਾ ਫਿਰੋਜਪੁਰ ਲਈ ਰਿਟਰਨਿੰਗ ਅਫ਼ਸਰ ਡਿਪਟੀ ਕਮਿਸ਼ਨਰ ਫਿਰੋਜ਼ਪੁਰ ਹਨ।
ਵਿਧਾਨ ਸਭਾ ਹਲਕਾ ਗਿੱਦੜਬਾਹਾ ਲੋਕ ਸਭਾ ਹਲਕਾ ਫਰੀਦਕੋਟ ਦਾ ਹਿੱਸਾ ਹੈ ਅਤੇ ਫਰੀਦਕੋਟ ਦੇ ਰਿਟਰਨਿੰਗ ਅਫ਼ਸਰ ਡਿਪਟੀ ਕਮਿਸ਼ਨਰ ਫਰੀਦਕੋਟ ਹਨ।
ਲੰਬੀ ਵਿਧਾਨ ਸਭਾ ਹਲਕਾ ਲੋਕ ਸਭਾ ਹਲਕਾ ਬਠਿੰਡਾ ਦਾ ਹਿੱਸਾ ਹੈ ਅਤੇ ਇਸਦੇ ਰਿਟਰਨਿੰਗ ਅਫ਼ਸਰ ਡਿਪਟੀ ਕਮਿਸ਼ਨਰ ਬਠਿੰਡਾ ਹਨ। ਨਾਮਜਦਗੀਆਂ ਸਬੰਧਤ ਲੋਕ ਸਭਾ ਹਲਕੇ ਦੇ ਰਿਟਰਨਿੰਗ ਅਫ਼ਸਰ ਦੇ ਦਫ਼ਤਰਾਂ ਵਿਖੇ ਹੀ ਭਰੀਆਂ ਜਾ ਸਕਦੀਆਂ ਹਨ।
ਉਨ੍ਹਾਂ ਨੇ ਦੱਸਿਆ ਕਿ ਨਾਮਜਦਗੀਆਂ 14 ਮਈ 2024 ਤੱਕ ਭਰੀਆਂ ਜਾ ਸਕਦੀਆਂ ਹਨ। ਨਾਮਜ਼ਦਗੀਆਂ ਦੀ ਪੜਤਾਲ 15 ਮਈ 2024 ਨੂੰ ਹੋਵੇਗੀ ਤੇ ਨਾਮਜ਼ਦਗੀਆਂ ਵਾਪਿਸ ਲੈਣ ਲਈ ਆਖਰੀ ਮਿਤ 17 ਮਈ 2024 ਹੈ। ਪੰਜਾਬ ਵਿਚ ਮਤਦਾਨ 1 ਜੂਨ 2024 ਨੂੰ ਹੈ ਅਤੇ ਵੋਟਾਂ ਦੀ ਗਿਣਤੀ 4 ਜੂਨ 2024 ਨੂੰ ਹੋਵੇਗੀ।
ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਜਿ਼ਲ੍ਹੇ ਵਿਚ 12 ਉਡਣ ਦਸਤੇ ਚੋਣ ਜਾਬਤਾ ਲਾਗੂ ਹੋਣ ਵਾਲੇ ਦਿਨ ਤੋਂ ਕਾਰਜਸ਼ੀਲ ਸਨ ਅਤੇ ਅੱਜ ਤੋਂ 12 ਐਸ ਐਸ ਟੀ ਟੀਮਾਂ ਵੀ ਤਾਇਨਾਤ ਕਰ ਦਿੱਤੀਆਂ ਗਈਆਂ ਹਨ। ਹਰੇਕ ਵਿਧਾਨ ਸਭਾ ਹਲਕੇ ਵਿਚ ਤਿੰਨ ਐਸ ਐਸ ਟੀ ਤਾਇਨਾਤ ਕੀਤੀਆਂ ਗਈਆਂ ਹਨ।
ਸ੍ਰੀ ਹਰਪ੍ਰੀਤ ਸਿੰਘ ਸੂਦਨ ਨੇ ਅੱਗੇ ਦੱਸਿਆ ਕਿ ਜਿ਼ਲ੍ਹਾ ਪੱਧਰ ਤੇ ਕੰਟਰੋਲ ਰੂਮ ਸਥਾਪਿਤ ਕੀਤਾ ਗਿਆ ਹੈ, ਜਿਸਦਾ ਨੰਬਰ 1950 ਹੈ ਅਤੇ ਚੋਣਾਂ ਸਬੰਧੀ ਕਿਸੇ ਵੀ ਜਾਣਕਾਰੀ ਲਈ ਇਸ ਨੰਬਰ ਤੇ ਸੰਪਰਕ ਕੀਤਾ ਜਾ ਸਕਦਾ ਹੈ।
ਡਿਪਟੀ ਕਮਿਸ਼ਨਰ ਨੇ ਜਿ਼ਲ੍ਹਾ ਵਾਸੀਆਂ ਨੂੰ ਯਕੀਨ ਦੁਆਂਦਿਆਂ ਕਿਹਾ ਕਿ ਚੋਣ ਕਮਿਸ਼ਨ ਦੀਆਂ ਹਦਾਇਤਾਂ ਅਨੁਸਾਰ ਜਿ਼ਲ੍ਹਾ ਪ੍ਰਸ਼ਾਸਨ ਨਿਰਪੱਖ ਤੇ ਸਾਂਤਮਈ ਚੋਣਾਂ ਲਈ ਪੂਰੀ ਤਰਾਂ ਤਿਆਰ ਹੈ ਅਤੇ ਲੋਕ ਵੱਧ ਚੜ੍ਹ ਕੇ ਬਿਨ੍ਹਾਂ ਕਿਸੇ ਡਰ ਜਾਂ ਲਾਲਚ ਦੇ ਮਤਦਾਨ ਕਰਨ।
ਲੋਕ ਸਭਾ ਚੋਣਾਂ ਲਈ ਨੋਟੀਫਿਕੇਸ਼ਨ ਜਾਰੀ, ਐਸ ਐਸ ਟੀ ਟੀਮਾਂ ਤਾਇਨਾਤ — ਡਿਪਟੀ ਕਮਿਸ਼ਨਰ
Date: