ਹੁਣ ਨੰਗਲ ‘ਚ ਲੀਕ ਹੋਈ ਗੈਸ, ਲਪੇਟ ‘ਚ ਆਏ ਸਕੂਲੀ ਬੱਚੇ ਤੇ ਅਧਿਆਪਕ !

Now gas leaked in Nangal

 ਲੁਧਿਆਣਾ ਅਤੇ ਕਪੂਰਥਲਾ ਤੋਂ ਬਾਅਦ ਹੁਣ ਨੰਗਲ ਵਿਚ ਗੈਸ ਲੀਕ ਹੋਣ ਦਾ ਮਾਮਲਾ ਸਾਹਮਣੇ ਆਇਆ ਹੈ। ਦੱਸਿਆ ਜਾ ਰਿਹਾ ਹੈ ਕਿ ਇਕ ਸਕੂਲ ਦੇ ਨੇੜੇ ਗੈਸ ਲੀਕ ਹੋਣ ਦੀ ਘਟਨਾ ਵਾਪਰੀ ਹੈ। ਜਿਸ ਨਾਲ ਸਕੂਲ ਦੇ ਬੱਚੇ ਅਤੇ ਅਧਿਆਪਕ ਪ੍ਰਭਾਵਿਤ ਹੋਏ ਹਨ। ਸਕੂਲ ਦੇ ਨੇੜੇ ਇਕ ਇੰਡਸਟਰੀ ਵਿਚੋਂ ਗੈਸ ਲੀਕ ਹੋਣ ਦਾ ਖ਼ਦਸ਼ਾ ਜ਼ਾਹਰ ਕੀਤਾ ਗਿਆ ਹੈ। ਇਸ ਘਟਨਾ ਵਿਚ ਸਕੂਲ ਦੇ ਕਰੀਬ ਇਕ ਦਰਜਨ ਬੱਚੇ ਅਤੇ ਕਈ ਅਧਿਆਪਕਾਂ ਨੂੰ ਸਾਹ ਲੈਣ ਵਿਚ ਦਿੱਕਤ ਆਈ, ਜਿਸ ਮਗਰੋਂ ਉਨ੍ਹਾਂ ਨੂੰ ਹਸਪਤਾਲ ਵਿਚ ਦਾਖ਼ਲ ਕਰਵਾਇਆ ਗਿਆ ਹੈ। Now gas leaked in Nangal

ਗਨੀਮਤ ਇਹ ਰਹੀ ਕੋਈ ਜਾਨੀ ਨੁਕਸਾਨ ਨਹੀਂ ਹੋਇਆ ਹੈ। ਫਿਲਹਾਲ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ। ਉਥੇ ਦੀ ਇਸ ਘਟਨਾ ਦੀ ਜਾਣਕਾਰੀ ਮਿਲਣ ਮਗਰੋਂ ਸਿੱਖਿਆ ਮੰਤਰੀ ਹਰਜੋਤ ਬੈਂਸ ਨੇ ਟਵੀਟ ਕੀਤਾ ਹੈ। ਟਵੀਟ ਵਿਚ ਹਰਜੋਤ ਬੈਂਸ ਨੇ ਕਿਹਾ ਕਿ ਨੰਗਲ ਵਿੱਚ ਗੈਸ ਲੀਕ ਹੋਣ ਦੀ ਖ਼ਬਰ ਮਿਲੀ ਹੈ। ਸਾਵਧਾਨੀ ਨੂੰ ਧਿਆਨ ਵਿੱਚ ਰੱਖਦੇ ਹੋਏ ਜ਼ਿਲ੍ਹੇ ਦੀਆਂ ਸਾਰੀਆਂ ਐਂਬੂਲੈਂਸਾ ਨੂੰ ਘਟਨਾ ਵਾਲੀ ਜਗ੍ਹਾ ‘ਤੇ ਭੇਜਿਆ ਜਾ ਰਿਹਾ ਹੈ। ਮੈਂ ਆਪਣੇ ਸਾਰੇ ਸ਼ਹਿਰ ਵਾਸੀਆਂ ਦੀ ਸਿਹਤ ਦੀ ਕਾਮਨਾ ਕਰਦਾ ਹਾਂ। ਕਿਸੇ ਨੂੰ ਘਬਰਾਉਣ ਦੀ ਲੋੜ ਨਹੀਂ ਹੈ। ਮੈਂ ਖ਼ੁਦ ਵੀ ਜਲਦ ਮੌਕੇ ‘ਤੇ ਪਹੁੰਚ ਰਿਹਾ ਹਾਂ।Now gas leaked in Nangal

ALSO READ :- ਹੈਰੀਟੇਜ ਸਟਰੀਟ ਬਲਾਸਟ ਦੇ ਅੱਤਵਾਦੀ ਗਿਰੋਹ ਦਾ ਪਰਦਾਫਾਸ਼ !

ਇਥੇ ਦੱਸਣਯੋਗ ਹੈ ਕਿ ਹਾਲ ਹੀ ਵਿਚ ਲੁਧਿਆਣਾ ਸ਼ਹਿਰ ਦੇ ਗਿਆਸਪੁਰਾ ਇਲਾਕੇ ’ਚ ਕਥਿਤ ਤੌਰ ’ਤੇ ਜ਼ਹਿਰੀਲੀ ਗੈਸ ਲੀਕ ਹੋਣ ਕਾਰਨ ਹੋਈ 11 ਲੋਕਾਂ ਦੀ ਮੌਤ ਹੋ ਗਈ ਸੀ। ਹੁਣ ਇਸ ਮਾਮਲੇ ਦੀ ਜਾਂਚ ਪੰਜਾਬ ਪੁਲਸ ਦੀ 5 ਮੈਂਬਰੀ ਵਿਸ਼ੇਸ਼ ਜਾਂਚ ਟੀਮ (ਐੱਸ. ਆਈ. ਟੀ.) ਕਰ ਰਹੀ ਹੈ। ਇਸੇ ਤਰ੍ਹਾਂ ਬੀਤੇ ਦਿਨੀਂ ਸੁਲਤਾਨਪੁਰ ਲੋਧੀ ਰੋਡ ‘ਤੇ ਪਿੰਡ ਭਾਨੋ ਲੰਗਾ ਅਤੇ ਖੈੜਾ ਦੋਨਾ ਵਿਚਾਲੇ ਸਥਿਤ ਕੋਲਡ ਸਟੋਰ ‘ਚ ਰਾਤ ਅਚਾਨਕ ਗੈਸ ਲੀਕ ਹੋ ਗਈ ਸੀ। Now gas leaked in Nangal