ਫ਼ਾਜ਼ਿਲਕਾ 9 ਜੁਲਾਈ
ਡਾ ਚੰਦਰ ਸ਼ੇਖਰ ਕੱਕੜ ਸਿਵਲ ਸਰਜਨ ਫਾਜਿਲਕਾ ਹੁਣ ਹਰ ਮਹੀਨੇ ਦੀ 9 ਅਤੇ 23 ਤਾਰੀਖ ਨੂੰ ਪੁਰਾਣੇ ਸਿਵਿਲ ਹਸਪਤਾਲ ਵਿਖੇ ਬਣੇ ਆਮ ਆਦਮੀ ਕਲੀਨਿਕ ਵਿਖੇ ਖੁਦ ਗਰਭ ਵਤੀ ਮਹਿਲਾਵਾਂ ਦੀ ਜਾਂਚ ਅਤੇ ਓ ਪੀ ਡੀ ਕਰਨਗੇ. ਜਿਲਾ ਹਸਪਤਾਲ ਵਿਖੇ ਮੈਡੀਸੀਨ ਦਾ ਸਪੈਸ਼ਲਿਸਟ ਡਾਕਟਰ ਨਾ ਹੋਣ ਕਾਰਨ ਉਹਨਾਂ ਨੇ ਅਪਣੀ ਮਰਜੀ ਨਾਲ ਖੁਦ ਓ ਪੀ ਡੀ ਕਰਨ ਦਾ ਫੈਂਸਲਾ ਕੀਤਾ ਉਹਨਾਂ ਦੇ ਨਾਲ ਜਿਲਾ ਪਰੀਵਾਰ ਭਲਾਈ ਅਫਸਰ ਡਾਕਟਰ ਕਵਿਤਾ ਸਿੰਘ ਵੀ ਮਹਿਲਾਵਾਂ ਦੀ ਜਾਂਚ ਕਰੇਗੀ ਜਿਸ ਨਾਲ ਮਰੀਜਾਂ ਨੂੰ ਫਾਇਦਾ ਮਿਲੇਗਾ। ਅੱਜ ਇਸ ਦੋਰਾਨ ਪ੍ਰਧਾਨ ਮੰਤਰੀ ਸੁਰੱਖਿਅਤ ਮਾਤਰੀਤਵ ਅਭਿਆਨ ਅਧੀਨ ਗਰਭਵਤੀਆਂ ਲਈ ਸਪੈਸ਼ਲ ਕੈਂਪ ਲਗਾਏ ਗਏ ਜਿਸ ਵਿੱਚ ਸਿਵਿਲ ਸਰਜਨ ਅਤੇ ਡਾਕਟਰ ਕਵਿਤਾ ਨੇ ਮਰੀਜਾਂ ਦੀ ਜਾਂਚ ਕੀਤੀ ਅਤੇ ਇਸ ਬਾਰੇ ਏ ਐਨ ਐਮ ਅਤੇ ਆਸ਼ਾ ਵਰਕਰ ਨੂੰ ਹਦਾਇਤ ਕੀਤੀ ਹੈ ਕਿ ਫਾਜ਼ਿਲਕਾ ਖੇਤਰ ਦੀ ਹਾਈ ਰਿਸਕ ਗਰਭਵਤੀ ਮਹਿਲਾ ਦੀ ਲਿਸਟ ਤਿਆਰ ਕਰਕੇ ਉਹਨਾਂ ਕੋਲ ਚੈੱਕ ਕਰਵਾਈਆ ਜਾਵੇ। ਇਸ ਦੇ ਨਾਲ ਟੈਸਟ ਅਤੇ ਈ ਸੀ ਜੀ ਲਈ ਸਟਾਫ ਦੀ ਡਿਊਟੀ ਲਈ ਹੁਕਮ ਜਾਰੀ ਕਰਦੇ ਹੋਏ ਕਿਹਾ ਕਿ ਹਰ ਮਹੀਨੇ ਦੀ 9 ਅਤੇ 23 ਤਾਰੀਖ ਨੂੰ ਸਿਵਿਲ ਹਸਪਤਾਲ ਨੂੰ ਮਹਿਲਾਵਾਂ ਦੀ ਜਾਂਚ ਮੁਫਤ ਹੋਵੇਗੀ ਅਤੇ ਰਿਫਰੈਸ਼ਮੈਂਟ ਵੀ ਮਿਲੇਗੀ।
ਇਸ ਦੋਰਾਨ ਡਾ ਕਵਿਤਾ ਸਿੰਘ ਨੇ ਕਿਹਾ ਕਿ ਇਸ ਅਭਿਆਨ ਤਹਿਤ ਹਰ ਮਹੀਨੇ ਦੀ 9 ਅਤੇ 23 ਤਾਰੀਖ ਨੂੰ ਗਰਭਵਤੀ ਔਰਤਾਂ ਖਾਸ ਕਰਕੇ ਖਤਰੇ ਦੇ ਚਿਨ੍ਹਾਂ ਵਾਲੀਆਂ ਗਰਭਵਤੀ ਔਰਤਾਂ ਦਾ ਸਾਰੇ ਸਰਕਾਰੀ ਹਸਪਤਾਲਾਂ ਅਤੇ ਸੀ.ਐਚ.ਸੀ. ਵਿੱਚ ਸਪੈਸ਼ਲ ਕੈਂਪ ਲਗਾ ਕੇ ਚੈਕ ਅੱਪ, ਟੈਸਟ ਅਤੇ ਇਲਾਜ ਕੀਤਾ ਜਾ ਰਿਹਾ ਹੈ। ਉਹਨਾਂ ਕਿਹਾ ਕਿ ਜੇਕਰ ਗਰਭਵਤੀ ਔਰਤ ਦੇ ਗਰਭ ਦੌਰਾਨ ਸਮੇਂ ਸਮੇਂ ਸਿਰ ਜਾਂਚ ਹੁੰਦੀ ਰਹੇ ਤਾਂ ਉਸ ਦਾ ਜਣੇਪਾ ਸੁਰੱਖਿਅਤ ਅਤੇ ਸੌਖਾ ਹੋ ਜਾਂਦਾ ਹੈ। ਉਹਨਾਂ ਦੱਸਿਆ ਕਿ ਸਿਹਤ ਵਿਭਾਗ ਦੇ ਸਟਾਫ਼ ਵੱਲੋਂ ਖਤਰੇ ਵਾਲੀਆਂ ਗਰਭਵਤੀ ਔਰਤਾਂ ਦੀ ਪਹਿਚਾਣ ਕਰਕੇ ਉਹਨਾਂ ਔਰਤਾਂ ਨੂੰ ਇੰਨ੍ਹਾਂ ਕੈਂਪਾਂ ਵਿੱਚ ਲੈ ਕੇ ਆਇਆ ਜਾਂਦਾ ਹੈ ਤਾਂ ਜੋ ਗਰਭਵਤੀ ਮਾਵਾਂ ਨੂੰ ਚੰਗੀਆਂ ਸਿਹਤ ਸੇਵਾਵਾਂ ਦੇ ਕੇ ਆਉਣ ਵਾਲੇ ਖਤਰੇ ਤੋ ਟਾਲਿਆ ਜਾ ਸਕੇ ਅਤੇ ਮੌਤ ਦਰ ਤੇ ਕਾਬੂ ਪਾਇਆ ਜਾ ਸਕੇ। ਉਹਨਾਂ ਕਿਹਾ ਕਿ ਹਰ ਗਰਭਵਤੀ ਔਰਤ ਨੂੰ ਸਮੇਂ ਸਿਰ ਰਜਿਸਟ੍ਰੇਸ਼ਨ, ਗਰਭ ਦੌਰਾਨ ਘੱਟੋਂ ਘੱਟ 4 ਵਾਰ ਆਪਣੀ ਜਾਂਚ ਕਰਵਾਉਣੀ ਚਾਹੀਦੀ ਹੈ।
ਉਹਨਾਂ ਕਿਹਾ ਕਿ ਆਪਣੀ ਅਤੇ ਬੱਚੇ ਦੀ ਤੰਦਰੁਸਤੀ ਲਈ ਦੁੱਧ ਪਿਲਾੳਂਦੀਆਂ ਮਾਵਾਂ ਨੂੰ ਸੰਤੁਲਿਤ ਖੁਰਾਕ ਖਾਣੀ ਚਾਹੀਦੀ ਹੈ ਅਤੇ ਬੱਚਿਆਂ ਨੂੰ ਨਿਯਮਿਤ ਟੀਕਾਕਰਣ ਸੂਚੀ ਅਨੁਸਾਰ ਟੀਕਾਕਰਣ ਕਰਵਾਉਣਾ ਚਾਹੀਦਾ ਹੈ। ਸਿਵਲ ਸਰਜਨ ਦੇ ਇਸ ਕਦਮ ਦੀ ਹਲਕੇ ਦੇ ਐਮ ਐਲ ਏ ਨਰਿੰਦਰ ਪਾਲ ਸਿੰਘ ਸਵਨਾ ਅਤੇ ਸਮਾਜਸੇਵੀ ਸੰਸਥਾਵਾਂ ਸੇਵਾ ਭਾਰਤੀ ਅਤੇ ਹੋਰਾਂ ਨੇ ਤਾਰੀਫ ਕਰਦੇ ਹੋਏ ਕਿਹਾ ਕਿ ਇਸ ਨਾਲ ਬਾਰਡਰ ਖੇਤਰ ਦੇ ਲੋਕਾਂ ਨੁੰ ਫਾਇਦਾ ਮਿਲੇਗਾ।